23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮੈਡੀਕਲ ਸਟੋਰ ਮਾਲਕਾਂ ਨੂੰ ਡੀ. ਐਸ. ਪੀ. ਬਰਾੜ ਦੀ ਚਿਤਾਵਨੀ

ਸਮਾਣਾ, 22 ਅਕਤੂਬਰ (ਪ੍ਰੀਤਮ ਸਿੰਘ ਨਾਗੀ)- ਪੰਜਾਬ ’ਚ ਨਸ਼ਿਆਂ ਦੇ ਖ਼ਾਤਮੇ ਲਈ ਚੱਲ ਰਹੀ ਮੁਹਿੰਮ ਤਹਿਤ ਸਮਾਣਾ ਪੁਲਿਸ ਵਲੋਂ ਗੈਰ-ਕਾਨੂੰਨੀ ਢੰਗ ਨਾਲ ਨਸ਼ੀਲੀਆਂ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ ਹੈ। ਇਸ ਸੰਬੰਧੀ ਡੀ.

Ad Position 21
No active advertisement
ਅਜੀਤ ਡੈਸਕ 23-10-2026
ਸਮਾਣਾ, 22 ਅਕਤੂਬਰ (ਪ੍ਰੀਤਮ ਸਿੰਘ ਨਾਗੀ)- ਪੰਜਾਬ ’ਚ ਨਸ਼ਿਆਂ ਦੇ ਖ਼ਾਤਮੇ ਲਈ ਚੱਲ ਰਹੀ ਮੁਹਿੰਮ ਤਹਿਤ ਸਮਾਣਾ ਪੁਲਿਸ ਵਲੋਂ ਗੈਰ-ਕਾਨੂੰਨੀ ਢੰਗ ਨਾਲ ਨਸ਼ੀਲੀਆਂ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ ਹੈ। ਇਸ ਸੰਬੰਧੀ ਡੀ. ਐਸ. ਪੀ. ਸਮਾਣਾ ਫ਼ਤਹਿ ਸਿੰਘ ਬਰਾੜ ਵਲੋਂ ਸਮਾਣਾ ਸਰਕਲ ਦੇ ਸਮੂਹ ਮੈਡੀਕਲ ਸਟੋਰ ਮਾਲਕਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਕੋਈ ਵੀ ਮੈਡੀਕਲ ਸਟੋਰ ਗੈਰ-ਕਾਨੂੰਨੀ ਤਰੀਕੇ ਨਾਲ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਕਰ ਰਿਹਾ ਹੈ, ਤਾਂ ਉਹ ਤੁਰੰਤ ਇਸ ਕੰਮ ਨੂੰ ਬੰਦ ਕਰ ਦੇਵੇ। ਡੀ. ਐਸ. ਪੀ. ਫ਼ਤਿਹ ਸਿੰਘ ਬਰਾੜ ਵਲੋਂ ਸਪਸ਼ਟ ਕੀਤਾ ਗਿਆ ਹੈ ਕਿ ਮੈਡੀਕਲ ਸਟੋਰਾਂ ਦੀ ਆੜ ਵਿਚ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਮੈਡੀਕਲ ਸਟੋਰ ਮਾਲਕਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਦਵਾਈਆਂ ਦੀ ਵਿਕਰੀ ਸੰਬੰਧਿਤ ਕਾਨੂੰਨੀ ਨਿਯਮਾਂ ਅਤੇ ਨਿਰਧਾਰਤ ਪ੍ਰਕਿਰਿਆ ਅਨੁਸਾਰ ਹੀ ਕਰਨ। ਪੁਲਿਸ ਦੀ ਇਸ ਚੇਤਾਵਨੀ ਦਾ ਮੁੱਖ ਉਦੇਸ਼ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ’ਤੇ ਰੋਕ ਲਗਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਯਤਨਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਜੇਕਰ ਕੋਈ ਮੈਡੀਕਲ ਸਟੋਰ ਮਾਲਕ ਨਿਯਮਾਂ ਦੀ ਉਲੰਘਣਾ ਕਰਦਿਆਂ ਪਾਬੰਦੀਸ਼ੁਦਾ ਜਾਂ ਨਿਯੰਤਰਿਤ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਰੱਖੜਾ ਨੇ ਮਾਨ ਸਰਕਾਰ ਦਾ ਰਿਪੋਰਟ ਕਾਰਡ ਪਿੰਡ ਕੱਲਰ ਭੈਣੀ ਦੇ ਸਾਹਮਣੇ ਰੱਖਿਆ ਅਗਲੀ ਖ਼ਬਰ ਐੱਸ . ਐੱਮ . ਓ . ਡਾ . ਹਰਪ੍ਰੀਤ ਕੌਰ ਨੇ ਸਿਹਤ ਸੰਸਥਾਵਾਂ ਦਾ ਦੌਰਾ ਕਰਕੇ ਮਮਤਾ ਦਿਵਸ ਪ੍ਰੋਗਰਾਮਾਂ ਦਾ ਕੀਤਾ ਨਰੀਖਣ
Ad Position 24