24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਨਿਰਵੈਰ ਏਡ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ

ਬਨੂੜ, 24 ਅਕਤੂਬਰ (ਭੁਪਿੰਦਰ ਸਿੰਘ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ-12 ਦੀ ਬਾਡਿਆ ਬਸੀ ਦੇ ਗੁਰਦੁਆਰਾ ਸਾਹਿਬ ਵਿਖੇ ਨਿਰਵੈਰ ਏਡ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਸਿੱਧ ਢਾਡੀ ਸਤਪਾਲ ਸਿੰਘ ਐੱਮ.

Ad Position 21
No active advertisement
ਅਜੀਤ ਡੈਸਕ 25-10-2026
ਬਨੂੜ, 24 ਅਕਤੂਬਰ (ਭੁਪਿੰਦਰ ਸਿੰਘ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ-12 ਦੀ ਬਾਡਿਆ ਬਸੀ ਦੇ ਗੁਰਦੁਆਰਾ ਸਾਹਿਬ ਵਿਖੇ ਨਿਰਵੈਰ ਏਡ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਸਿੱਧ ਢਾਡੀ ਸਤਪਾਲ ਸਿੰਘ ਐੱਮ. ਏ., ਮੋਹਨਪੁਰ (ਤਰਨ ਤਾਰਨ) ਦੇ ਢਾਡੀ ਜਥੇ ਨੇ ਸਿੱਖ ਇਤਿਹਾਸ ਨਾਲ ਸਬੰਧਤ ਢਾਡੀ ਵਾਰਾਂ ਅਤੇ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਢਾਡੀ ਜਥੇ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅਤੇ ਧੰਨ-ਧੰਨ ਬਾਬਾ ਬੁੱਢਾ ਜੀ ਦੇ ਜੀਵਨ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਬੱਚਿਆਂ ਵਲੋਂ ਸਿੱਖ ਇਤਿਹਾਸ ਸਬੰਧੀ ਸਵਾਲ-ਜਵਾਬ ਵੀ ਕੀਤੇ ਗਏ। ਬੱਚਿਆਂ ਦੇ ਸਿੱਖੀ ਪ੍ਰਤੀ ਉਤਸ਼ਾਹ ਨੂੰ ਦੇਖਦਿਆਂ ਢਾਡੀ ਜਥੇ ਨੇ ਉਨ੍ਹਾਂ ਨੂੰ ਗੁਰਬਾਣੀ, ਬਾਣੇ ਅਤੇ ਸਿੱਖ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।ਨਿਰਵੈਰ ਏਡ ਦੇ ਮੈਂਬਰਾਂ ਨੇ ਦੱਸਿਆ ਕਿ ਸੰਸਥਾ ਵਲੋਂ ਪਿਛਲੇ ਚਾਰ ਸਾਲਾਂ ਤੋਂ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਰੋਜ਼ਾਨਾ ਗੁਰਮਤਿ ਜਮਾਤ, ਸੰਥਿਆ ਜਮਾਤ ਤੇ ਗੱਤਕੇ ਦੀ ਜਮਾਤ ਮੁਫ਼ਤ ਲਗਾਈ ਜਾਂਦੀ ਹੈ। ਇਸ ਤੋਂ ਇਲਾਵਾ ਹਰ ਮਹੀਨੇ ਸਿੱਖ ਪ੍ਰਚਾਰਕਾਂ ਨੂੰ ਬੁਲਾ ਕੇ ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਦੇਣ ਦਾ ਉਪਰਾਲਾ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਉਪਰਾਲਿਆਂ ਦਾ ਮੁੱਖ ਮਕਸਦ ਬੱਚਿਆਂ ਨੂੰ ਬਾਣੀ-ਬਾਣੇ ਅਤੇ ਆਪਣੇ ਵਿਰਸੇ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਮਾੜੀ ਸੰਗਤ ਤੇ ਨਸ਼ਿਆਂ ਤੋਂ ਦੂਰ ਰੱਖਣਾ ਹੈ। ਇਹ ਸੇਵਾਵਾਂ ਵਾਹਿਗੁਰੂ ਜੀ ਦੀ ਕਿਰਪਾ ਸਦਕਾ ਪਿਛਲੇ ਚਾਰ ਸਾਲਾਂ ਤੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮੁਫ਼ਤ ਨਿਭਾਈਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਨੌਜਵਾਨ ਪੀੜ੍ਹੀ ਆਈ ਨਸ਼ਿਆਂ ਦੀ ਚਪੇਟ ’ਚ, ਸਰਕਾਰ ਨਸ਼ਾ ਰੋਕਣ ’ਚ ਰਹੀ ਨਾਕਾਮ- ਸੁਖਬੀਰ ਸਿੰਘ ਅਬਲੋਵਾਲ ਅਗਲੀ ਖ਼ਬਰ ਪਰਾਲੀ ਨੂੰ ਨਾ ਸਾੜਨ ਲਈ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
Ad Position 24