24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸਮਾਣਾ ਦਾ ਸਰਵਪੱਖੀ ਵਿਕਾਸ ਹੀ ਮੁੱਖ ਤਰਜੀਹ– ਹਰਚੰਦ ਸਿੰਘ ਬਰਸਟ ਨਾਮਧਾਰੀ ਕਾਲੋਨੀ ’ਚ ਵਲੰਟੀਅਰ ਮਿਲਣੀ ਕਰਵਾਈ

ਸਮਾਣਾ, 23 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਹਲਕਾ ਸਮਾਣਾ ਵਿਖੇ ਨਾਮਧਾਰੀ ਕਲੋਨੀ, ਵਾਰਡ ਨੰਬਰ 2 ਵਿਚ ਯਾਦਵਿੰਦਰ ਸਿੰਘ ਜੋਗਾ ਵਲੋਂ ਵਲੰਟੀਅਰ ਮਿਲਣੀ ਕਰਵਾਈ ਗਈ, ਜਿਸ ਵਿਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸ.

Ad Position 21
No active advertisement
ਅਜੀਤ ਡੈਸਕ 24-10-2026
ਸਮਾਣਾ, 23 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਹਲਕਾ ਸਮਾਣਾ ਵਿਖੇ ਨਾਮਧਾਰੀ ਕਲੋਨੀ, ਵਾਰਡ ਨੰਬਰ 2 ਵਿਚ ਯਾਦਵਿੰਦਰ ਸਿੰਘ ਜੋਗਾ ਵਲੋਂ ਵਲੰਟੀਅਰ ਮਿਲਣੀ ਕਰਵਾਈ ਗਈ, ਜਿਸ ਵਿਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸ. ਬਰਸਟ ਨੇ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਸਾਥੀਆਂ ਅਤੇ ਵਲੰਟੀਅਰਾਂ ਨਾਲ ਮੁਲਾਕਾਤ ਕੀਤੀ ਅਤੇ ਇਲਾਕੇ ਦੇ ਵਿਕਾਸ, ਲੋਕਾਂ ਦੀਆਂ ਜ਼ਰੂਰਤਾਂ ਅਤੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਕਾਰਜਾਂ ਸੰਬੰਧੀ ਵਿਚਾਰ ਸਾਂਝੇ ਕੀਤੇ। ਇਸਦੇ ਨਾਲ ਹੀ ਹਲਕਾ ਸਮਾਣਾ ਵਿਚ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵਲੰਟੀਅਰਾਂ ਅਤੇ ਸਾਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਵਲੰਟੀਅਰ ਮਿਲਣੀ ਦੌਰਾਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਸਮੇਤ ਹਰ ਖੇਤਰ ਵਿਚ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਵਿਕਾਸ ਦਾ ਅਸਲ ਮਕਸਦ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣਾ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਹਲਕਾ ਸਮਾਣਾ ਵਿਚ ਕਰਵਾਏ ਵਿਕਾਸ ਕਾਰਜਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪਾਰਸ ਸ਼ਰਮਾ ਸੀਨੀਅਰ ਵਾਈਸ ਪ੍ਰਧਾਨ ਨਗਰ ਕੌਂਸਲ ਸਮਾਣਾ, ਅਮਨ ਮਾਨ, ਹਜ਼ਾਰੀ ਲਾਲ ਜੋਹਰੀ, ਸ਼ਾਮ ਲਾਲ ਦੱਤ, ਜੈਂਕੀ ਮਹਿਰਾ, ਡਾ. ਹਰਮੇਸ਼ ਆਲਮਪੁਰ, ਜਸਪਾਲ ਬੀਬੀਪੁਰ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਥਾਪਰ ਪੌਲੀਟੈਕਨਿਕ ਕਾਲਜ ਦਾ ‘ਟੈਕ ਉਤਸਵ 2026’ ਉਤਸ਼ਾਹ ਨਾਲ ਹੋਇਆ ਸ਼ੁਰੂ ਅਗਲੀ ਖ਼ਬਰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਰੈਲੀ ਕੱਢੀ ਨੌਜਵਾਨ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੀ ਅਹਿਮੀਅਤ ਸਮਝਣ- ਡਾ. ਵਨੀਤਾ...
Ad Position 24