23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬ੍ਰਹਮਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ

ਪਟਿਆਲਾ, 23 ਅਕਤੂਬਰ (ਅ. ਸ.

Ad Position 21
No active advertisement
ਅਜੀਤ ਡੈਸਕ 24-10-2026
ਪਟਿਆਲਾ, 23 ਅਕਤੂਬਰ (ਅ. ਸ. ਆਹਲੂਵਾਲੀਆ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬ੍ਰਹਮਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਧਾਰਮਿਕ ਸਮਾਗਮ ਦੌਰਾਨ ਹਜ਼ੂਰੀ ਰਾਗੀ, ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਉਪਰੰਤ ਹੈੱਡ ਗ੍ਰੰਥ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਸਮੂਹ ਸੰਗਤਾਂ ਨੂੰ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੱਤੀ। ਇਹ ਧਾਰਮਿਕ ਸਮਾਗਮ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪਾਠੀ ਸਿੰਘ ਸਾਹਿਬਾਨ ਤੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਕਿਹਾ ਕਿ ਬਾਬਾ ਬੁੱਢਾ ਜੀ ਬ੍ਰਹਮਗਿਆਨੀ ਇਸ ਕਰਕੇ ਸਨ ਕਿਉਂਕਿ ਉਨ੍ਹਾਂ ਨੇ ਹਮੇਸ਼ਾ ਪ੍ਰਮਾਤਮਾ ਦੀ ਬੰਦਗੀ ਅਤੇ ਗੁਰੂ ਆਸ਼ੇ ਅਨੁਸਾਰ ਆਪਣਾ ਜੀਵਨ ਜਿਉਣ ਨੂੰ ਤਰਜੀਹ ਦਿੱਤੀ। ਆਪ ਜੀ ਦੀ ਗੁਰੂ ਸਾਹਿਬਾਨ ਪ੍ਰਤੀ ਸਮਰਪਿਤ ਦੀ ਭਾਵਨਾ ਇਸ ਗੱਲ ਤੋਂ ਪ੍ਰਗਟ ਹੁੰਦੀ ਹੈ ਕਿ ਸਿੱਖ ਇਤਿਹਾਸ ਅੰਦਰ ਆਪ ਜੀ ਦੇ ਹੱਥੋਂ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਤੱਕ ਗੁਰਿਆਈ ਦੀ ਬਖਸ਼ਿਸ਼ ਹੋਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਸਮੂਹ ਪਾਠੀ ਸਿੰਘਾਂ ਸਮੇਤ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੀਤ ਮੈਨੇਜਰ ਮਨਜੀਤ ਸਿੰਘ, ਰਿਕਾਰਡ ਕੀਪਰ ਪ੍ਰਿਤਪਾਲ ਸਿੰਘ, ਭਾਈ ਹਜ਼ੂਰ ਸਿੰਘ, ਬਾਬਾ ਬਘੇਲ ਸਿੰਘ, ਸੁਖਦੇਵ ਸਿੰਘ ਕਾਹਲਵਾਂ ਤੋਂ ਇਲਾਵਾ ਸਮੂਹ ਸ਼ੋ੍ਮਣੀ ਕਮੇਟੀ ਅਧਿਕਾਰੀ ਤੇ ਸਟਾਫ਼ ਮੈਂਬਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਐਮ. ਹਰਜੋਤ ਕੌਰ ਮਾਵੀ ਨੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਕੀਤੀ ਬੈਠਕ ਅਗਲੀ ਖ਼ਬਰ ਸਰਕਾਰੀ ਸਕੂਲ ਕਲਿਆਣ ਵਿਖੇ ਕਰੀਅਰ ਕੌਂਸਲਿੰਗ-ਕਮ-ਨਸ਼ਾ ਜਾਗਰੂਕਤਾ ਕੈਂਪ ਲਗਾਇਆ
Ad Position 24