ਟੌਹੜਾ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ
ਭਾਦਸੋਂ, 26 ਅਕਤੂਬਰ (ਪ੍ਰਦੀਪ ਦੰਦਰਾਲਾ)-ਪਿੰਡ ਟੌਹੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ਵਿਚ ਦੂਸਰਾ ਫੁੱਟਬਾਲ ਟੂਰਨਾਮੈਂਟ ਇਕਬਾਲ ਸਿੰਘ ਗੋਲਡੀ ਦੀ ਪ੍ਰਧਾਨਗੀ ਹੇਠ ਉਦਘਾਟਨ ਕਰਵਾ ਕੇ ਸ਼ੁਰੂਆਤ ਕੀਤੀ ਗਈ। ਇਸ ਖੇਡ ਟੂਰਨਾਮੈਂਟ ਵਿੱਚ ਆਮ ਆਦਮੀ ਪਾਰਟੀ ਦੇ ਨਾਭਾ ਬਲਾਕ ਦੇ ਕੋਆਰਡੀਨੇਟਰ ਜਸਵੀਰ ਸਿੰਘ ਜੱਸੀ ਡਕੌਂਦਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਭਾਦਸੋਂ, 26 ਅਕਤੂਬਰ (ਪ੍ਰਦੀਪ ਦੰਦਰਾਲਾ)-ਪਿੰਡ ਟੌਹੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ਵਿਚ ਦੂਸਰਾ ਫੁੱਟਬਾਲ ਟੂਰਨਾਮੈਂਟ ਇਕਬਾਲ ਸਿੰਘ ਗੋਲਡੀ ਦੀ ਪ੍ਰਧਾਨਗੀ ਹੇਠ ਉਦਘਾਟਨ ਕਰਵਾ ਕੇ ਸ਼ੁਰੂਆਤ ਕੀਤੀ ਗਈ। ਇਸ ਖੇਡ ਟੂਰਨਾਮੈਂਟ ਵਿੱਚ ਆਮ ਆਦਮੀ ਪਾਰਟੀ ਦੇ ਨਾਭਾ ਬਲਾਕ ਦੇ ਕੋਆਰਡੀਨੇਟਰ ਜਸਵੀਰ ਸਿੰਘ ਜੱਸੀ ਡਕੌਂਦਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਸ਼ੇ ਤਿਆਗ ਕੇ ਆਪਣਾ ਸਾਰਾ ਧਿਆਨ ਖੇਡਾਂ ਵਿਚ ਲਗਾ ਕੇ ਸਰੀਰ ਨੂੰ ਤੰਦਰੁਸਤ ਕੀਤਾ ਜਾ ਸਕਦਾ ਹੈ ਅਤੇ ਨਰੋਏ ਸਮਾਜ ਸਿਰਜਣਾ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਫੁੱਟਬਾਲ ਟੂਰਨਾਮੈਂਟ ਕਰਵਾਉਣ ਵਾਲੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਤੇ ਕਿਹਾ ਅਜਿਹੇ ਟੂਰਨਾਮੈਂਟ ਕਰਵਾ ਕੇ ਬੱਚਿਆਂ ਨੂੰ ਨਸ਼ਿਆਂ ਜਿਹੀਆਂ ਭੈੜੀਆਂ ਅਲਾਮਤਾਂ ਤੋਂ ਬਚਾਇਆ ਜਾ ਸਕਦਾ ਹੈ। ਇਸ ਸਮੇਂ ਉੱਘੇ ਗੀਤਕਾਰ ਜੱਗੀ ਟੌਹੜਾ, ਹੈਪੀ ਟੌਹੜਾ ਮੈਂਬਰ, ਦਲਵੀਰ ਸਿੰਘ ਟੌਹੜਾ, ਗੁਰਦੀਪ ਸਿੰਘ ਗੋਗੀ, ਚਰਨੀ ਪਹਿਲਵਾਨ ਆਸ਼ੂ ਟੌਹੜਾ, ਕੀਰਤੀ ਟੌਹੜਾ, ਜਸ਼ਨ ਟੌਹੜਾ, ਰਵੀ ਫੌਜੀ, ਰਣਜੋਤ ਡਕੌਂਦਾ ਆਦਿ ਹਾਜ਼ਰ ਸਨ।