23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਵਿਧਾਨ ਸਭਾ ਸੈਸ਼ਨ ਵਿਚ ਸਮਾਂ ਨਾ ਲਗਾਉਣ ’ਤੇ ਬੋਲੇ ਸਤਵਿੰਦਰ ਸਿੰਘ ਟੌਹੜਾ

ਭਾਦਸੋਂ, 23 ਅਕਤੂਬਰ (ਪ੍ਰਦੀਪ ਦੰਦਰਾਲਾ)- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਥਾਂ ਦੇ ਨਾਲ-ਨਾਲ ਵਿਧਾਨ ਸਭਾ ਵਿਚੋਂ ਭੱਜਦੀ ਨਜ਼ਰ ਆ ਰਹੀ ਹੈ, ਕਿਉਂਕਿ ਬੀਤੇ ਕੱਲ੍ਹ ਵਿਧਾਨ ਸਭਾ ਸਿਰਫ ਨੌ ਮਿੰਟ ਚਲਾ ਕੇ ਮੁਲਤਵੀ ਕਰ ਦਿੱਤੀ ਗਈ ਜੋ ਕਿ ਪੰਜਾਬ ਦੇ ਲੋਕਾਂ ਨਾਲ ਸਰਾਸਰ ਧੋਖਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਜਥੇ. ਸਤਵਿੰਦਰ ਸਿੰਘ ਟੌਹੜਾ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 24-10-2026
ਭਾਦਸੋਂ, 23 ਅਕਤੂਬਰ (ਪ੍ਰਦੀਪ ਦੰਦਰਾਲਾ)- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਥਾਂ ਦੇ ਨਾਲ-ਨਾਲ ਵਿਧਾਨ ਸਭਾ ਵਿਚੋਂ ਭੱਜਦੀ ਨਜ਼ਰ ਆ ਰਹੀ ਹੈ, ਕਿਉਂਕਿ ਬੀਤੇ ਕੱਲ੍ਹ ਵਿਧਾਨ ਸਭਾ ਸਿਰਫ ਨੌ ਮਿੰਟ ਚਲਾ ਕੇ ਮੁਲਤਵੀ ਕਰ ਦਿੱਤੀ ਗਈ ਜੋ ਕਿ ਪੰਜਾਬ ਦੇ ਲੋਕਾਂ ਨਾਲ ਸਰਾਸਰ ਧੋਖਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਜਥੇ. ਸਤਵਿੰਦਰ ਸਿੰਘ ਟੌਹੜਾ ਨੇ ਕੀਤਾ। ਉਨ੍ਹਾਂ ਆਖਿਆ ਕਿ ਪੰਜਾਬ ਨਸ਼ਾ ਤਸਕਰਾਂ ਦਾ ਪੂਰੀ ਤਰ੍ਹਾਂ ਨਾਲ ਗੜ੍ਹ ਬਣ ਚੁੱਕਿਆ ਹੈ। ਨਸ਼ਾ ਰੋਕਣ ਵਾਲੇ ਨੂੰ ਮੌਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਰਮਿੰਦਰ ਸਿੰਘ ਝੋਟਾ ਕਈ ਸਾਲਾਂ ਤੋਂ ਨਸ਼ਿਆਂ ਨੂੰ ਰੋਕਣ ਲਈ ਲੋਕਾਂ ਨੂੰ ਲਾਮਬੰਦ ਕਰ ਰਿਹਾ ਸੀ। ਜਿਸ ਨੂੰ ਆਪਣੀ ਜ਼ਿੰਦਗੀ ਦਾਅ ਤੇ ਲਗਾ ਕੇ ਖਮਿਆਜਾ ਭੁਗਤਣਾ ਪਿਆ। ਇਸੇ ਤਰ੍ਹਾਂ ਪੰਜਾਬ ’ਚ ਇਕ ਇਮਾਨਦਾਰ ਡਰੱਗ ਇੰਸਪੈਕਟਰ ਨੇਹਾ ਸ਼ੌਰੀ ਨੂੰ ਨਸ਼ਿਆਂ ਕਰਕੇ ਮੌਤ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਪੰਜਾਬ ਵਿਧਾਨ ਸਭਾ ਅੰਦਰ ਪੰਜਾਬ ਦੇ ਆਮ ਲੋਕਾਂ ਦੇ ਲੱਖਾਂ ਰੁਪਏ ਦੇ ਟੈਕਸ ਨਾਲ ਸਿਰਫ ਖਾਨਾ ਪੂਰਤੀ ਕੀਤੀ ਜਾ ਰਹੀ ਹੈ ਤੇ ਲੋਕ ਮੁੱਦਿਆਂ ’ਤੇ ਕੋਈ ਗੱਲਬਾਤ ਨਹੀਂ ਹੋ ਰਹੀ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਆਖਿਆ ਕਿ ਪੰਜਾਬ ਸਿਰ ਕਰੋੜਾਂ ਰੁਪਏ ਦਾ ਕਰਜ਼ਾ ਚੜ ਚੁੱਕਿਆ ਹੈ ਤੇ ਕਿੱਧਰੇ ਵੀ ਵਿਕਾਸ ਨਾਂ ਦੀ ਚੀਜ਼ ਦਿਖਾਈ ਨਹੀਂ ਦੇ ਰਹੀ ਤੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਵਿੱਚ ਆਪ ਆਦਮੀ ਪਾਰਟੀ ਦੀ ਸਰਕਾਰ ਤੋਂ ਜਲਦੀ ਛੁਟਕਾਰਾ ਪਾਉਣ ਲਈ ਤਤਪਰ ਹਨ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਹਾਦਸਿਆਂ ’ਚ ਦੋ ਵਿਅਕਤੀਆਂ ਦੀ ਮੌਤ ਅਗਲੀ ਖ਼ਬਰ ਥਾਪਰ ਪੌਲੀਟੈਕਨਿਕ ਕਾਲਜ ਦਾ ‘ਟੈਕ ਉਤਸਵ 2026’ ਉਤਸ਼ਾਹ ਨਾਲ ਹੋਇਆ ਸ਼ੁਰੂ
Ad Position 24