26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਵਾਰਡ ਨੰਬਰ 11 ਦੇ ਵਾਸੀ ਪਿਛਲੇ ਪੰਜ ਮਹੀਨਿਆਂ ਤੋਂ ਗੰਦਾ ਪਾਣੀ ਪੀਣ ਲਈ ਹੋ ਰਹੇ ਹਨ ਮਜਬੂਰ ਗੰਦੇ ਪਾਣੀ ਦੀ ਸਪਲਾਈ ਤੋਂ ਭੜਕੇ ਵਾਰਡ ਵਾਸੀਆਂ ਨੇ ਸਰਕਾਰ ਅਤੇ ਕੌਂਸਲ ਅਧਿਕਾਰੀਆਂ ਖਿਲਾਫ ਕੀਤੀ ਨਾਅਰੇਬਾਜ਼ੀ

ਬਨੂੜ, 25 ਅਕਤੂਬਰ (ਭੁਪਿੰਦਰ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 11 ਦੇ ਵਸਨੀਕ ਪਿਛਲੇ ਪੰਜ ਮਹੀਨੇ ਤੋਂ ਦੂਸ਼ਿਤ ਪਾਣੀ ਪੀਣ ਲਈ ਮਜਬੂਰ ਹਨ। ਜਾਣਕਾਰੀ ਦਿੰਦੇ ਹੋਏ ਵਾਰਡ ਨੰਬਰ 11 ਦੇ ਕੌਂਸਲਰ ਸਾਧੂ ਸਿੰਘ, ਜ਼ੋਰਾ ਸਿੰਘ, ਸੁਖਦਰਸ਼ਨ ਸਿੰਘ, ਪਰਵਿੰਦਰ ਸਿੰਘ, ਗੁਰਮੇਜਰ ਸਿੰਘ, ਸੁਰਿੰਦਰ ਸਿੰਘ, ਕੁਲਦੀਪ ਸਿੰਘ ਆਦਿ ਨੇ ਦੱਸਿਆ ਕਿ ਵਾਰਡ ਵਿਚ ਪਿਛਲੇ ਪੰਜ ਮਹੀਨਿਆਂ ਤੋਂ ਗੰਦਾ ਪਾਣੀ ਸਪਲਾਈ ਹੋ ਰਿਹਾ ਹੈ ਤੇ ਵਾਰਡ ਵਾਸੀ ਗੰਦਾ ਪਾਣੀ ਪੀਣ ਲਈ ਮਜਬੂਰ ਹਨ।

Ad Position 21
No active advertisement
ਅਜੀਤ ਡੈਸਕ 26-10-2026
ਬਨੂੜ, 25 ਅਕਤੂਬਰ (ਭੁਪਿੰਦਰ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 11 ਦੇ ਵਸਨੀਕ ਪਿਛਲੇ ਪੰਜ ਮਹੀਨੇ ਤੋਂ ਦੂਸ਼ਿਤ ਪਾਣੀ ਪੀਣ ਲਈ ਮਜਬੂਰ ਹਨ। ਜਾਣਕਾਰੀ ਦਿੰਦੇ ਹੋਏ ਵਾਰਡ ਨੰਬਰ 11 ਦੇ ਕੌਂਸਲਰ ਸਾਧੂ ਸਿੰਘ, ਜ਼ੋਰਾ ਸਿੰਘ, ਸੁਖਦਰਸ਼ਨ ਸਿੰਘ, ਪਰਵਿੰਦਰ ਸਿੰਘ, ਗੁਰਮੇਜਰ ਸਿੰਘ, ਸੁਰਿੰਦਰ ਸਿੰਘ, ਕੁਲਦੀਪ ਸਿੰਘ ਆਦਿ ਨੇ ਦੱਸਿਆ ਕਿ ਵਾਰਡ ਵਿਚ ਪਿਛਲੇ ਪੰਜ ਮਹੀਨਿਆਂ ਤੋਂ ਗੰਦਾ ਪਾਣੀ ਸਪਲਾਈ ਹੋ ਰਿਹਾ ਹੈ ਤੇ ਵਾਰਡ ਵਾਸੀ ਗੰਦਾ ਪਾਣੀ ਪੀਣ ਲਈ ਮਜਬੂਰ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨਿਆਂ ਵਿਚ ਅੱਤ ਦੀ ਪੈ ਰਹੀ ਗਰਮੀ ਚ ਨਗਰ ਕੌਂਸਲ ਵਲੋਂ ਵਾਰਡ ਵਾਸੀਆਂ ਨੂੰ ਪੀਣ ਵਾਲਾ ਗੰਦਾ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ। ਜਦੋਂ ਕਿ ਪਾਣੀ ਹਰ ਇੱਕ ਦੀ ਮੁਢਲੀ ਲੋੜ ਹੈ ਅਤੇ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਅਧਿਕਾਰੀਆਂ ਨੂੰ ਇਸ ਦੀ ਤਿਆਰੀ ਪਹਿਲਾ ਕਰਨੀ ਚਾਹੀਦੀ ਹੈ, ਪਰ ਇਸ ਦੇ ਬਾਵਜੂਦ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਕੰਨਾਂ ਤੇ ਜੂ ਨਹੀਂ ਸਰਕੀ। ਉਨ੍ਹਾਂ ਨੇ ਦੱਸਿਆ ਕਿ ਪੀਣ ਵਾਲੇ ਗੰਦੇ ਪਾਣੀ ਦੀ ਸਪਲਾਈ ਸਬੰਧੀ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਇਹ ਮਾਮਲਾ ਧਿਆਨ ਵਿਚ ਲਿਆਉਣ ਦੇ ਬਾਵਜੂਦ ਵੀ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ ਤੇ ਇਹ ਸਮੱਸਿਆ ਪਿਛਲੇ ਪੰਜ ਮਹੀਨਿਆਂ ਤੋਂ ਜਿਉਂ ਦੀ ਤਿਉਂ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਗੰਦੇ ਪਾਣੀ ਦੀ ਸਪਲਾਈ ਕਾਰਨ ਵਾਰਡ ਵਾਸੀ ਕਦੇ ਵੀ ਭਿਆਨਕ ਬਿਮਾਰੀ ਦੀ ਚਪੇਟ ਵਿਚ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਾਰਡ ਦੇ ਕੌਂਸਲਰ ਸਾਧੂ ਸਿੰਘ ਵਲੋਂ ਵੀ ਇਹ ਮਾਮਲਾ ਨਗਰ ਕੌਂਸਲ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਕੋਲ ਉਠਾਉਣ ਦੇ ਬਾਵਜੂਦ ਵੀ ਇਸ ਮਾਮਲੇ ਤੇ ਕੋਈ ਵੀ ਕਾਰਵਾਈ ਨਹੀਂ ਹੋਈ। ਉਨ੍ਹਾਂ ਸੂਬਾ ਸਰਕਾਰ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਿ ਜੇਕਰ ਜਲਦੀ ਹੀ ਵਾਰਡ ਦੇ ਵਾਸੀਆਂ ਦੀ ਉਕਤ ਸਮੱਸਿਆ ਨੂੰ ਹੱਲ ਨਾ ਕੀਤਾ ਗਿਆ ਤਾਂ ਉਹ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਸੜਕਾਂ ਤੇ ਉਤਰਨ ਲਈ ਮਜ਼ਬੂਰ ਹੋਣਗੇ। ਉਨ੍ਹਾਂ ਸਬੰਧਿਤ ਵਿਭਾਗ ਤੇ ਕੌਂਸਲ ਦੇ ਅਧਿਕਾਰੀਆਂ ਤੋਂ ਇਸ ਸਮੱਸਿਆ ਨੂੰ ਜਲਦ ਠੀਕ ਕਰਨ ਲਈ ਨਵੇਂ ਟਿਊਬਵੈੱਲ ਲਗਾਉਂਣ ਦੀ ਮੰਗ ਕਰਦਿਆ ਉਨ੍ਹਾਂ ਕਿਹਾ ਕਿ ਜਦੋਂ ਤੱਕ ਨਵਾਂ ਟਿਊਬਵੇੱਲ ਨਹੀਂ ਲੱਗ ਜਾਂਦਾ, ਉਦੋਂ ਤੱਕ ਵਾਰਡ ਦੇ ਵਾਸੀਆਂ ਨੂੰ ਪੀਣ ਵਾਲਾ ਪਾਣੀ ਟੈਂਕਰਾਂ ਰਾਹੀਂ ਅਤੇ ਦੂਜੇ ਟਿਊਬਵੈਲਾਂ ਦੀ ਸਪਲਾਈ ਵੱਧ ਸਮਾਂ ਚਲਾ ਕੇ ਮੁਹਈਆ ਕਰਵਾਇਆ ਜਾਵੇ। ਇਸ ਮੌਕੇ ਇਕੱਠ ਹੋਏ ਵਾਰਡ ਵਾਸੀਆਂ ਨੇ ਸੂਬਾ ਸਰਕਾਰ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਖਿਲਾਫ ਨਾਅਰੇਬਾਜ਼ੀ ਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ 17 ਸਾਲਾ ਨਾਬਾਲਗ ਵਿਦਿਆਰਥੀ ਦੀ ਨਹਿਰ ’ਚੋਂ ਮਿਲੀ ਲਾਸ਼ ਪਰਿਵਾਰ ਦੇ ਬਿਆਨਾਂ ’ਤੇ 3 ਸਾਥੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦ... ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਪੰਜਾਬ ਸਰਕਾਰ ਵਿਰੁੱਧ ਝਾੜੂ ਫੂਕ ਕੇ ਪ੍ਰਦਰਸ਼ਨ ਪਰਵਿੰਦਰ ਸਿੰਘ ਝੋਟਾ ਦੀ ਮੌ...
Ad Position 24