ਵਿੱਕੀ ਘਨੌਰ ਵਲੋਂ ਹਲਕੇ ਦੇ ਆਮ ਆਦਮੀ ਕਲੀਨਿਕਾਂ ਤੇ ਪੀ .ਐੱਚ. ਸੀ. ਦੀ ਅਚਨਚੇਤ ਚੈਕਿੰਗ
ਘਨੌਰ, 22 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵਲੋਂ ਹਲਕਾ ਘਨੌਰ ਅਧੀਨ ਆਉਂਦੇ ਵੱਖ-ਵੱਖ ਆਮ ਆਦਮੀ ਕਲੀਨਿਕਾਂ ਤੇ ਪ੍ਰਾਇਮਰੀ ਹੈਲਥ ਸੈਂਟਰਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜਿੱਥੇ ਕਲੀਨਿਕਾਂ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ, ਟੈਸਟਾਂ ਤੇ ਦਵਾਈਆਂ ਦੀ ਉਪਲਬਧਤਾ ਦਾ ਬਾਰੀਕੀ ਨਾਲ ਜਾਇਜ਼ਾ ਲਿਆ, ਉੱਥੇ ਹੀ ਸਾਹਮਣੇ ਆਈਆਂ ਪ੍ਰਬੰਧਕੀ ਕਮੀਆਂ ਨੂੰ ਖ਼ੁਦ ਮੌਕੇ ’ਤੇ ਮੌਜੂਦ ਰਹਿ ਕੇ ਹੱਲ ਕਰਵਾਇਆ।
ਘ
ਘਨੌਰ ਆਮ ਆਦਮੀ ਪਾਰਟੀ ਮੁਹੱਲਾ ਕਲੀਨਿਕ ਦੌਰਾਨ ਮਰੀਜ਼ਾਂ ਤੇ ਡਾਕਟਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ। ਤਸਵੀਰ : ਸਰਦਾਰਾ ਸਿੰਘ ਲਾਛੜੂ
23-10-2026
ਘਨੌਰ, 22 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵਲੋਂ ਹਲਕਾ ਘਨੌਰ ਅਧੀਨ ਆਉਂਦੇ ਵੱਖ-ਵੱਖ ਆਮ ਆਦਮੀ ਕਲੀਨਿਕਾਂ ਤੇ ਪ੍ਰਾਇਮਰੀ ਹੈਲਥ ਸੈਂਟਰਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜਿੱਥੇ ਕਲੀਨਿਕਾਂ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ, ਟੈਸਟਾਂ ਤੇ ਦਵਾਈਆਂ ਦੀ ਉਪਲਬਧਤਾ ਦਾ ਬਾਰੀਕੀ ਨਾਲ ਜਾਇਜ਼ਾ ਲਿਆ, ਉੱਥੇ ਹੀ ਸਾਹਮਣੇ ਆਈਆਂ ਪ੍ਰਬੰਧਕੀ ਕਮੀਆਂ ਨੂੰ ਖ਼ੁਦ ਮੌਕੇ ’ਤੇ ਮੌਜੂਦ ਰਹਿ ਕੇ ਹੱਲ ਕਰਵਾਇਆ। ਉਨ੍ਹਾਂ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਨੂੰ ਸਖ਼ਤ ਸ਼ਬਦਾਂ ਵਿਚ ਹਦਾਇਤ ਕੀਤੀ ਕਿ ਲੋਕਾਂ ਦੀ ਸੇਵਾ ਵਿਚ ਕਿਸੇ ਕਿਸਮ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਘਨੌਰ ਸਰਕਾਰੀ ਹਸਪਤਾਲ ਅਧੀਨ ਪੈਂਦੇ ਕਰੀਬ ਅੱਧਾ ਦਰਜਨ ਮੁਹੱਲਾ ਕਲੀਨਿਕਾਂ ਦਾ ਦੌਰਾ ਕੀਤਾ। ਇਸ ਤਹਿਤ ਉਨ੍ਹਾਂ ਪਿੰਡ ਮਰਦਾਂਪੁਰ, ਘਨੌਰ ਬੱਸ ਸਟੈਂਡ, ਕਪੂਰੀ, ਲੋਹਸਿੰਬਲੀ, ਹਰਪਾਲਪੁਰ, ਅਜਰੌਰ ਅਤੇ ਮੰਡੌਲੀ ਸਥਿਤ ਕਲੀਨਿਕਾਂ ਵਿੱਚ ਪਹੁੰਚ ਕੇ ਸਿਹਤ ਸੇਵਾਵਾਂ ਦੀ ਜ਼ਮੀਨੀ ਹਕੀਕਤ ਪਰਖੀ। ਨਿਰੀਖਣ ਦੌਰਾਨ ਉਨ੍ਹਾਂ ਮਰੀਜ਼ਾਂ ਨਾਲ ਸਿੱਧੀ ਗੱਲਬਾਤ ਕਰਕੇ ਮੁਫ਼ਤ ਦਵਾਈਆਂ, ਲੈਬ ਟੈਸਟਾਂ ਅਤੇ ਡਾਕਟਰਾਂ ਦੇ ਵਤੀਰੇ ਬਾਰੇ ਫੀਡਬੈਕ ਹਾਸਲ ਕੀਤੀ। ਚੈਕਿੰਗ ਦੌਰਾਨ ਕੁਝ ਕਲੀਨਿਕਾਂ ਵਿੱਚ ਸਾਫ਼-ਸਫ਼ਾਈ, ਰਿਕਾਰਡ ਦੇ ਰੱਖ-ਰਖਾਅ ਅਤੇ ਪ੍ਰਬੰਧਾਂ ਵਿੱਚ ਨਿੱਕੀਆਂ-ਮੋਟੀਆਂ ਊਣਤਾਈਆਂ ਦੇਖਣ ਨੂੰ ਮਿਲੀਆਂ। ਵਾਈਸ ਚੇਅਰਮੈਨ ਨੇ ਇਨ੍ਹਾਂ ਖ਼ਾਮੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ ’ਤੇ ਹੀ ਹੱਲ ਕਰਵਾਇਆ। ਉਨ੍ਹਾਂ ਸਟਾਫ਼ ਨੂੰ ਸਪਸ਼ਟ ਕੀਤਾ ਕਿ ਭਵਿੱਖ ਵਿਚ ਅਜਿਹੀ ਕੋਈ ਵੀ ਲਾਪਰਵਾਹੀ ਸਾਹਮਣੇ ਆਈ ਤਾਂ ਜ਼ਿੰਮੇਵਾਰ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।