ਪੁਲਿਸ ਵਲੋਂ 40 ਕਿੱਲੋ ਭੁੱਕੀ ਸਮੇਤ ਕਾਰ ਸਵਾਰ ਗ੍ਰਿਫ਼ਤਾਰ
ਰਾਜਪੁਰਾ, 21 ਅਕਤੂਬਰ (ਜੀ. ਪੀ.
ਰਾਜਪੁਰਾ, 21 ਅਕਤੂਬਰ (ਜੀ.ਪੀ. ਸਿੰਘ)- ਸੀ. ਆਈ. ਏ. ਸਟਾਫ਼ ਸਰਕਲ ਰਾਜਪੁਰਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕਾਰ ਸਵਾਰ ਨੂੰ 40 ਕਿੱਲੋ ਭੁੱਕੀ ਸਮੇਤ ਗ੍ਰਿਫ਼ਤਾਰ ਕਰ ਉਸ ਦੇ ਖ਼ਿਲਾਫ਼ ਥਾਣਾ ਖੇੜੀ ਗੰਡਿਆਂ ਵਿਖੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ਼ ਸਰਕਲ ਰਾਜਪੁਰਾ ਦੇ ਥਾਣੇਦਾਰ ਸੁਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਪਿੰਡ ਬਡੋਲੀ ਗੁੱਜਰਾਂ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਆਲਟੋ ਕਾਰ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਕੀਤੀ ਤਾਂ ਕਾਰ ਵਿਚੋਂ 40 ਕਿੱਲੋ ਭੁੱਕੀ ਬਰਾਮਦ ਹੋਈ। ਪੁਲਿਸ ਨੇ ਕਾਰ ਸਵਾਰ ਨੂੰ ਗ੍ਰਿਫ਼ਤਾਰ ਕਰ ਜਦੋਂ ਮੁੱਢਲੀ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣੀ ਪਹਿਚਾਣ ਰਣਜੀਤ ਸਿੰਘ ਵਾਸੀ ਪਿੰਡ ਅਜਰਾਵਰ ਵਜੋਂ ਦੱਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦਾ ਰਿਮਾਂਡ ਹਾਸਲ ਕਰਕੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਭੁੱਕੀ ਕਿੱਥੋਂ ਲੈ ਕੇ ਆਇਆ ਹੈ ਤੇ ਕਿੱਥੇ ਸਪਲਾਈ ਕਰਨੀ ਸੀ।