22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਤੋਂ ਬਾਅਦ ਸਿਹਤ ਮੰਤਰੀ ਦੇ ਜ਼ਿਲ੍ਹੇ ’ਚ ਜਾਗਿਆ ਡਰੱਗ ਵਿਭਾਗ

ਪਟਿਆਲਾ, 21 ਅਕਤੂਬਰ (ਮਨਦੀਪ ਸਿੰਘ ਖਰੌੜ)- ਮੈਡੀਕਲ ਸਟੋਰਾਂ ’ਤੇ ਵਿਕਦੀਆਂ ਨਸ਼ੀਲੀਆਂ ਦਵਾਈਆਂ ਸੰਬੰਧੀ ਭਾਵੇਂ ਕਿ ਪਿਛਲੇ ਲੰਮੇ ਸਮੇਂ ਤੋਂ ਲੋਕਾਂ ਵਲੋਂ ਆਵਾਜ਼ ਉਠਾਈ ਜਾ ਰਹੀ ਹੈ। ਡਰੱਗ ਕੰਟਰੋਲਰ ਵਿਭਾਗ ਉਦੋਂ ਹੀ ਜਾਗਦਾ ਹੈ ਜਦੋਂ ਕੋਈ ਵੱਡੀ ਘਟਨਾ ਵਾਪਰ ਜਾਂਦੀ ਹੈ।

Ad Position 21
No active advertisement
ਪਟਿਆਲਾ ’ਚ ਮੈਡੀਕਲ ਦੁਕਾਨਾ ਦੀ ਚੈਕਿੰਗ ਕੀਤੇ ਜਾਣ ਦਾ ਦ੍ਰਿਸ਼। ਅਜੀਤ ਤਸਵੀਰ 22-10-2026
ਪਟਿਆਲਾ, 21 ਅਕਤੂਬਰ (ਮਨਦੀਪ ਸਿੰਘ ਖਰੌੜ)- ਮੈਡੀਕਲ ਸਟੋਰਾਂ ’ਤੇ ਵਿਕਦੀਆਂ ਨਸ਼ੀਲੀਆਂ ਦਵਾਈਆਂ ਸੰਬੰਧੀ ਭਾਵੇਂ ਕਿ ਪਿਛਲੇ ਲੰਮੇ ਸਮੇਂ ਤੋਂ ਲੋਕਾਂ ਵਲੋਂ ਆਵਾਜ਼ ਉਠਾਈ ਜਾ ਰਹੀ ਹੈ। ਡਰੱਗ ਕੰਟਰੋਲਰ ਵਿਭਾਗ ਉਦੋਂ ਹੀ ਜਾਗਦਾ ਹੈ ਜਦੋਂ ਕੋਈ ਵੱਡੀ ਘਟਨਾ ਵਾਪਰ ਜਾਂਦੀ ਹੈ। ਪਿਛਲੇ ਦਿਨੀਂ ਮਾਨਸਾ ’ਚ ਪਰਵਿੰਦਰ ਸਿੰਘ ਝੋਟੇ ਦੇ ਕਤਲ ਕਾਂਡ ਤੋਂ ਬਾਅਦ ਪੰਜਾਬ ਭਰ ’ਚ ਦਵਾਈਆਂ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਡਰੱਗ ਵਿਭਾਗ ਕੀ ਕਰ ਰਿਹਾ ਸੀ। ਡਰੱਗ ਵਿਭਾਗ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੁੰਦੇ ਹਨ ਕਿ ਉਹ ਰੈਗੂਲਰ ਮੈਡੀਕਲ ਦੁਕਾਨਾਂ ਦੀ ਚੈਕਿੰਗ ਅਤੇ ਰਿਕਾਰਡ ਕਿਉਂ ਨਹੀਂ ਚੈੱਕ ਕਰਦੇ? ਜੋਨਲ ਲਾਇਸੈਂਸਿੰਗ ਅਥਾਰਟੀ ਨੇ ਦੱਸਿਆ ਕਿ ਡਰੱਗਜ਼ ਕੰਟਰੋਲ ਅਧਿਕਾਰੀਆਂ ਨੇ ਪੁਲਿਸ ਨਾਲ ਮਿਲ ਕੇ 16 ਫ਼ਰਮਾਂ ਦੀ ਜਾਂਚ ਕੀਤੀ, ਜਿਸ ਵਿਚੋਂ 11 ਵਿਚ ਡਰੱਗਜ਼ ਤੇ ਕਾਸਮੈਟਿਕ ਨਿਯਮਾਂ ਦੀਆਂ ਉਲੰਘਣਾਂ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਇਕ ਮੈਡੀਕਲ ਸਟੋਰ ਉੱਤੇ ਖਰੀਦ ਅਤੇ ਵਿੱਕਰੀ ਦੇ ਰਿਕਾਰਡ ਵਿਚ ਬੇਨਿਯਮੀਆਂ ਕਾਰਨ ਇਕ ਤਰ੍ਹਾਂ ਦੀ ਦਵਾਈ ਜ਼ਬਤ ਕੀਤੀ ਗਈ ਤੇ ਇਸੇ ਤਰ੍ਹਾਂ ਗੁਪਤ ਸੂਚਨਾ ਤੇ ਆਧਾਰ ’ਤੇ ਡਰੱਗਜ਼ ਕੰਟਰੋਲ ਅਫ਼ਸਰ ਪਟਿਆਲਾ-1 ਅਤੇ ਡਰੱਗਜ਼ ਕੰਟਰੋਲ ਅਫ਼ਸਰ ਪਟਿਆਲਾ-4 ਨੇ ਥਾਣਾ ਕੋਤਵਾਲੀ ਦੇ ਐਸ. ਐਚ. ਓ. ਨਾਲ ਮਿਲ ਕੇ ਪੰਜ ਫਰਮਾਂ ਦੀ ਜਾਂਚ ਕੀਤੀ। ਇਸ ਦੌਰਾਨ ਇਕ ਮੈਡੀਕਲ ਸਟੋਰ ਤੋਂ ਖਰੀਦ-ਵੇਚ ਦੀ ਕਮੀ ਕਾਰਨ 900 ਗੋਲੀਆਂ ਜ਼ਬਤ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਕ ਹੋਰ ਕਾਰਵਾਈ ਦੌਰਾਨ ਪਰਨੀਤ ਕੌਰ ਡਰੱਗਜ਼ ਕੰਟਰੋਲ ਅਫ਼ਸਰ ਪਟਿਆਲਾ-2 ਨੇ ਐਸ. ਐਚ. ਓ. ਥਾਣਾ ਜ਼ੁਲਕਾਂ ਅਤੇ ਰੋਹੜ ਜਗੀਰ ਪੁਲਿਸ ਚੌਂਕੀ ਦੇ ਇੰਚਾਰਜ ਨਾਲ ਮਿਲ ਕੇ 4 ਫਰਮਾਂ ਦੀ ਜਾਂਚ ਕੀਤੀ। ਇਸ ਵਿਚ ਆਮ ਉਲੰਘਣਾਵਾਂ ਪਾਈਆਂ ਗਈਆਂ। ਇਸ ਤੋਂ ਇਲਾਵਾ ਇਕ ਕਲੀਨਿਕ ਤੋਂ ਟਰਾਮਾਡੋਲ ਦੀਆਂ ਗੋਲੀਆਂ ਵੀ ਮਿਲੀਆਂ ਜਿਸ ਕਾਰਨ ਕਲੀਨਿਕ ਦੇ ਮਾਲਕ ਖਿਲਾਫ਼ ਪੁਲਿਸ ਨੇ ਐਨ. ਡੀ. ਪੀ. ਐਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ। ਇਸੇ ਤਰ੍ਹਾਂ ਪਿੰਡ ਮਸੀਂਗਣ ਵਿਖੇ ਕੀਤੀ ਕਾਰਵਾਈ ਦੌਰਾਨ ਇਕ ਮੈਡੀਕਲ ਸਟੋਰ ਤੋਂ 24 ਕਿਸਮ ਦੀਆਂ ਦਵਾਈਆਂ ਡਰੱਗਜ਼ ਐਂਡ ਕਾਸਮੈਟਿਕ ਐਕਟ ਦੀਆਂ ਧਾਰਾਵਾਂ 18 ਸੀ ਅਤੇ 18 ਏ ਤਹਿਤ ਜ਼ਬਤ ਕੀਤੀਆਂ ਗਈਆਂ। ਇਸ ਸੰਬੰਧੀ ਵਿੱਕਰੀ ਤੇ ਖਰੀਦ ਸੰਬੰਧੀ ਉਲੰਘਣਾਵਾਂ ਸਾਹਮਣੇ ਆਉਣ ’ਤੇ ਕਾਨੂੰਨੀ ਪ੍ਰਕ੍ਰਿਆ ਅਨੁਸਾਰ ਕਾਰਵਾਈ ਕੀਤੀ ਜਾ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਲੌਟ ਵਿਖੇ ਸ੍ਰੀ ਰਮਾਇਣ ਦੇ ਪਾਠ ਆਰੰਭ ਕਰਵਾਏ ਅਗਲੀ ਖ਼ਬਰ ਮਾਨ ਸਰਕਾਰ ਦੇ ਕਿਸਾਨ ਵਿਰੋਧੀ ਫੈਸਲੇ ਕਿਸਾਨਾਂ ਲਈ ਨਵੀਂ ਮੁਸੀਬਤ ਬਣੇ- ਰਛਪਾਲ ਸਿੰਘ
Ad Position 24