21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਨਸ਼ਿਆਂ, ਬੇਰੁਜ਼ਗਾਰੀ ਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੇ ਪੰਜਾਬ ਨੂੰ ਚੁਣੌਤੀ ਭਰੇ ਦੌਰ ’ਚ ਧੱਕਿਆ- ਲਖਵੀਰ ਸਿੰਘ ਲੌਟ

ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਪਟਿਆਲਾ ਦਿਹਾਤੀ ਹਲਕੇ ਤੋਂ ਸੀਨੀਅਰ ਆਗੂ ਲਖਵੀਰ ਸਿੰਘ ਲੌਟ ਨੇ ਕਿਹਾ ਕਿ ਪੰਜਾਬ ਨਸ਼ਿਆਂ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਵਰਗੀਆਂ ਗੰਭੀਰ ਚੁਣੌਤੀਆਂ ਵਿਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਸੂਬੇ ਨੂੰ ਮੁੜ ਖ਼ੁਸ਼ਹਾਲ ਤੇ ਰੰਗਲਾ ਪੰਜਾਬ ਬਣਾਉਣ ਲਈ ਜ਼ਿੰਮੇਵਾਰ ਅਤੇ ਸੁਹਿਰਦ ਪਹੁੰਚ ਅਪਣਾਉਣ ਦੀ ਲੋੜ ਹੈ।

Ad Position 21
No active advertisement
ਅਜੀਤ ਡੈਸਕ 22-10-2026
ਪਟਿਆਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਪਟਿਆਲਾ ਦਿਹਾਤੀ ਹਲਕੇ ਤੋਂ ਸੀਨੀਅਰ ਆਗੂ ਲਖਵੀਰ ਸਿੰਘ ਲੌਟ ਨੇ ਕਿਹਾ ਕਿ ਪੰਜਾਬ ਨਸ਼ਿਆਂ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਵਰਗੀਆਂ ਗੰਭੀਰ ਚੁਣੌਤੀਆਂ ਵਿਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਸੂਬੇ ਨੂੰ ਮੁੜ ਖ਼ੁਸ਼ਹਾਲ ਤੇ ਰੰਗਲਾ ਪੰਜਾਬ ਬਣਾਉਣ ਲਈ ਜ਼ਿੰਮੇਵਾਰ ਅਤੇ ਸੁਹਿਰਦ ਪਹੁੰਚ ਅਪਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਲਗਾਤਾਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਤੇ ਨਸ਼ਿਆਂ ਕਾਰਨ ਨੌਜਵਾਨਾਂ ਦੇ ਭਵਿੱਖ ‘ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਨਸ਼ਿਆਂ ਦੇ ਖ਼ਾਤਮੇ ਦੇ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਵਿ ਉਮੀਦਾਂ ਅਨੁਸਾਰ ਸਫ਼ਲ ਕਿਉਂ ਨਹੀਂ ਹੋ ਸਕੀ? ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਲੋਂ ਕੀਤੇ ਗਏ ਵਾਅਦਿਆਂ ਦੇ ਬਾਵਜੂਦ ਪੰਜਾਬ ਦੀ ਜਵਾਨੀ ਨਸ਼ਿਆਂ ਦੀ ਮਾਰ ਹੇਠ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ ਵਿਚ ਰਾਜ ਕਰ ਚੁੱਕੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦੇ ਕਾਰਜਕਾਲ ਦੌਰਾਨ ਵੀ ਨਸ਼ਿਆਂ ਦਾ ਮੁੱਦਾ ਗੰਭੀਰ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਪਾਰਟੀਆਂ ਦੀਆਂ ਸਰਕਾਰਾਂ ਵੀ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਵਿਚ ਨਾਕਾਮ ਰਹੀਆਂ। ਉਨ੍ਹਾਂ ਸੂਬੇ ਵਿਚ ਸ਼ਰੇਆਮ ਗੋਲੀਬਾਰੀ ਤੇ ਕਤਲ ਦੀਆਂ ਵਾਪਰ ਰਹੀਆਂ ਘਟਨਾਵਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਕਾਰਨ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਤੇ ਭ੍ਰਿਸ਼ਟਾਚਾਰ ਵਰਗੀਆਂ ਸਮੱਸਿਆਵਾਂ ਵੀ ਪੰਜਾਬ ਦੀ ਤਰੱਕੀ ਦੇ ਰਾਹ ਵਿਚ ਰੁਕਾਵਟ ਬਣ ਰਹੀਆਂ ਹਨ। ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਿੱਖਿਆ, ਖੇਡਾਂ ਅਤੇ ਰੁਜ਼ਗਾਰ ਦੇ ਖੇਤਰ ਵਿਚ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਭਵਿੱਖ ਤੇ ਨੌਜਵਾਨ ਪੀੜ੍ਹੀ ਦੀ ਬਿਹਤਰੀ ਲਈ ਵਾਰਿਸ ਪੰਜਾਬ ਦੇ ਪਾਰਟੀ ਨਾਲ ਜੁੜਨ ਤੇ ਪੰਜਾਬ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਨ।
Ad Position 22
No active advertisement
ਪਿਛਲੀ ਖ਼ਬਰ ਮਾਮਲਾ ਰਸਤੇ ֹ’ ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਛੁਡਵਾਉਣ ਦਾ ਕਿਸਾਨ ਯੂਨੀਅਨ ਕਰਾਂਤੀਕਾਰੀ ਨੇ ਬੀ. ਡੀ. ਪੀ. ਓ. ਦਫ਼ਤਰ... ਅਗਲੀ ਖ਼ਬਰ ਲੋਕਾਂ ਨਾਲ ਸਿੱਧਾ ਸੰਵਾਦ ਹੀ ਵਿਕਾਸ ਦੀ ਅਸਲ ਤਾਕਤ- ਦਲਬੀਰ ਗਿੱਲ ਯੂ. ਕੇ.
Ad Position 24