ਡਾ. ਬੀ. ਐੱਸ. ਸੰਧੂ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ’ਚ ਜਿੱਤੇ 21 ਤਗਮੇ
ਦੇਵੀਗੜ੍ਹ, 21 ਅਕਤੂਬਰ (ਰਾਜਿੰਦਰ ਸਿੰਘ)- ਡਾ. ਬੀ.
ਦੇਵੀਗੜ੍ਹ, 21 ਅਕਤੂਬਰ (ਰਾਜਿੰਦਰ ਸਿੰਘ)- ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ‘ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿਚ 21 ਤਗਮੇ ਆਪਣੇ ਨਾਂਅ ਕੀਤੇ। ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ 3 ਸੋਨੇ, 8 ਚਾਂਦੀ ਅਤੇ 10 ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਪੂਰੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਖਿਡਾਰੀਆਂ ਦੀ ਇਸ ਬੇਮਿਸਾਲ ਸਫ਼ਲਤਾ ’ਤੇ ਖੁਸ਼ੀ ਜ਼ਾਹਰ ਕਰਦਿਆਂ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਸਾਂਝੇ ਤੌਰ ’ਤੇ ਸੰਦੇਸ਼ ਜਾਰੀ ਕਰਦਿਆਂ ਕਿਹਾ, “ਸਾਨੂੰ ਆਪਣੇ ਹੋਣਹਾਰ ਖਿਡਾਰੀਆਂ ਦੀ ਇਸ ਵੱਡੀ ਸਫ਼ਲਤਾ ’ਤੇ ਬਹੁਤ ਮਾਣ ਹੈ। ਇਕੋ ਮੁਕਾਬਲੇ ਵਿਚ 21 ਤਗਮੇ ਜਿੱਤਣਾ ਬੱਚਿਆਂ ਦੀ ਅਣਥੱਕ ਮਿਹਨਤ, ਲਗਨ ਅਤੇ ਕੋਚਾਂ ਦੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੈ। ਕਰਾਟੇ ਵਰਗੀ ਖੇਡ ਵਿਚ ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਦਾ ਬਹੁਤ ਮਹੱਤਵ ਹੈ। ਸਾਡਾ ਸਕੂਲ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਾਉਣ ਲਈ ਹਮੇਸ਼ਾ ਹਰ ਸੰਭਵ ਸਹੂਲਤਾਂ ਦਿੰਦਾ ਰਹੇਗਾ। ਅਸੀਂ ਸਾਰੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਕੋਚ ਨੂੰ ਹਾਰਦਿਕ ਵਧਾਈ ਦਿੰਦੇ ਹਾਂ ਅਤੇ ਖਿਡਾਰੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦੇ ਹਾਂ।