24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੰਜਾਬ ਦੀ ਨੌਜਵਾਨ ਪੀੜ੍ਹੀ ਆਈ ਨਸ਼ਿਆਂ ਦੀ ਚਪੇਟ ’ਚ, ਸਰਕਾਰ ਨਸ਼ਾ ਰੋਕਣ ’ਚ ਰਹੀ ਨਾਕਾਮ- ਸੁਖਬੀਰ ਸਿੰਘ ਅਬਲੋਵਾਲ

ਪਟਿਆਲਾ, 24 ਅਕਤੂਬਰ (ਅ. ਸ.

Ad Position 21
No active advertisement
ਅਜੀਤ ਡੈਸਕ 25-10-2026
ਪਟਿਆਲਾ, 24 ਅਕਤੂਬਰ (ਅ. ਸ. ਆਹਲੂਵਾਲੀਆ)- ਸੀਨੀਅਰ ਅਕਾਲੀ ਆਗੂ ਤੇ ਕੌਂਸਲਰ ਸੁਖਬੀਰ ਸਿੰਘ ਅਬਲੋਵਾਲ ਨੇ ਕਿਹਾ ਕਿ ਪੰਜਾਬ ਵਿਚ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਚਪੇਟ ਵਿਚ ਆ ਚੁੱਕੀ ਹੈ ਅਤੇ ਇਸ ਦੇ ਲਈ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਨੂੰ ਰੋਕਣ ਵਿਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਿਆਂ ਨੂੰ ਰੋਕਣ ਲਈ ਕੋਈ ਉਪਰਾਲਾ ਨਹੀਂ ਕੀਤਾ, ਸਿਰਫ਼ ਇਸ਼ਤਿਹਾਰਬਾਜੀ ’ਤੇ ਜ਼ੋਰ ਦਿੱਤਾ ਗਿਆ। ਸੁਖਬੀਰ ਸਿੰਘ ਅਬਲੋਵਾਲ ਨੇ ਕਿਹਾ ਕਿ ਅੱਜ ਹਾਲਾਤ ਇਹ ਹਨ ਕਿ ਪੰਜਾਬ ਵਿਚ ਨਸ਼ਾ ਪਿੰਡ-ਪਿੰਡ ਪਹੁੰਚ ਚੁੱਕਿਆ ਹੈ ਕਿ ਇਹ ਪਹਿਲੀ ਸਰਕਾਰ ਹੈ ਜਿਹੜੀ ਨਸ਼ਾ ਵੇਚਣ ਵਾਲਿਆਂ ’ਤੇ ਕਾਰਵਾਈ ਕਰਨ ਦੀ ਬਜਾਏ ਜਿਹੜੇ ਲੋਕ ਨਸ਼ੇ ਦਾ ਵਿਰੋਧ ਕਰ ਰਹੇ ਹਨ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕਰਦੀ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਅਮਨ ਅਤੇ ਕਾਨੂੰਨ ਵਿਵਸਥਾ ਪੰਜਾਬ ਵਿਚ ਨਾ ਦੇ ਬਰਾਬਰ ਹੈ, ਦਿਨ ਦਿਹਾੜੇ ਕਤਲ ਹੋ ਰਹੇ ਹਨ, ਮਾਤਾਵਾਂ ਭੈਣਾਂ ਤੋਂ ਘਰਾਂ ਵਿਚ ਵੜ ਕੇ ਜਾਂ ਫੇਰ ਘਰਾਂ ਦੇ ਬਾਹਰ ਤੋਂ ਝਪਟਮਾਰ ਕੇ ਗਹਿਣੇ ਖੋਹੇ ਜਾ ਰਹੇ ਹਨ ਅਤੇ ਸਰਕਾਰ ਇਸ ਨੂੰ ਰੋਕਣ ਵਿਚ ਨਾਕਾਮ ਸਾਬਤ ਹੋਈ ਹੈ। ਅਬਲੋਵਾਲ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਸਾਨੂੰ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਪੰਜਾਬ ਨੂੰ ਨਸ਼ਾਮੁਕਤ ਕਰਨ ਵਿਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਕੈਪਟਨ ਕੁਲਵੰਤ ਸਿੰਘ ਖਾਕਟਾਂ ਨਾਲ ਪਰਮਜੀਤ ਸਿੰਘ ਮਹਿਮੂਦਪੁਰ ਨੇ ਕੀਤੀ ਮੁਲਾਕਾਤ ਅਗਲੀ ਖ਼ਬਰ ਨਿਰਵੈਰ ਏਡ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ
Ad Position 24