23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੰਜਾਬ ’ਚ ਵਿਕਾਸ ਕਾਰਜਾਂ ਦੇ ਆਧਾਰ ’ਤੇ ਮੁੜ ਬਣੇਗੀ ‘ਆਪ’ ਦੀ ਸਰਕਾਰ- ਸੰਦੀਪ ਸਿੰਘ

ਡਕਾਲਾ, 22 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਹਲਕਾ ਸਮਾਣਾ ਦੇ ਯੂਥ ਪ੍ਰਧਾਨ ਤੇ ਪਿੰਡ ਝੰਡੀ ਦੇ ਸਰਪੰਚ ਸੰਦੀਪ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ ਆਧਾਰ ’ਤੇ ਸੂਬੇ ਵਿੱਚ ਅਗਲੀ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀ ਭਲਾਈ ਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮ ਪਾਰਟੀ ਦੀ ਕਾਰਗੁਜ਼ਾਰੀ ਨੂੰ ਦਰਸਾਉਂਦੇ ਹਨ।

Ad Position 21
No active advertisement
ਅਜੀਤ ਡੈਸਕ 23-10-2026
ਡਕਾਲਾ, 22 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਹਲਕਾ ਸਮਾਣਾ ਦੇ ਯੂਥ ਪ੍ਰਧਾਨ ਤੇ ਪਿੰਡ ਝੰਡੀ ਦੇ ਸਰਪੰਚ ਸੰਦੀਪ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ ਆਧਾਰ ’ਤੇ ਸੂਬੇ ਵਿੱਚ ਅਗਲੀ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀ ਭਲਾਈ ਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮ ਪਾਰਟੀ ਦੀ ਕਾਰਗੁਜ਼ਾਰੀ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਹੋਰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂਆਂ ਤੇ ਵਰਕਰਾਂ ਦਾ ਮੁੱਖ ਉਦੇਸ਼ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਲੋਕਾਂ ਦੀਆਂ ਲੋੜਾਂ ਨੂੰ ਸਮਝਣਾ ਤੇ ਉਨ੍ਹਾਂ ਦੇ ਮਸਲਿਆਂ ਨੂੰ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ। ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਦਾ ਵਿਕਾਸ ਤੇ ਨੌਜਵਾਨਾਂ ਨੂੰ ਸਮਾਜਿਕ ਗਤੀਵਿਧੀਆਂ ਨਾਲ ਜੋੜਨਾ ਵੀ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਆਪਣੀ ਕਾਰਗੁਜ਼ਾਰੀ ਦੇ ਆਧਾਰ ’ਤੇ ਲੋਕਾਂ ਦਾ ਸਮਰਥਨ ਹਾਸਲ ਕਰੇਗੀ ਤੇ ਪੰਜਾਬ ਵਿਚ ਮੁੜ ਸਰਕਾਰ ਬਣਾਉਣ ਵਿਚ ਸਫ਼ਲ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਮੋਟਰਸਾਈਕਲ ਤੇ ਸਕੂਟਰੀ ਚੋਰੀ ਅਗਲੀ ਖ਼ਬਰ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਸ਼ਹਿਰ ਨੂੰ ਰੁਸ਼ਨਾਉਣ ਦੀ ਮੁਹਿੰਮ ਤੇਜ਼
Ad Position 24