26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਭਾਈ ਕਰਮ ਸਿੰਘ ਤੇ ਭਾਈ ਪ੍ਰਤਾਪ ਸਿੰਘ ਦੀ ਸ਼ਹਾਦਤ ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਦਾ ਪ੍ਰਤੀਕ ਬਣੀ- ਪ੍ਰੋ. ਬਡੂੰਗਰ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੱਡੀ ਪੰਜਾ ਸਾਹਿਬ ਦੇ ਮਹਾਨ ਸੂਰਬੀਰ ਸ਼ਹੀਦ ਭਾਈ ਕਰਮ ਸਿੰਘ ਅਤੇ ਭਾਈ ਪ੍ਰਤਾਪ ਸਿੰਘ ਯਾਦ ਕਰਦਿਆਂ ਕਿਹਾ ਕਿ ਸਾਕਾ ਪੰਜਾ ਸਾਹਿਬ ਸ਼ਾਂਤਮਈ ਅਤੇ ਅਹਿੰਸਕ ਅੰਦੋਲਨ ਰਾਹੀਂ ਹੱਕਾਂ ਅਤੇ ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਦਾ ਪ੍ਰਤੀਕ ਸੀ ਅਤੇ ਇਸ ਦੌਰਾਨ ਮਹੰਤਾਂ ਖਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਮੋਰਚਾ ਗੁਰੂ ਬਾਗ ਦੌਰਾਨ ਸਿੱਖੀ ਸਿਧਾਂਤਾਂ ਅਤੇ ਭਾਈ ਕਰਮ ਸਿੰਘ ਅਤੇ ਭਾਈ ਪ੍ਰਤਾਪ ਸਿੰਘ ਨੇ ਦ੍ਰਿੜ੍ਹਤਾ ਨਾਲ ਪਹਿਰਾ ਦਿੰਦਿਆਂ ਭੁੱਖੇ ਕੈਦੀਆਂ ਨੂੰ ਲੰਗਰ ਛਕਾਉਣ ਲਈ ਆਪਣੀ ਸ਼ਹਾਦਤ ਦਿੱਤੀ, ਜੋ ਗੱਡੀ ਅੱਗੇ ਲੇਟ ਕੇ ਆਪਣਾ ਆਪ ਕੁਰਬਾਨ ਕਰ ਗਏ।

Ad Position 21
No active advertisement
ਅਜੀਤ ਡੈਸਕ 26-10-2026
ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੱਡੀ ਪੰਜਾ ਸਾਹਿਬ ਦੇ ਮਹਾਨ ਸੂਰਬੀਰ ਸ਼ਹੀਦ ਭਾਈ ਕਰਮ ਸਿੰਘ ਅਤੇ ਭਾਈ ਪ੍ਰਤਾਪ ਸਿੰਘ ਯਾਦ ਕਰਦਿਆਂ ਕਿਹਾ ਕਿ ਸਾਕਾ ਪੰਜਾ ਸਾਹਿਬ ਸ਼ਾਂਤਮਈ ਅਤੇ ਅਹਿੰਸਕ ਅੰਦੋਲਨ ਰਾਹੀਂ ਹੱਕਾਂ ਅਤੇ ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਦਾ ਪ੍ਰਤੀਕ ਸੀ ਅਤੇ ਇਸ ਦੌਰਾਨ ਮਹੰਤਾਂ ਖਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਮੋਰਚਾ ਗੁਰੂ ਬਾਗ ਦੌਰਾਨ ਸਿੱਖੀ ਸਿਧਾਂਤਾਂ ਅਤੇ ਭਾਈ ਕਰਮ ਸਿੰਘ ਅਤੇ ਭਾਈ ਪ੍ਰਤਾਪ ਸਿੰਘ ਨੇ ਦ੍ਰਿੜ੍ਹਤਾ ਨਾਲ ਪਹਿਰਾ ਦਿੰਦਿਆਂ ਭੁੱਖੇ ਕੈਦੀਆਂ ਨੂੰ ਲੰਗਰ ਛਕਾਉਣ ਲਈ ਆਪਣੀ ਸ਼ਹਾਦਤ ਦਿੱਤੀ, ਜੋ ਗੱਡੀ ਅੱਗੇ ਲੇਟ ਕੇ ਆਪਣਾ ਆਪ ਕੁਰਬਾਨ ਕਰ ਗਏ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਹ ਘਟਨਾ 30 ਅਕਤੂਬਰ 1922 ਦੀ ਹੈ, ਜਦੋਂ ਹਸਨ ਅਬਦਾਲ ਰੇਲਵੇ ਸਟੇਸ਼ਨ ’ਤੇ ਗੱਡੀ ਰੁਕਵਾ ਕੇ ਭੁੱਖੇ ਕੈਦੀਆਂ ਨੂੰ ਲੰਗਰ ਛਕਾਉਣ ਦਾ ਪ੍ਰਬੰਧ ਕੀਤਾ, ਜਦੋਂ ਸਟੇਸ਼ਨ ਮਾਸਟਰ ਨੇ ਰੇਲ ਗੱਡੀ ਰੋਕਣ ਤੋਂ ਇਨਕਾਰ ਕੀਤਾ ਤਾਂ ਅਤੇ ਗੱਡੀ ਭਾਈ ਕਰਮ ਸਿੰਘ ਅਤੇ ਭਾਈ ਪ੍ਰਤਾਪ ਸਿੰਘ ਨੂੰ ਕੁਚਲਦੀ ਹੋਈ ਰੁਕੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਿੱਖ ਇਤਿਹਾਸ ਮਹਾਨ ਕੁਰਬਾਨੀਆਂ ਨਾਲ ਭਰਿਆ ਅਤੇ ਅਜਿਹੀਆਂ ਘਟਨਾਵਾਂ ਹਰ ਮਨੁੱਖ ਨੂੰ ਆਪਣੇ ਧਰਮ ਅੰਦਰ ਸਿੱਖ ਸਿਧਾਂਤਾਂ ਅਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਲਈ ਪ੍ਰੇਰਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਅਦੁੱਤੀ ਸੰਘਰਸ਼ ਅਤੇ ਲਾਸਾਨੀ ਸ਼ਹੀਦੀਆਂ ਨੂੰ ਆਪਣੀ ਪ੍ਰੇਰਨਾ ਦਾ ਮਾਰਗ ਬਣਾਈਏ।
Ad Position 22
No active advertisement
ਪਿਛਲੀ ਖ਼ਬਰ ਸਾਨੂੰ ਬਿਨਾਂ ਸ਼ੋਰ ਸ਼ਰਾਬੇ ਪ੍ਰਦੂਸ਼ਣ ਰਹਿਤ ਤੇ ਸਾਦਗੀ ਨਾਲ ਤਿਉਹਾਰ ਮਨਾਉਣੇ ਚਾਹੀਦੇ ਹਨ- ਡਾ. ਪੱਪੀ, ਤੇਜੀ ਰੋਹਟਾ ਅਗਲੀ ਖ਼ਬਰ ਭਗਵਾਨ ਮਹਾਰਿਸ਼ੀ ਵਾਲਮੀਕਿ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚਾਈ, ਸਮਾਨਤਾ ਅਤੇ ਭਾਈਚਾਰਕ ਸਾਂਝ ਦਾ ਰਾਹ ਦਿਖਾਉਂਦੀਆਂ ਹ...
Ad Position 24