26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮੰਡੀਆਂ ਚ ਝੋਨੇ ਦੀ ਖ਼ਰੀਦ ਮੁੜ ਸ਼ੁਰੂ, ਕਿਸਾਨਾਂ ਅਤੇ ਆੜ੍ਹਤੀਆਂ ਨੇ ਲਿਆ ਸੁੱਖ ਦਾ ਸਾਹ

ਦੇਵੀਗੜ, 26 ਅਕਤੂਬਰ (ਰਾਜਿੰਦਰ ਸਿੰਘ ਮੌਜੀ-ਮੰਡੀਆਂ ਵਿੱਚ ਝੋਨੇ ਦੀ ਰੁਕੀ ਹੋਈ ਖਰੀਦ ਨੂੰ ਲੈ ਕੇ ਪੈਦਾ ਹੋਇਆ ਗੰਭੀਰ ਸੰਕਟ ਹੁਣ ਸੁਲਝ ਗਿਆ ਹੈ। ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਕਿਸਾਨਾਂ ਅਤੇ ਆੜ੍ਹਤੀਆਂ ਦੀ ਆਵਾਜ਼ ਨੂੰ ਪ੍ਰਮੁੱਖਤਾ ਨਾਲ ਚੁੱਕਣ ਤੋਂ ਬਾਅਦ ਪ੍ਰਸ਼ਾਸਨ ਅਤੇ ਸਰਕਾਰ ਹਰਕਤ ਵਿੱਚ ਆਈ ਹੈ।

Ad Position 21
No active advertisement
ਸਾਬਕਾ ਸਰਪੰਚ ਗੁਰਦੀਪ ਸਿੰਘ ਦੇਵੀਨਗਰ ਗੱਲਬਾਤ ਕਰਦੇ ਹੋਏ ਨਾਲ ਹਨ ਰਾਜ ਕੁਮਾਰ ਸੈਣੀ। ਤਸਵੀਰ : ਮੌਜੀ ਦੇਵੀਗੜ੍ਹ 27-10-2026
ਦੇਵੀਗੜ, 26 ਅਕਤੂਬਰ (ਰਾਜਿੰਦਰ ਸਿੰਘ ਮੌਜੀ-ਮੰਡੀਆਂ ਵਿੱਚ ਝੋਨੇ ਦੀ ਰੁਕੀ ਹੋਈ ਖਰੀਦ ਨੂੰ ਲੈ ਕੇ ਪੈਦਾ ਹੋਇਆ ਗੰਭੀਰ ਸੰਕਟ ਹੁਣ ਸੁਲਝ ਗਿਆ ਹੈ। ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਕਿਸਾਨਾਂ ਅਤੇ ਆੜ੍ਹਤੀਆਂ ਦੀ ਆਵਾਜ਼ ਨੂੰ ਪ੍ਰਮੁੱਖਤਾ ਨਾਲ ਚੁੱਕਣ ਤੋਂ ਬਾਅਦ ਪ੍ਰਸ਼ਾਸਨ ਅਤੇ ਸਰਕਾਰ ਹਰਕਤ ਵਿੱਚ ਆਈ ਹੈ। ਇਸ ਦੇ ਨਤੀਜੇ ਵਜੋਂ ਅਨਾਜ ਮੰਡੀ ਦੁੱਧਨ ਸਾਧਾਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਦੁਬਾਰਾ ਸੁਚਾਰੂ ਰੂਪ ਨਾਲ ਸ਼ੁਰੂ ਕਰ ਦਿੱਤੀ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਝੋਨੇ ਦੀ ਖਰੀਦ ਬੰਦ ਹੋਣ ਕਾਰਨ ਅਨਾਜ ਮੰਡੀ ਦੁੱਧਨ ਸਾਧਾਂ ਵਿੱਚ ਫਸਲ ਦੇ ਢੇਰ ਲੱਗ ਗਏ ਸਨ। ਖਰੀਦ ਠੱਪ ਹੋਣ ਕਰਕੇ ਜਿੱਥੇ ਕਿਸਾਨ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਰਾਤਾਂ ਕੱਟਣ ਲਈ ਮਜਬੂਰ ਸਨ, ਉੱਥੇ ਹੀ ਆੜ੍ਹਤੀਏ ਵੀ ਚੁੱਕਈ ਅਤੇ ਖਰੀਦ ਪ੍ਰਕਿਰਿਆ ਅਧੂਰੀ ਰਹਿਣ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਸਨ। ਫਸਲ ਦੀ ਖਰਾਬੀ ਅਤੇ ਮੌਸਮ ਦੀ ਮਾਰ ਦੇ ਡਰ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਸਨ। ਇਸ ਗੰਭੀਰ ਸਥਿਤੀ ਨੂੰ ਦੇਖਦਿਆਂ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਮਾਮਲੇ ਵਿੱਚ ਦਖਲ ਦਿੱਤਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਖਰੀਦ ਤੁਰੰਤ ਸ਼ੁਰੂ ਕਰਵਾਉਣ ਲਈ ਜ਼ੋਰਦਾਰ ਮੰਗ ਕੀਤੀ।। ਇਸ ਸਾਰਥਕ ਪਹਿਲਕਦਮੀ ਤੋਂ ਬਾਅਦ ਐਸ ਡੀ ਐਮ ਵੱਲੋ ਖਰੀਦ ਪ੍ਰਕਿਰਿਆ ਦਾ ਜਾਇਜਾ ਲੈਣ ਉਪਰੰਤ ਖਰੀਦ ਦੁਬਾਰਾ ਸ਼ੁਰੂ ਕਰਵਾਈ ਗਈ। ਖਰੀਦ ਸ਼ੁਰੂ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਥਾਨਕ ਕਿਸਾਨ ਆਗੂ ਗੁਰਦੀਪ ਸਿੰਘ ਅਤੇ ਰਾਜ ਕੁਮਾਰ ਸੈਣੀ ਨੇ ਕਿਹਾ ਕਿ ਜੇਕਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਂ ਸਿਰ ਕਿਸਾਨਾਂ ਦਾ ਦਰਦ ਨਾ ਸਮਝਦੇ ਅਤੇ ਇਸ ਮੁੱਦੇ ਨੂੰ ਪ੍ਰਸ਼ਾਸਨ ਤੱਕ ਨਾ ਪਹੁੰਚਾਉਂਦੇ, ਤਾਂ ਮੰਡੀਆਂ ਵਿੱਚ ਹਾਲਾਤ ਹੋਰ ਬਦਤਰ ਹੋ ਸਕਦੇ ਸਨ। ਉਨ੍ਹਾਂ ਦੇ ਯਤਨਾਂ ਸਦਕਾ ਹੀ ਅੱਜ ਖਰੀਦ ਦੁਬਾਰਾ ਸ਼ੁਰੂ ਹੋਈ ਹੈ। ਇਹਨਾ ਆਗੂਆਂ ਨੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਅਤੇ ਆੜ੍ਹਤੀਆਂ ਦੇ ਹੱਕਾਂ ਲਈ ਡਟ ਕੇ ਖੜ੍ਹੇ ਹੁੰਦੇ ਹਨ। ਝੋਨੇ ਦੀ ਖਰੀਦ ਮੁੜ ਸ਼ੁਰੂ ਹੋਣ ਨਾਲ ਮੰਡੀਆਂ ਵਿਚ ਰੌਣਕ ਪਰਤ ਆਈ ਹੈ। ਕਿਸਾਨਾਂ, ਆੜ੍ਹਤੀਆਂ ਅਤੇ ਮੰਡੀ ਮਜ਼ਦੂਰਾਂ ਨੇ ਰਾਹਤ ਦੀ ਸਾਂਹ ਲੈਂਦਿਆਂ ਚੰਦੂਮਾਜਰਾ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਤਰਸੇਮ ਸਿੰਘ ਕੋਟਲਾ, ਸਰਕਲ ਪ੍ਰਧਾਨ ਰਾਜ ਕੁਮਾਰ ਸੈਣੀ,ਸੁਲਿੰਦਰ ਸਿੰਘ ਬੀਬੀਪੁਰ,ਅਮਰਜੀਤ ਸਿੰਘ ਰੌਹੜ ਜਗੀਰ, ਸੱਜਣ ਸਿੰਘ, ਮੋਹਿਤ ਦੇਵੀਨਗਰ, ਸਾਬਕਾ ਸਰਪੰਚ ਭੁਪਿੰਦਰ ਸਿੰਘ, ਰਾਜੇਸ ਜਲਾਲਾਬਾਦ, ਬਿੱਟੂ, ਪਰਮਿੰਦਰ ਸਿੰਘ ,ਬਲਵਿੰਦਰ ਸਿੰਘ ਅਤੇ ਸੁਭਾਸ਼ ਕੁਮਾਰ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਜਥੇਬੰਦੀਆਂ ਵਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਨਾਲ ਮੀਟਿੰਗ ਅਗਲੀ ਖ਼ਬਰ ਪਾਰਟੀ ਨੇ ਸੇਵਾ ਦਿੱਤੀ ਤਾਂ ਪਟਿਆਲਾ ਦਿਹਾਤੀ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗਾ- ਲਖਵੀਰ ਸਿੰਘ ਲੌਟ
Ad Position 24