ਭਗਵਾਨ ਵਾਲਮੀਕਿ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ
ਨਾਭਾ, 26 ਅਕਤੂਬਰ (ਵਰਿੰਦਰ ਵਰਮਾ)-ਨਾਭਾ ਵਿਖੇ ਪ੍ਰਗਟ ਦਿਵਸ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਜਗਤ ਗੁਰੂ ਭਗਵਾਨ ਵਾਲਮੀਕੀ ਜੀ ਦਾ ਪਾਵਨ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ, ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਵਿਸ਼ੇਸ਼ ਧਾਰਮਿਕ ਸਮਾਗਮ ਵਿਚ ਹਲਕੇ ਦੇ ਪ੍ਰਮੁੱਖ ਆਗੂ ਬੀਬੀ ਪਰਮਜੀਤ ਕੌਰ ਬਾਜਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਭਗਵਾਨ ਵਾਲਮੀਕੀ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ।
ਨਾਭਾ, 26 ਅਕਤੂਬਰ (ਵਰਿੰਦਰ ਵਰਮਾ)-ਨਾਭਾ ਵਿਖੇ ਪ੍ਰਗਟ ਦਿਵਸ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਜਗਤ ਗੁਰੂ ਭਗਵਾਨ ਵਾਲਮੀਕੀ ਜੀ ਦਾ ਪਾਵਨ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ, ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਵਿਸ਼ੇਸ਼ ਧਾਰਮਿਕ ਸਮਾਗਮ ਵਿਚ ਹਲਕੇ ਦੇ ਪ੍ਰਮੁੱਖ ਆਗੂ ਬੀਬੀ ਪਰਮਜੀਤ ਕੌਰ ਬਾਜਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਭਗਵਾਨ ਵਾਲਮੀਕੀ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਬੀਬੀ ਪਰਮਜੀਤ ਕੌਰ ਬਾਜਵਾ ਨੇ ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਸਮਾਗਮ ਵਿਚ ਪਹੁੰਚਣ ’ਤੇ ਬੀਬੀ ਪਰਮਜੀਤ ਕੌਰ ਬਾਜਵਾ ਦਾ ਨਿੱਘਾ ਸਵਾਗਤ ਕੀਤਾ ਗਿਆ। ਕਮੇਟੀ ਵਲੋਂ ਉਨ੍ਹਾਂ ਦੀਆਂ ਸਮਾਜਿਕ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ, ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਪਤਵੰਤੇ ਸੱਜਣ ਹਾਜ਼ਰ ਸਨ।