ਦਸਹਿਰਾ ਸਾਨੂੰ ਦੂਜਿਆਂ ਦੀਆਂ ਬੁਰਾਈਆਂ ਦੇਖਣ ਤੋਂ ਪਹਿਲਾਂ ਆਪਣੇ ਅੰਦਰ ਝਾਤ ਮਾਰਨ ਦੀ ਪ੍ਰੇਰਨਾ ਦਿੰਦਾ ਹੈ- ਸੰਜੀਵ ਸ਼ਰਮਾ ਕਾਲੂ
ਪਟਿਆਲਾ, 21 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਵਿਖੇ ਵੱਖ-ਵੱਖ ਸੰਸਥਾਵਾਂ ਵਲੋਂ ਦੁਸਹਿਰੇ ਦੇ ਤਿਉਹਾਰ ਮੌਕੇ ਕਰਵਾਏ ਗਏ ਸਮਾਗਮਾਂ ਵਿਚ ਸੰਜੀਵ ਸ਼ਰਮਾ ਕਾਲੂ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸਮੂਹ ਇਲਾਕਾ ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ।
ਪਟਿਆਲਾ, 21 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਵਿਖੇ ਵੱਖ-ਵੱਖ ਸੰਸਥਾਵਾਂ ਵਲੋਂ ਦੁਸਹਿਰੇ ਦੇ ਤਿਉਹਾਰ ਮੌਕੇ ਕਰਵਾਏ ਗਏ ਸਮਾਗਮਾਂ ਵਿਚ ਸੰਜੀਵ ਸ਼ਰਮਾ ਕਾਲੂ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸਮੂਹ ਇਲਾਕਾ ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ। ਵੱਖ-ਵੱਖ ਸੰਸਥਾਵਾਂ ਦੇ ਪ੍ਰਬੰਧਕਾਂ ਵਲੋਂ ਸੰਜੀਵ ਸ਼ਰਮਾ ਕਾਲੂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਦੁਸਹਿਰਾ ਬੁਰਾਈ ’ਤੇ ਚੰਗਿਆਈ ਤੇ ਅਧਰਮ ’ਤੇ ਧਰਮ ਦੀ ਜਿੱਤ ਦਾ ਪ੍ਰਤੀਕ ਹੈ। ਇਸ ਤਿਉਹਾਰ ਦਾ ਸੰਦੇਸ਼ ਕੇਵਲ ਰਾਵਣ ਦੇ ਦਹਿਨ ਤੱਕ ਸੀਮਤ ਨਹੀਂ, ਸਗੋਂ ਇਹ ਹਰੇਕ ਮਨੁੱਖ ਨੂੰ ਆਪਣੇ ਅੰਦਰ ਮੌਜੂਦ ਬੁਰਾਈਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਦੂਰ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਦੁਸਹਿਰੇ ਦੇ ਸਮਾਗਮ ਕਰਨ ਵਾਲੀਆਂ ਵੱਖ-ਵੱਖ ਸੰਸਥਾਵਾਂ ਤੇ ਪ੍ਰਬੰਧਕਾਂ ਵਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਾਮਨਾ ਕੀਤੀ ਕਿ ਦਸਹਿਰੇ ਦਾ ਪਾਵਨ ਤਿਉਹਾਰ ਹਰ ਪਰਿਵਾਰ ਦੇ ਜੀਵਨ ਵਿਚ ਖੁਸ਼ੀਆਂ, ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ ਤੇ ਸਮਾਜ ਵਿਚ ਸੱਚਾਈ, ਨੇਕੀ, ਆਪਸੀ ਸਦਭਾਵਨਾ ਤੇ ਭਾਈਚਾਰੇ ਦੀਆਂ ਤੰਦਾਂ ਹੋਰ ਮਜ਼ਬੂਤ ਹੋਣ। ਇਸ ਮੌਕੇ ਸੰਤ ਬੰਗਾ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ, ਸੇਵਕ ਸਿੰਘ ਝਿੱਲ, ਅਮਰਪ੍ਰੀਤ ਸਿੰਘ ਬੋਬੀ ਸਾਬਕਾ ਕੌਂਸਲਰ, ਸੁਰਜੀਤ ਸਿੰਘ ਜੀਤੂ, ਰਿਧਮ ਸ਼ਰਮਾ ਪ੍ਰਧਾਨ ਯੂਥ ਕਾਂਗਰਸ, ਜਸਵੰਤ ਸਿੰਘ ਬੰਤ ਬਲਾਕ ਪ੍ਰਧਾਨ ਬੀ. ਸੀ. ਸੈੱਲ, ਸਨੀ ਬੰਗਾ, ਹਰਪ੍ਰੀਤ ਸਿੰਘ ਕਾਕਾ, ਹੇਮੰਤ ਪਾਠਕ ਬਲਾਕ ਪ੍ਰਧਾਨ ਯੂਥ ਕਾਂਗਰਸ ਬਿਸ਼ਨ ਨਗਰ, ਬੌਬੀ ਢਿੱਲੋਂ, ਜਸਪਾਲ ਸਿੰਘ ਜੱਸੀ, ਨਿਖਿਲ ਬਹਿਲ ਤੇ ਪਰਮਿੰਦਰ ਸਿੰਘ ਆਦਿ ਹਾਜ਼ਰ ਰਹੇ।