26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸਨੌਰ ’ਚ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਜ਼ੋਰਾਂ ’ਤੇ ਕਮਰਸ਼ੀਅਲ ਦੀ ਬਜਾਏ ਘਰੇਲੂ ਸਿਲੰਡਰਾਂ ਦੀ ਵਰਤੋਂ - ਕੁਲਦੀਪ ਕਾਲਾ

ਸਨੌਰ, 25 ਅਕਤੂਬਰ (ਸੋਖਲ)- ਸਨੌਰ ਸ਼ਹਿਰ ਵਿੱਚ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਅਤੇ ਦੁਕਾਨਾਂ ਤੇ ਰੇਹੜੀਆਂ ’ਤੇ ਕਮਰਸ਼ੀਅਲ ਸਿਲੰਡਰਾਂ ਦੀ ਬਜਾਏ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਾਬਕਾ ਨਗਰ ਕੌਂਸਲ ਸਨੌਰ ਦੇ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਕਾਲਾ ਨੇ ਚਿੰਤਾ ਪ੍ਰਗਟ ਕਰਦਿਆਂ ਗੈਸ ਸਿਲੰਡਰਾਂ ਦੀ ਵੰਡ ਪ੍ਰਣਾਲੀ ’ਤੇ ਸਵਾਲ ਚੁੱਕੇ ਹਨ।

Ad Position 21
No active advertisement
ਅਜੀਤ ਡੈਸਕ 26-10-2026
ਸਨੌਰ, 25 ਅਕਤੂਬਰ (ਸੋਖਲ)- ਸਨੌਰ ਸ਼ਹਿਰ ਵਿੱਚ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਅਤੇ ਦੁਕਾਨਾਂ ਤੇ ਰੇਹੜੀਆਂ ’ਤੇ ਕਮਰਸ਼ੀਅਲ ਸਿਲੰਡਰਾਂ ਦੀ ਬਜਾਏ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸਾਬਕਾ ਨਗਰ ਕੌਂਸਲ ਸਨੌਰ ਦੇ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਕਾਲਾ ਨੇ ਚਿੰਤਾ ਪ੍ਰਗਟ ਕਰਦਿਆਂ ਗੈਸ ਸਿਲੰਡਰਾਂ ਦੀ ਵੰਡ ਪ੍ਰਣਾਲੀ ’ਤੇ ਸਵਾਲ ਚੁੱਕੇ ਹਨ। ਕੁਲਦੀਪ ਸਿੰਘ ਕਾਲਾ ਨੇ ਦੋਸ਼ ਲਗਾਇਆ ਕਿ ਸਨੌਰ ਵਿੱਚ ਕੁਝ ਦੁਕਾਨਾਂ ਅਤੇ ਰੇਹੜੀਆਂ ’ਤੇ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਬਜਾਏ ਘਰੇਲੂ ਗੈਸ ਸਿਲੰਡਰ ਵਰਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀ ਉਲੰਘਣਾ ਗੈਸ ਏਜੰਸੀਆਂ ਦੀ ਮਿਲੀਭੁਗਤ ਤੋਂ ਬਿਨਾਂ ਸੰਭਵ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਘਰੇਲੂ ਲੋੜਾਂ ਲਈ ਹੁੰਦੀ ਹੈ, ਜਦਕਿ ਦੁਕਾਨਾਂ, ਹੋਟਲਾਂ ਅਤੇ ਰੇਹੜੀਆਂ ’ਤੇ ਕਾਰੋਬਾਰੀ ਕੰਮਾਂ ਲਈ ਨਿਯਮਾਂ ਅਨੁਸਾਰ ਕਮਰਸ਼ੀਅਲ ਸਿਲੰਡਰ ਵਰਤੇ ਜਾਣੇ ਚਾਹੀਦੇ ਹਨ। ਜੇਕਰ ਘਰੇਲੂ ਸਿਲੰਡਰਾਂ ਦੀ ਗਲਤ ਵਰਤੋਂ ਹੋ ਰਹੀ ਹੈ ਤਾਂ ਇਸ ਦੀ ਜਾਂਚ ਕਰਨਾ ਸਬੰਧਤ ਵਿਭਾਗਾਂ ਦੀ ਜ਼ਿੰਮੇਵਾਰੀ ਹੈ। ਕੁਲਦੀਪ ਸਿੰਘ ਕਾਲਾ ਨੇ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਤੋਂ ਮੰਗ ਕੀਤੀ ਕਿ ਸਨੌਰ ਵਿੱਚ ਗੈਸ ਏਜੰਸੀਆਂ ਦੀ ਕਾਰਗੁਜ਼ਾਰੀ ਅਤੇ ਸਿਲੰਡਰਾਂ ਦੀ ਵੰਡ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਕੋਈ ਬੇਨਿਯਮੀ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ, ਤਾਂ ਜੋ ਗੈਸ ਸਿਲੰਡਰਾਂ ਦੀ ਸਪਲਾਈ ਵਿੱਚ ਪਾਰਦਰਸ਼ਤਾ ਯਕੀਨੀ ਬਣਾਈ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਤੇ ਖੋਜ ਰਾਹੀਂ ਭਾਰਤ ਨਾਲ ਭਾਈਵਾਲੀ ਮਜ਼ਬੂਤ ਕਰਨ ’ਤੇ ਸਵਿਨੀ ਦਾ ਜ਼ੋਰ ਅਗਲੀ ਖ਼ਬਰ ਕਿਸਾਨਾਂ ਤੇ ਲੋੜਵੰਦਾਂ ਦੇ ਕਰਜ਼ੇ ਮੁਆਫ਼ੀ ਲਈ ਵਿੱਢਿਆ ਅਭਿਆਨ, ਦਾਇਰ ਹੋਵੇਗੀ ਜਨਹਿੱਤ ਪਟੀਸ਼ਨ
Ad Position 24