ਜਸਵੀਰ ਸਿੰਘ ਗੜ੍ਹੀ ਵਲੋਂ ‘ ਮੇਰਾ ਘਰ ਮੇਰੇ ਨਾਮ ’ ਤਹਿਤ ਵੰਡੇ ਕਾਰਡ
ਮੋਰਿੰਡਾ, 22 ਅਕਤੂਬਰ (ਤਰਲੋਚਨ ਸਿੰਘ ਕੰਗ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਵਲੋਂ ਢੋਲਣ ਮਾਜਰਾ ਵਿਖੇ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਰਜਿਸਟਰੀਆਂ ਅਤੇ ਪ੍ਰਾਪਰਟੀ ਕਾਰਡ ਵੰਡੇ ਗਏ। ਸਮਾਗਮ ਦੌਰਾਨ 187 ਵਿਅਕਤੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਰਡ ਸੌਂਪੇ।
ਮੋਰਿੰਡਾ, 22 ਅਕਤੂਬਰ (ਤਰਲੋਚਨ ਸਿੰਘ ਕੰਗ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਵਲੋਂ ਢੋਲਣ ਮਾਜਰਾ ਵਿਖੇ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪ੍ਰਾਪਰਟੀ ਰਜਿਸਟਰੀਆਂ ਅਤੇ ਪ੍ਰਾਪਰਟੀ ਕਾਰਡ ਵੰਡੇ ਗਏ। ਸਮਾਗਮ ਦੌਰਾਨ 187 ਵਿਅਕਤੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਰਡ ਸੌਂਪੇ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਵਿਚ ਲਾਲ ਲਕੀਰ ਦੇ ਅੰਦਰ ਸਥਿਤ ਮਕਾਨਾਂ ਦੇ ਵਸਨੀਕਾਂ ਨੂੰ ਮਾਲਕਾਨਾ ਦਸਤਾਵੇਜ਼ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਪਿੰਡਾਂ ਵਿਚ ਕਈ ਪਰਿਵਾਰ ਪਿਛਲੇ ਲੰਮੇ ਸਮੇਂ ਤੋਂ ਰਹਿ ਰਹੇ ਸਨ ਪਰ ਉਨ੍ਹਾਂ ਕੋਲ ਆਪਣੀਆਂ ਜਾਇਦਾਦਾਂ ਦੇ ਕੋਈ ਪੁਖ਼ਤਾ ਕਾਨੂੰਨੀ ਦਸਤਾਵੇਜ਼ ਨਹੀਂ ਸਨ, ‘ਮੇਰਾ ਘਰ, ਮੇਰੇ ਨਾਮ’ ਯੋਜਨਾ ਨਾਲ ਉਨ੍ਹਾਂ ਦੀ ਇਹ ਪ੍ਰੇਸ਼ਾਨੀ ਦੂਰ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਯੋਜਨਾ ਦੀ ਵਿਸ਼ੇਸ਼ਤਾ ਦੱਸਦਿਆਂ ਕਿਹਾ ਕਿ ਇਹ ਦਸਤਾਵੇਜ਼ ਬਿਲਕੁਲ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਨ.ਪੀ. ਰਾਣਾ, ਪਿੰਡ ਵਾਸੀ ਤੇ ਪਾਰਟੀ ਵਰਕਰ ਹਾਜ਼ਰ ਸਨ।