ਬੰਦੀ ਸਿੰਘਾਂ ਦੀ ਰਿਹਾਈ ਲਈ ਵਿਧਾਨ ਸਭਾ ’ਚ ਮਤਾ ਪਾਸ ਕਰੇ ਸਰਕਾਰ- ਭੱਟੀ
ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਹਰਦਿਆਲ ਸਿੰਘ ਭੱਟੀ ਨੇ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾ ਕੇ ਮਤਾ ਪਾਸ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਨੂੰ ਸਪਸ਼ਟ ਸਿਫ਼ਾਰਸ਼ ਭੇਜੀ ਜਾਵੇ। ਭੱਟੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਪੰਜਾਬ ਦੌਰੇ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਦੇ ਨਾਲ ਬੰਦੀ ਸਿੰਘਾਂ ਦੇ ਮਾਮਲਿਆਂ ’ਤੇ ਵੀ ਠੋਸ ਪਹਿਲਕਦਮੀ ਕਰਨ।
ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਹਰਦਿਆਲ ਸਿੰਘ ਭੱਟੀ ਨੇ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾ ਕੇ ਮਤਾ ਪਾਸ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਨੂੰ ਸਪਸ਼ਟ ਸਿਫ਼ਾਰਸ਼ ਭੇਜੀ ਜਾਵੇ। ਭੱਟੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਪੰਜਾਬ ਦੌਰੇ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਦੇ ਨਾਲ ਬੰਦੀ ਸਿੰਘਾਂ ਦੇ ਮਾਮਲਿਆਂ ’ਤੇ ਵੀ ਠੋਸ ਪਹਿਲਕਦਮੀ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਧਾਨ ਸਭਾ ਵਿਚ ਮਤਾ ਲਿਆ ਕੇ ਕੇਂਦਰ ਕੋਲ ਇਹ ਮਾਮਲਾ ਪ੍ਰਭਾਵਸ਼ਾਲੀ ਢੰਗ ਨਾਲ ਉਠਾਏ ਅਤੇ ਆਪਣੀ ਜ਼ਿੰਮੇਵਾਰੀ ਨਿਭਾਵੇ। ਭੱਟੀ ਨੇ ਕਿਹਾ ਕਿ ਰਿਹਾਈ, ਸਜ਼ਾ ਵਿਚ ਛੋਟ ਅਤੇ ਪੈਰੋਲ ਲਈ ਯੋਗ ਮਾਮਲਿਆਂ ਦੀ ਸਮੀਖਿਆ ਸੰਬੰਧਿਤ ਕਾਨੂੰਨਾਂ ਅਤੇ ਅਦਾਲਤੀ ਹੁਕਮਾਂ ਅਨੁਸਾਰ ਸਮਾਂਬੱਧ ਢੰਗ ਨਾਲ ਕੀਤੀ ਜਾਵੇ ਅਤੇ ਲੰਬਿਤ ਮਾਮਲਿਆਂ ਦੀ ਸਥਿਤੀ ਸਪਸ਼ਟ ਕੀਤੀ ਜਾਵੇ।