24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪਿੰਡ-ਪਿੰਡ ਜਾ ਕੇ ਲੋਕਾਂ ਦੀ ਗੱਲ ਸੁਣਨਾ ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਾ ਸਾਡਾ ਉਦੇਸ਼- ਸੰਜੀਵ ਸ਼ਰਮਾ ਕਾਲੂ

ਪਟਿਆਲਾ, 23 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਹਲਕਾ ਪਟਿਆਲਾ ਦਿਹਾਤੀ ਦੇ ਪਿੰਡ ਚਲੈਲਾਂ ਵਿਖੇ ਸੁਖਵਿੰਦਰ ਕੌਰ ਵਲੋਂ ਕਰਵਾਈ ਮੀਟਿੰਗ ’ਚ ਸੰਜੀਵ ਸ਼ਰਮਾ ਕਾਲੂ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਇਲਾਕਾ ਵਾਸੀਆਂ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਪਿੰਡ ਚਲੈਲਾਂ ਵਿਖੇ ਸੰਜੀਵ ਸ਼ਰਮਾ ਕਾਲੂ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ ਅਤੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ। ਅਜੀਤ ਤਸਵੀਰਾਂ 24-10-2026
ਪਟਿਆਲਾ, 23 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਹਲਕਾ ਪਟਿਆਲਾ ਦਿਹਾਤੀ ਦੇ ਪਿੰਡ ਚਲੈਲਾਂ ਵਿਖੇ ਸੁਖਵਿੰਦਰ ਕੌਰ ਵਲੋਂ ਕਰਵਾਈ ਮੀਟਿੰਗ ’ਚ ਸੰਜੀਵ ਸ਼ਰਮਾ ਕਾਲੂ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਇਲਾਕਾ ਵਾਸੀਆਂ ਅਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸੰਜੀਵ ਸ਼ਰਮਾ ਕਾਲੂ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਅਤੇ ਹਰ ਵਰਕਰ ਨੂੰ ਨਾਲ ਲੈ ਕੇ ਚੱਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦਾ ਉਦੇਸ਼ ਹਲਕਾ ਪਟਿਆਲਾ ਦਿਹਾਤੀ ਦੇ ਹਰ ਪਿੰਡ ਤੱਕ ਪਹੁੰਚ ਕਰਨਾ, ਲੋਕਾਂ ਦੀਆਂ ਸਮੱਸਿਆਵਾਂ ਅਤੇ ਉਮੀਦਾਂ ਨੂੰ ਸਮਝਣਾ ਅਤੇ ਉਨ੍ਹਾਂ ਨਾਲ ਆਪਣੇ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਲੋਕਾਂ ਦੀਆਂ ਸਮੱਸਿਆਵਾਂ ਉਠਾਉਣ ਅਤੇ ਸਰਕਾਰ ਤੋਂ ਜਵਾਬ ਮੰਗਣ ਦਾ ਸਭ ਤੋਂ ਮਹੱਤਵਪੂਰਨ ਮੰਚ ਹੈ।। ਮੀਟਿੰਗ ਦੌਰਾਨ ਸੁਖਵਿੰਦਰ ਸਿੰਘ, ਸ਼ੇਰ ਸਿੰਘ, ਸੁਮਨਦੀਪ, ਤੇਜਿੰਦਰ ਸਿੰਘ, ਮੰਗਾ ਖਾਨ, ਹਰਜੀਤ ਕੌਰ, ਰਾਣੀ, ਰਣਜੀਤ ਕੌਰ, ਪਰਮਜੀਤ ਕੌਰ, ਅਵਤਾਰ ਸਿੰਘ, ਸਨੀ, ਦਲਬਾਰੂ, ਰੁਮਾਲੀ ਕੌਰ ਤੇ ਹੋਰ ਪਾਰਟੀਆਂ ਦੇ ਵਰਕਰ ਸੰਜੀਵ ਸ਼ਰਮਾ ਕਾਲੂ ਦੀ ਅਗਵਾਈ ’ਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਹਲਕੇ ਦੇ ਹਰ ਪਿੰਡ ਤੇ ਹਰ ਵਰਗ ਦੇ ਲੋਕਾਂ ਤੱਕ ਪਹੁੰਚ ਕਰਨ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਐਡਵੋਕੇਟ ਸੇਵਕ ਸਿੰਘ ਝਿੱਲੀ, ਅਮਰਪ੍ਰੀਤ ਸਿੰਘ ਬੌਬੀ, ਭੁਵੇਸ਼ ਤਿਵਾੜੀ ਸਾਬਕਾ ਕੌਂਸਲਰ, ਅਮਰਜੀਤ ਸਿੰਘ, ਲੱਖਾ ਸਿੰਘ, ਜੈਲੀ ਨੰਬਰਦਾਰ, ਕੁਲਬੀਰ ਸਿੰਘ ਖਰੌੜ, ਸ਼ਮਸ਼ੇਰ ਸਿੰਘ ਫੌਜੀ, ਅਮਰਜੀਤ ਸਿੰਘ ਰੋੜੇਵਾਲ, ਕੁਲਦੀਪ ਸਿੰਘ ਨੰਬਰਦਾਰ, ਜਰਨੈਲ ਸਿੰਘ, ਰਿਧਮ ਸ਼ਰਮਾ ਪ੍ਰਧਾਨ ਯੂਥ ਕਾਂਗਰਸ, ਗੁਰਮੀਤ ਸਿੰਘ ਪੰਚ, ਪ੍ਰਵੀਨ ਰਾਵਤ ਬਲਾਕ ਪ੍ਰਧਾਨ ਤ੍ਰਿਪੁੜੀ, ਮੰਨੂ ਧਾਲੀਵਾਲ, ਵਿਵੇਕ ਸ਼ਰਮਾ, ਗੌਰਵ ਸੂਦ ਤੇ ਹੋਰ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਟੈਗੋਰ ਸਕੂਲ ਦੇ ਵਿਦਿਆਰਥੀ ਦਿਸ਼ਾਂਤ ਸਿੰਘ ਨੇ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਆਮਦਨ ਕਰ ਵਿਭਾਗ ਨੇ ਕਰ ਵਿਭਾਗ ਦੀਆਂ ਸਕੀਮਾਂ ਸੰਬੰਧੀ ਕਰਵਾਇਆ ਜਾਣੂੰ
Ad Position 24