24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਾਇੰਸ ਫੈਸਟ ’ਚ ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀ ਰਿਸ਼ਭ ਨੇ ਹਾਸਿਲ ਕੀਤਾ ਦੂਜਾ ਸਥਾਨ

ਦੇਵੀਗੜ੍ਹ, 24 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਸਾਇੰਸ ਫੈਸਟ ਵਿੱਚ ਉਤਸ਼ਾਹ ਨਾਲ ਭਾਗ ਲਿਆ। ਸਾਹੋਦਯਾ ਸਕੂਲ ਕੰਪਲੈਕਸ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਿਨਾਹੇੜੀ ਵਿਖੇ ਕਰਵਾਏ ਗਏ ਇਸ ਸਾਇੰਸ ਫੈਸਟ ਵਿੱਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 25-10-2026
ਦੇਵੀਗੜ੍ਹ, 24 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਸਾਇੰਸ ਫੈਸਟ ਵਿੱਚ ਉਤਸ਼ਾਹ ਨਾਲ ਭਾਗ ਲਿਆ। ਸਾਹੋਦਯਾ ਸਕੂਲ ਕੰਪਲੈਕਸ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਿਨਾਹੇੜੀ ਵਿਖੇ ਕਰਵਾਏ ਗਏ ਇਸ ਸਾਇੰਸ ਫੈਸਟ ਵਿੱਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਲਈ ਮਾਣ ਵਾਲੀ ਗੱਲ ਰਹੀ ਕਿ ਪੰਜਵੀਂ ਜਮਾਤ ਦੇ ਵਿਦਿਆਰਥੀ ਰਿਸ਼ਭ ਨੇ ਵਿਗਿਆਨ ਵਿਸ਼ੇ ‘ਤੇ ਆਧਾਰਿਤ ਫੇਸ ਪੇਂਟਿੰਗ ਪ੍ਰਸਤੁਤੀ ਵਿੱਚ ਦੂਜਾ ਸਥਾਨ ਹਾਸਲ ਕੀਤਾ। ਉਸ ਨੇ ਆਪਣੀ ਕਲਾਤਮਕ ਪ੍ਰਤਿਭਾ ਅਤੇ ਸਿਰਜਣਾਤਮਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਪ੍ਰਾਪਤੀ ‘ਤੇ ਸਕੂਲ ਦੇ ਨਿਰਦੇਸਕ ਭੁਪਿੰਦਰ ਸਿੰਘ, ਪ੍ਰਧਾਨ ਸ੍ਰੀਮਤੀ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਪੂਨਮ ਧੀਮਾਨ ਨੇ ਰਿਸ਼ਭ ਨੂੰ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਸਿਰਜਣਾਤਮਕਤਾ ਅਤੇ ਆਤਮ-ਵਿਸ਼ਵਾਸ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਰਿਸ਼ਭ ਦੀ ਇਸ ਪ੍ਰਾਪਤੀ ਨਾਲ ਸਕੂਲ ਦਾ ਮਾਣ ਵਧਿਆ ਹੈ। ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਸੁਖਬੀਰ ਸਿੰਘ ਬਾਦਲ ਦੀ ਨਾਭਾ ਫੇਰੀ ਸੰਬੰਧੀ ਕੀਤੀ ਅਹੁਦੇਦਾਰਾਂ ਨਾਲ ਮੀਟਿੰਗ ਅਗਲੀ ਖ਼ਬਰ ਪਿੰਡ ਦੋਦਾ ਵਿਖੇ ਅੱਜ ਹੋਵੇਗਾ ‘ਦੂਜਾ ਖੇਡ ਮੇਲਾ’
Ad Position 24