ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ
ਪਟਿਆਲਾ, 21 ਅਕਤੂਬਰ (ਹਰਵਿੰਦਰ ਸਿੰਘ ਟੋਨੀ, ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)- ਨੇੜਲੇ ਪਿੰਡ ਫਤਿਹਪੁਰ ਵਿਖੇ ਗੁਰਦੁਆਰਾ ਜਿੱਤਸਰ ਸਾਹਿਬ, ਸ਼ਹੀਦ ਸਿੰਘਾਂ ਤੋਂ ਸੰਤ ਰਣਜੋਧ ਸਿੰਘ ਦੀ ਅਗਵਾਈ ਹੇਠ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ’ਚ ਦੂਰੋਂ ਨੇੜਿਉਂ ਪਿੰਡਾਂ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ ਤੇ ਫੁੱਲਾਂ ਨਾਲ ਸਜੀ ਟਰਾਲੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਸੁਸ਼ੋਭਿਤ ਸੀ।
ਪਟਿਆਲਾ, 21 ਅਕਤੂਬਰ (ਹਰਵਿੰਦਰ ਸਿੰਘ ਟੋਨੀ, ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)- ਨੇੜਲੇ ਪਿੰਡ ਫਤਿਹਪੁਰ ਵਿਖੇ ਗੁਰਦੁਆਰਾ ਜਿੱਤਸਰ ਸਾਹਿਬ, ਸ਼ਹੀਦ ਸਿੰਘਾਂ ਤੋਂ ਸੰਤ ਰਣਜੋਧ ਸਿੰਘ ਦੀ ਅਗਵਾਈ ਹੇਠ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ’ਚ ਦੂਰੋਂ ਨੇੜਿਉਂ ਪਿੰਡਾਂ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ ਤੇ ਫੁੱਲਾਂ ਨਾਲ ਸਜੀ ਟਰਾਲੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਸੁਸ਼ੋਭਿਤ ਸੀ। ਨਗਰ ਕੀਰਤਨ ਜੋ ਹਰੇਕ ਸਾਲ ਸਜਾਇਆ ਜਾਂਦਾ ਹੈ ’ਚ ਟਰੈਕਟਰ-ਟਰਾਲੀਆਂ, ਕਾਰਾਂ, ਮੋਟਰਸਾਈਕਲਾਂ ਸਮੇਤ ਹਰੇਕ ਤਰ੍ਹਾਂ ਦੇ ਵਾਹਨ ਸ਼ਾਮਿਲ ਸਨ। ਸੰਤ ਰਣਜੋਧ ਸਿੰਘ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਮੌਕੇ ਵੱਖ-ਵੱਖ ਥਾਵਾਂ ਤੋਂ ਆਏ ਰਾਗੀ, ਢਾਡੀ, ਕੀਰਤਨੀਏ ਸਿੰਘਾਂ ਵਲੋਂ ਆਪਣੀ ਕਲਾ ਦੇ ਜ਼ੌਹਰ ਦਿਖਾਏ ਜਾਂਦੇ ਹਨ। ਉਨ੍ਹਾਂ ਸੰਗਤਾਂ ਨੂੰ ਖੰਡੇ ਬਾਟੇ ਦੀ ਪਾਹੁਲ ਛਕਣ ਦੀ ਅਪੀਲ ਵੀ ਕੀਤੀ।