24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਰਾਜਿੰਦਰ ਸਿੰਘ ਫ਼ਤਿਹਗੜ੍ਹ ਛੰਨਾ ਵਲੋਂ ਹਲਕਾ ਸਮਾਣਾ ’ਚ ਪਾਰਟੀ ਸਰਗਰਮੀਆਂ ਤੇਜ਼

ਸਮਾਣਾ, 24 ਅਕਤੂਬਰ (ਸਾਹਿਬ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਹਲਕਾ ਸਮਾਣਾ ਦੇ ਆਗੂ ਰਾਜਿੰਦਰ ਸਿੰਘ ਫਤਿਹਗੜ੍ਹ ਛੰਨਾ ਵਲੋਂ ਹਲਕੇ ਅੰਦਰ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਦਿਆਂ ਵੱਖ-ਵੱਖ ਪਿੰਡਾਂ ਅਤੇ ਸਮਾਣਾ ਸ਼ਹਿਰ ਵਿਚ ਬੈਠਕਾਂ ਕੀਤੀਆਂ ਗਈਆਂ। ਇਨ੍ਹਾਂ ਬੈਠਕਾਂ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਹੋ ਕੇ ਪਾਰਟੀ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 25-10-2026
ਸਮਾਣਾ, 24 ਅਕਤੂਬਰ (ਸਾਹਿਬ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਹਲਕਾ ਸਮਾਣਾ ਦੇ ਆਗੂ ਰਾਜਿੰਦਰ ਸਿੰਘ ਫਤਿਹਗੜ੍ਹ ਛੰਨਾ ਵਲੋਂ ਹਲਕੇ ਅੰਦਰ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਦਿਆਂ ਵੱਖ-ਵੱਖ ਪਿੰਡਾਂ ਅਤੇ ਸਮਾਣਾ ਸ਼ਹਿਰ ਵਿਚ ਬੈਠਕਾਂ ਕੀਤੀਆਂ ਗਈਆਂ। ਇਨ੍ਹਾਂ ਬੈਠਕਾਂ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਹੋ ਕੇ ਪਾਰਟੀ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ। ਭਾਈ ਛੰਨਾਂ ਅਨੁਸਾਰ ਇਨ੍ਹਾਂ ਬੈਠਕਾਂ ਦਾ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਅਤੇ ਪਾਰਟੀ ਦੀ ਵਿਚਾਰਧਾਰਾ ਤੇ ਗਤੀਵਿਧੀਆਂ ਨੂੰ ਹਲਕੇ ਦੇ ਵੱਖ-ਵੱਖ ਖੇਤਰਾਂ ਤੱਕ ਪਹੁੰਚਾਉਣਾ ਹੈ। ਇਸ ਮੌਕੇ ਪਾਰਟੀ ਨਾਲ ਜੁੜਨ ਵਾਲੇ ਲੋਕਾਂ ਦਾ ਸਵਾਗਤ ਕਰਦਿਆਂ ਆਗੂਆਂ ਨੇ ਹਲਕੇ ਵਿੱਚ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਆਪ, ਬਾਦਲ ਦਲ, ਕਾਂਗਰਸ ਤੇ ਭਾਜਪਾ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੇ 75 ਸਾਲ ਰਾਜ ਕਰਕੇ ਸੂਬੇ ਦੀ ਜਵਾਨੀ ਤੇ ਕਿਸਾਨੀ ਨੂੰ ਬਰਬਾਦ ਕਰਨ ਵਿਚ ਕੋਈ ਕਸਰ ਨਹੀਂ ਛੱਡੀ। ਇਸ ਮੌਕੇ ਰਾਜਿੰਦਰ ਸਿੰਘ ਫਤਿਹਗੜ੍ਹ ਛੰਨਾ ਦੇ ਨਾਲ ਪਰਮਜੀਤ ਸਿੰਘ ਖ਼ਾਨਪੁਰ, ਹਰਦੀਪ ਸਿੰਘ ਸਮਾਣਾ ਸਮੇਤ ਹੋਰ ਪਾਰਟੀ ਆਗੂ ਵੀ ਹਾਜ਼ਰ ਸਨ। ਪਾਰਟੀ ਆਗੂਆਂ ਵਲੋਂ ਆਉਣ ਵਾਲੇ ਸਮੇਂ ਵਿਚ ਵੀ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਲੋਕਾਂ ਨਾਲ ਸੰਪਰਕ ਦਾ ਸਿਲਸਿਲਾ ਜਾਰੀ ਰੱਖਣ ਦੀ ਗੱਲ ਕਹੀ ਗਈ।
Ad Position 22
No active advertisement
ਪਿਛਲੀ ਖ਼ਬਰ ਚਰਨ ਸਿੰਘ ਰੋਟਰੀ ਸਾਲ 2027-28 ਲਈ ਪੰਜਾਬ ਦੇ ਸਟੇਟ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਵੁਸ਼ੂ ‘ਚ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਦਾ ਮੇਅਰ ਨੇ ਕੀਤਾ ਸਨਮਾਨ
Ad Position 24