ਪੰਜਾਬ ਹਿਤੈਸ਼ੀਆਂ ਦਾ ਇਕ ਮੰਚ ’ਤੇ ਇਕੱਠਾ ਹੋਣਾ ਸਮੇਂ ਦੀ ਸਭ ਤੋਂ ਵੱਡੀ ਲੋੜ-ਪ੍ਰੋ. ਚੰਦੂਮਾਜਰਾ
ਸੰਗਰੂਰ, 24 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਤੇ ਪੰਜਾਬੀਅਤ ਨੂੰ ਪਿਆਰ ਕਰਨ ਵਾਲੇ ਤੇ ਪੰਜਾਬ ਦੀਆਂ ਦਰਪੇਸ਼ ਚੁਨੌਤੀਆਂ ਦਾ ਟਾਕਰਾ ਕਰਨ ਵਾਲੇ ਪੰਜਾਬ ਤੇ ਪੰਥ ਹਿਤੈਸ਼ੀਆਂ ਦਾ ਇਕ ਮੰਚ ’ਤੇ ਇਕੱਠਾ ਹੋਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ।
ਸੰਗਰੂਰ, 24 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਤੇ ਪੰਜਾਬੀਅਤ ਨੂੰ ਪਿਆਰ ਕਰਨ ਵਾਲੇ ਤੇ ਪੰਜਾਬ ਦੀਆਂ ਦਰਪੇਸ਼ ਚੁਨੌਤੀਆਂ ਦਾ ਟਾਕਰਾ ਕਰਨ ਵਾਲੇ ਪੰਜਾਬ ਤੇ ਪੰਥ ਹਿਤੈਸ਼ੀਆਂ ਦਾ ਇਕ ਮੰਚ ’ਤੇ ਇਕੱਠਾ ਹੋਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ । ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਾਲ ਹੀ ਵਿਚ ਦਿੱਤੇ ਬਿਆਨ ਬਿਲਕੁਲ ਸਾਰਥਕ ਹੈ । ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਅੱਜ ਪੰਜਾਬ ਦੀ ਸੱਤਾ ’ਤੇ ਉਹ ਲੋਕ ਕਾਬਜ਼ ਹਨ, ਜਿਨ੍ਹਾਂ ਦਾ ਪੰਜਾਬ ਨਾਲ ਕੋਈ ਲਗਾਅ ਨਹੀਂ ਹੈ, ਨਾ ਹੀ ਸਨੇਹ ਹੈ ਸਗੋਂ ਇਕ ਸਾਜ਼ਿਸ਼ ਦੇ ਤਹਿਤ ਇਹ ਲੋਕ ਪੰਜਾਬ ਨੂੰ ਆਰਥਿਕ ਤੌਰ ’ਤੇ ਕੰਗਾਲ ਅਤੇ ਬਦਨਾਮ ਕਰਨ ਲੱਗੇ ਹੋਏ ਹਨ । ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਸ ਅਤੇ ਵਿਸ਼ਵਾਸ ਕਰਕੇ ਸੱਤਾ ਜਿਨ੍ਹਾਂ ਲੋਕਾਂ ਨੂੰ ਦਿੱਤੀ ਸੀ, ਉਨ੍ਹਾਂ ਨੇ ਸੱਤਾ ਅੱਗੇ ਲੀਜ਼ ’ਤੇ ਦੇ ਦਿੱਤੀ ਹੈ । ਹਾਲਾਤ ਇਹ ਹਨ ਕਿ ਪੰਜਾਬ ਦੇ ਦਫ਼ਤਰਾਂ, ਫਾਈਲਾਂ ਤੇ ਕੋਠੀਆਂ ਤੱਕ ਵੀ ਉਨ੍ਹਾਂ ਲੋਕਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ, ਜਿਸ ਦੇ ਕਾਰਨ ਪੰਜਾਬ ਦਾ ਭਵਿੱਖ ਧੁੰਦਲਾ ਹੋ ਗਿਆ ਹੈ । ਅੱਜ ਪੰਜਾਬੀਆਂ ਦੀ ਹੋਂਦ ’ਤੇ ਸਵਾਲ ਖੜ੍ਹੇ ਹੋਣੇ ਸ਼ੁਰੂ ਹੋ ਗਏ ਹਨ ਤੇ ਜਦੋਂ ਵਿਸ਼ਾ ਹੋਂਦ ਦਾ ਆ ਜਾਵੇ ਤਾਂ ਸਾਨੂੰ ਸਾਰਿਆਂ ਨੂੰ ਸਮੁੱਚੇ ਮਤਭੇਦ ਛੱਡ ਕੇ ਹਉਮੈ ਤੇ ਹੰਕਾਰ ਤੋਂ ਦੂਰ ਹੋ ਕੇ ਪੰਥ, ਪੰਜਾਬ ਤੇ ਪੰਜਾਬੀਅਤ ਨੂੰ ਬਚਾਉਣ ਲਈ ਅੱਗੇ ਆਉਣਾ ਚਾਹੀਦਾ ਹੈ ।