23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਪਿੰਡ ਗੁਣੀਕੇ ਵਿਖੇ ਗੁਰਮਤਿ ਸਮਾਗਮ ਕਰਵਾਇਆ

ਨਾਭਾ, 22 ਅਕਤੂਬਰ (ਵਰਿੰਦਰ ਵਰਮਾ)- ਨੇੜਲੇ ਪਿੰਡ ਗੁਣੀਕੇ ਦੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਪਵਿਤਰ ਅਸਥਾਨ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਕਰਨੈਲ ਸਿੰਘ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਬਾਬਾ ਪਾਲਾ ਸਿੰਘ ਦੀ 86ਵੀਂ ਤੇ ਬਾਬਾ ਪ੍ਰੀਤਮ ਸਿੰਘ ਦੀ 21ਵੀਂ ਬਰਸੀ ਦੇ ਸੰਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 23-10-2026
ਨਾਭਾ, 22 ਅਕਤੂਬਰ (ਵਰਿੰਦਰ ਵਰਮਾ)- ਨੇੜਲੇ ਪਿੰਡ ਗੁਣੀਕੇ ਦੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਪਵਿਤਰ ਅਸਥਾਨ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਕਰਨੈਲ ਸਿੰਘ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਬਾਬਾ ਪਾਲਾ ਸਿੰਘ ਦੀ 86ਵੀਂ ਤੇ ਬਾਬਾ ਪ੍ਰੀਤਮ ਸਿੰਘ ਦੀ 21ਵੀਂ ਬਰਸੀ ਦੇ ਸੰਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ ਕਥਾਵਾਚਕ ਗਿਆਨੀ ਰਾਜਿੰਦਰਪਾਲ ਸਿੰਘ ਨਾਭਾ ਤੇ ਬਾਬਾ ਬਲਜੀਤ ਸਿੰਘ ਫੱਕਰ ਮਸਤੂਆਣੇ ਵਾਲਿਆਂ ਤੇ ਰਾਗੀ, ਕਵੀਸ਼ਰੀ ਜਥਿਆਂ ਨੇ ਵੀ ਕਥਾ ਕੀਰਤਨ ਦੁਆਰਾ ਗੁਰ ਇਤਿਹਾਸ ਅਤੇ ਮਹਾਂਪੁਰਖਾਂ ਵਲੋਂ ਕੀਤੀ ਨਿਸ਼ਕਾਮ ਸੇਵਾ ਤੇ ਸਰਬੱਤ ਦੇ ਭਲੇ ਲਈ ਕੀਤੇ ਪਰਉਪਕਾਰੀ ਕਾਰਜਾਂ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ, ਜੋ ਅੱਜ ਵੀ ਭਾਈ ਕਰਨੈਲ ਸਿੰਘ ਮੁੱਖ ਸੇਵਾਦਾਰ ਵਲੋਂ ਨਿਰੰਤਰ ਜਾਰੀ ਹਨ। ਇਸ ਮੌਕੇ ਚੰਡੀਗੜ੍ਹ ਅੱਖਾਂ ਦਾ ਹਸਪਤਾਲ, ਨਾਭਾ ਵਲੋਂ ਮੁਫ਼ਤ ਅੱਖਾਂ ਦਾ ਨਿਰੀਖਣ ਕੈਂਪ ਲਗਾਇਆ ਗਿਆ ਅਤੇ ਏਪੀਅਐਸ ਆਹਲੂਵਾਲੀਆ ਅਤੇ ਬਲਵਿੰਦਰ ਸਿੰਘ ਸੱਤਕਰਤਾਰ ਮੈਡੀਕਲ ਹਾਲ ਨਾਭਾ ਵਲੋਂ ਡਿਸਕ, ਸਰਵਾਈਕਲ, ਮਾਈਗ੍ਰੇਨ ਦੇ ਰੋਗਾਂ ਦਾ ਮੁਫ਼ਤ ਇਲਾਜ ਕੀਤਾ ਗਿਆ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਵਲੋਂ ਸਮਾਗਮ ਵਿਚ ਪਹੁੰਚ ਕੇ ਲਾਹਾ ਪ੍ਰਾਪਤ ਕੀਤਾ। ਆਏ ਸੰਤਾਂ ਮਹਾਂਪੁਰਖਾਂ ਗੁਣੀਜਨਾਂ ਦਾ ਪ੍ਰਬੰਧਕਾਂ ਤੇ ਸੰਗਤਾਂ ਵੱਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਨੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਖੇੜੀ ਫੱਤਣ ਦੇ ਲਾਭਪਾਤਰੀਆਂ ਨੂੰ ਸੌਂਪੇ ਮਾਲਕੀ ਹੱਕ ਦੇ ਦਸ... ਅਗਲੀ ਖ਼ਬਰ ਹਲਕੇ ਦੀਆਂ ਲਿੰਕ ਸੜਕਾਂ ’ਤੇ ਜਲਦੀ ਪਇਆ ਜਾਵੇਗਾ ਪ੍ਰੀਮਿਕਸ- ਵਿਧਾਇਕ ਦੇਵ ਮਾਨ
Ad Position 24