26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

‘ ਆਪ’ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਤੇ ਗਰੰਟੀਆਂ ਕੀਤੀਆਂ ਪੂਰੀਆਂ’ ਹਰਚੰਦ ਸਿੰਘ ਬਰਸਟ

ਸਮਾਣਾ, 26 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਅਤੇ ਗਰੰਟੀਆਂ ਨੂੰ ਪੂਰਾ ਕੀਤਾ ਹੈ।

Ad Position 21
No active advertisement
ਹਰਚੰਦ ਸਿੰਘ ਬਰਸਟ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ। ਅਜੀਤ ਤਸਵੀਰ 27-10-2026
ਸਮਾਣਾ, 26 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਅਤੇ ਗਰੰਟੀਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਣਾ ਹੈ। ਹਰਚੰਦ ਸਿੰਘ ਬਰਸਟ ਵੱਲੋਂ ਅੱਜ ਹਲਕਾ ਸਮਾਣਾ ਸਥਿਤ ਦਫ਼ਤਰ ਵਿਖੇ ਹਫ਼ਤਾਵਾਰੀ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੀਆਂ ਪੰਚਾਇਤਾਂ, ਪਤਵੰਤੇ ਸੱਜਣਾਂ ਅਤੇ ਆਮ ਲੋਕਾਂ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਆਪਣੇ ਇਲਾਕਿਆਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸੰਬੰਧੀ ਮੰਗਾਂ ਸਾਂਝੀਆਂ ਕੀਤੀਆਂ। ਲੋਕਾਂ ਨਾਲ ਸਿੱਧੇ ਤੌਰ ‘ਤੇ ਸੰਵਾਦ ਕਰਦਿਆਂ ਬਰਸਟ ਨੇ ਹਰ ਇੱਕ ਵਿਅਕਤੀ ਦੀ ਗੱਲ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਤੇ ਸੁਝਾਵਾਂ ਨੂੰ ਧਿਆਨ ਵਿਚ ਰੱਖਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਪੈਣ ਅਤੇ ਸਰਕਾਰੀ ਸਹੂਲਤਾਂ ਦਾ ਲਾਭ ਸਮੇਂ ਸਿਰ ਮਿਲ ਸਕੇ। ਸ. ਬਰਸਟ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਮਕਸਦ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਬਣਾਈ ਰੱਖਣਾ ਹੈ, ਤਾਂ ਜੋ ਲੋਕਾਂ ਦੀਆਂ ਅਸਲ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਜਾਂਦੇ ਸੁਝਾਅ ਇਲਾਕੇ ਦੇ ਵਿਕਾਸ ਦੀ ਯੋਜਨਾਬੰਦੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਪਹੁੰਚੇ ਲੋਕਾਂ ਵੱਲੋਂ ਪੰਜਾਬ ਸਰਕਾਰ ਅਤੇ ਸ. ਹਰਚੰਦ ਸਿੰਘ ਬਰਸਟ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਸੁਖਵਿੰਦਰ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਮੂਣਕ, ਸ਼ੇਰ ਸਿੰਘ ਸਰਪੰਚ ਖੇੜੀ ਮੱਲਾਂ, ਨਰਿੰਦਰ ਸਿੰਘ ਸਰਪੰਚ ਬਰਸਟ, ਸੋਨੂੰ ਸਰਪੰਚ ਗੁਰੂ ਨਾਨਕ ਨਗਰ, ਮਹਿਲ ਸਿੰਘ ਸਰਪੰਚ ਨੱਸੂਪੁਰ, ਨਿਸ਼ਾਨ ਸਿੰਘ ਸਰਪੰਚ ਲਾਲਗੜ੍ਹ, ਜਗਸੀਰ ਸਿੰਘ ਸਰਪੰਚ ਗੁਰੂ ਤੇਗ ਬਹਾਦਰ ਨਗਰ, ਤਰਮੇਸ ਸਿੰਘ ਸਰਪੰਚ ਮਾਲੋਮਾਜਰਾ, ਅਮਰੀਕ ਸਿੰਘ ਸਰਪੰਚ ਕਕਰਾਲਾ, ਜਗਤਾਰ ਸਿੰਘ ਸਰਪੰਚ ਬੁਜਰਕ, ਗੋਰਾ ਸਿੰਘ ਸਰਪੰਚ ਧਰਮਗੜ੍ਹ, ਚਰਨਜੀਤ ਸਿੰਘ ਸਰਪੰਚ ਸਹਿਜਪੁਰ ਕਲਾਂ, ਸਤਨਾਮ ਸਿੰਘ ਪ੍ਰਧਾਨ ਸਬਜ਼ੀ ਮੰਡੀ ਸਮਾਣਾ, ਅਜੈਬ ਸਿੰਘ ਪੰਚ, ਬਲਵਿੰਦਰ ਸਿੰਘ ਪੰਚ, ਸੁਖਦੇਵ ਸਿੰਘ ਸਾਬਕਾ ਸਰਪੰਚ, ਅਮਰੀਕ ਸਿੰਘ ਸਾਬਕਾ ਸਰਪੰਚ, ਲਖਵਿੰਦਰ ਸਿੰਘ ਸਾਬਕਾ ਸਰਪੰਚ ਲਲੋਛੀ, ਨਾਜਰ ਸਿੰਘ ਸਾਬਕਾ ਸਰਪੰਚ, ਸ਼ਾਮ ਲਾਲ ਦੱਤ, ਜਸਪਾਲ ਸਿੰਘ ਬੀਬੀਪੁਰ, ਹਜਾਰੀ ਲਾਲ ਜੋਹਰੀ, ਡਾ. ਹਰਮੇਸ਼ ਆਲਮਪੁਰ, ਦਰਬਾਰਾ ਸਿੰਘ ਡਰੋਲੀ, ਅੰਗਰੇਜ ਭੁੱਲਰ, ਬਿੰਦਰ ਨਾਗਰ, ਜੈਂਕੀ ਮਹਿਰਾ, ਗੁਰਪ੍ਰੀਤ ਸਿੰਘ ਲਾਲਗੜ੍ਹ, ਹੇਮਇੰਦਰ ਸਿੰਘ ਮਾਲੋਮਾਜਰਾ, ਕੁਲਬੀਰ ਨਮਾਦਾਂ, ਸੰਦੀਪ ਸਿੰਘ ਨੰਬਰਦਾਰ, ਅਵਤਾਰ ਸਿੰਘ ਕਰਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਭਾਈ ਗੁਰਇਕਬਾਲ ਸਿੰਘ ਅਤੇ ਚੀਫ਼ ਖ਼ਾਲਸਾ ਦੀਵਾਨ ਵਲੋਂ ਨਗਰ ਕੀਰਤਨ ਦਾ ਹਾਥੀ ਗੇਟ ਅਤੇ ਭਗਤਾਂ ਵਾਲਾ ਸਕੂਲ ਵਿਖੇ ਨਿੱਘਾ ਸੁਆਗ... ਅਗਲੀ ਖ਼ਬਰ ਝੋਨੇ ਦੀ ਖਰੀਦ ਤੇ ਕਟਾਈ ਦੇ ਪ੍ਰਬੰਧਾਂ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਹਾਹਾਕਾਰ, ਸਰਕਾਰ ਤੁਰੰਤ ਕੱਢੇ ਹੱਲ -...
Ad Position 24