26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵੱਖ-ਵੱਖ ਸਮਾਗਮਾਂ ’ਚ ਨਤਮਸਤਕ ਹੋਏ ਮੇਅਰ ਕੁੰਦਨ ਗੋਗੀਆ

ਪਟਿਆਲਾ, 26 ਅਕਤੂਬਰ (ਅ. ਸ.

Ad Position 21
No active advertisement
ਅਜੀਤ ਡੈਸਕ 27-10-2026
ਪਟਿਆਲਾ, 26 ਅਕਤੂਬਰ (ਅ.ਸ. ਆਹਲੂਵਾਲੀਆ)-ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਦੇ ਸ਼ੁਭ ਅਵਸਰ ’ਤੇ ਪਟਿਆਲਾ ਵਿਖੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵਲੋਂ ਸ਼ਰਧਾਪੂਰਵਕ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿਚ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਨਤਮਸਤਕ ਹੋ ਕੇ ਸਮੂਹ ਸੰਗਤ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਪਵਿੱਤਰ ਸਿੱਖਿਆਵਾਂ ਸਮੁੱਚੀ ਮਾਨਵਤਾ ਨੂੰ ਆਪਸੀ ਪ੍ਰੇਮ, ਬਰਾਬਰੀ, ਸ਼ਾਂਤੀ ਅਤੇ ਸਾਂਝੀਵਾਲਤਾ ਦਾ ਮਾਰਗ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪਾਵਨ ਦਿਹਾੜੇ ਸਮਾਜ ਵਿਚ ਭਾਈਚਾਰਕ ਸਾਂਝ ਅਤੇ ਆਪਸੀ ਏਕਤਾ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ। ਮੇਅਰ ਗੋਗੀਆ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਦੇ ਹਰ ਵਰਗ ਦੇ ਮਾਣ-ਸਨਮਾਨ, ਭਲਾਈ ਅਤੇ ਪਟਿਆਲਾ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਦੇ ਯਤਨ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਸਮਾਗਮਾਂ ਦੇ ਸਮੂਹ ਪ੍ਰਬੰਧਕਾਂ ਅਤੇ ਹਾਜ਼ਰ ਸੰਗਤ ਦਾ ਨਿੱਘੇ ਸਵਾਗਤ ਅਤੇ ਸਤਿਕਾਰ ਲਈ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਇਸ ਮੌਕੇ ਸਥਾਨਕ ਕੌਂਸਲਰ, ਬਲਾਕ ਪ੍ਰਧਾਨ, ਬੂਥ ਇੰਚਾਰਜ, ਹੋਰ ਸੰਗਠਨ ਆਗੂ ਅਤੇ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ, ਧਾਰਮਿਕ ਸ਼ਖ਼ਸੀਅਤਾਂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ 2 ਨੂੰ ਵਪਾਰੀਆਂ ਨਾਲ ਕਰਨਗੇ ਮੀਟਿੰਗ– ਨਰੇਸ਼ ਗਰਗ ਅਗਲੀ ਖ਼ਬਰ ਟੌਹੜਾ ਵਿਖੇ ਫੁੱਟਬਾਲ ਟੂਰਨਾਮੈਂਟ ਕਰਵਾਇਆ
Ad Position 24