23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਰੱਖੜਾ ਨੇ ਮਾਨ ਸਰਕਾਰ ਦਾ ਰਿਪੋਰਟ ਕਾਰਡ ਪਿੰਡ ਕੱਲਰ ਭੈਣੀ ਦੇ ਸਾਹਮਣੇ ਰੱਖਿਆ

ਡਕਾਲਾ, 22 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਪਿੰਡ ਕੱਲਰ ਭੈਣੀ ਵਿਖੇ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਸਰਪੰਚ ਗੋਸ਼ਾ ਸਿੰਘ ਢੀਂਡਸਾ ਦੀ ਅਗਵਾਈ ਹੇਠ ਲੋਕ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

Ad Position 21
No active advertisement
ਅਜੀਤ ਡੈਸਕ 23-10-2026
ਡਕਾਲਾ, 22 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਪਿੰਡ ਕੱਲਰ ਭੈਣੀ ਵਿਖੇ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਸਰਪੰਚ ਗੋਸ਼ਾ ਸਿੰਘ ਢੀਂਡਸਾ ਦੀ ਅਗਵਾਈ ਹੇਠ ਲੋਕ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਲੋਕ ਮਿਲਣੀ ਦੌਰਾਨ ਆਮ ਆਦਮੀ ਪਾਰਟੀ ਵਲੋਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਲੋਕਾਂ ਨੂੰ ਦਿੱਤੀਆਂ ਗਈਆਂ ਗਾਰੰਟੀਆਂ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਕੀਤੇ ਗਏ ਕੰਮਾਂ ਸੰਬੰਧੀ ਰਿਪੋਰਟ ਕਾਰਡ ਵੀ ਲੋਕਾਂ ਸਾਹਮਣੇ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਮੁਫ਼ਤ ਬਿਜਲੀ, ਸਰਕਾਰੀ ਸਕੂਲਾਂ ਵਿਚ ਸੁਧਾਰ, ਆਮ ਆਦਮੀ ਕਲੀਨਿਕ, ਮਾਵਾਂ-ਧੀਆਂ ਸਤਿਕਾਰ ਯੋਜਨਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਸਿਹਤ ਬੀਮਾ ਕਾਰਡ ਅਤੇ ਨਹਿਰੀ ਪਾਣੀ ਵਰਗੇ ਉਪਰਾਲਿਆਂ ਬਾਰੇ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਵਲੋਂ ਮਿਲ ਰਹੇ ਹਾਂ-ਪੱਖੀ ਹੁੰਗਾਰੇ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲੋਕ-ਪੱਖੀ ਉਪਰਾਲਿਆਂ ਅਤੇ ਫ਼ੈਸਲਿਆਂ ਪ੍ਰਤੀ ਵਿਸ਼ਵਾਸ ਵਜੋਂ ਪੇਸ਼ ਕੀਤਾ ਗਿਆ। ਇਸ ਦੌਰਾਨ ਪਿੰਡ ਵਾਸੀਆਂ ਨਾਲ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਵੱਖ-ਵੱਖ ਯੋਜਨਾਵਾਂ ਬਾਰੇ ਗੱਲਬਾਤ ਵੀ ਕੀਤੀ ਗਈ। ਇਸ ਮੌਕੇ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਡਕਾਲਾ, ਅਰਸੀ ਖੇੜਕੀ, ਪੰਚ ਬਲਕਾਰ ਸਿੰਘ, ਨੰਬਰਦਾਰ ਗੁਰਚਰਨ ਸਿੰਘ, ਨੰਬਰਦਾਰ ਮਲਕੀਤ ਸਿੰਘ, ਪੰਚ ਮੇਜਰ ਸਿੰਘ, ਗੁਰਤੇਜ ਸਿੰਘ ਕਰਹਾਲੀ, ਸੁਖੀ, ਭਰਪੂਰ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਬੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਸਿੱਧੂਪੁਰ ਨੇ ਡੀ. ਏ. ਪੀ. ਖ਼ਾਦ ਦੀ ਘਾਟ ਸੰਬੰਧੀ ਐਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਮੈਡੀਕਲ ਸਟੋਰ ਮਾਲਕਾਂ ਨੂੰ ਡੀ. ਐਸ. ਪੀ. ਬਰਾੜ ਦੀ ਚਿਤਾਵਨੀ
Ad Position 24