ਸਕਾਲਰਜ਼ ਸਕੂਲ ਦੇ ਵਿਦਿਆਰਥੀਆਂ ਨੇ ਤਾਇਕਵਾਂਡੋ ’ਚ ਜਿੱਤੇ ਦੋ ਤਗਮੇ ਤੇ ਨਕਦ ਇਨਾਮ
ਰਾਜਪੁਰਾ, 27 ਅਕਤੂਬਰ (ਜੀ. ਪੀ.
ਰਾਜਪੁਰਾ, 27 ਅਕਤੂਬਰ (ਜੀ. ਪੀ. ਸਿੰਘ)- ਸਥਾਨਕ ਸਕਾਲਰਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਫ਼ਰੀਦਕੋਟ ਵਿਖੇ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਾਇਕਵਾਂਡੋ ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਤਗਮੇ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ’ ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਪਗ 950 ਖਿਡਾਰੀਆਂ ਨੇ ਹਿੱਸਾ ਲਿਆ। ਸਕਾਲਰਜ਼ ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਅਤੇ 10 ਹਜ਼ਾਰ ਰੁਪਏ ਦਾ ਨਕਦ ਇਨਾਮ ਹਾਸਲ ਕੀਤਾ, ਜਦੋਂ ਕਿ ਲਵਿਸ਼ ਨੇ ਚਾਂਦੀ ਦਾ ਤਗਮਾ ਅਤੇ 7 ਹਜ਼ਾਰ ਰੁਪਏ ਦਾ ਨਕਦ ਇਨਾਮ ਜਿੱਤਿਆ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਬੱਚਿਆਂ ਦੇ ਮਾਪਿਆਂ ਨੇ ਵੀ ਆਪਣੇ ਬੱਚਿਆਂ ਦੀ ਇਸ ਸਫਲਤਾ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਸਕੂਲ ਦੀ ਡਾਇਰੈਕਟਰ ਸੁਦੇਸ਼ ਜੋਸ਼ੀ ਨੇ ਕਿਹਾ ਕਿ ਇਹ ਵਿਦਿਆਰਥੀ ਸਕੂਲ ਦਾ ਮਾਣ ਹਨ ਅਤੇ ਉਨ੍ਹਾਂ ਦੀ ਇਹ ਪ੍ਰਾਪਤੀ ਸਖ਼ਤ ਮਿਹਨਤ ਅਤੇ ਲਗਨ ਦਾ ਪ੍ਰਤੀਕ ਹੈ। ਉਨ੍ਹਾਂ ਨੇ ਇਸ ਸਫਲਤਾ ਦਾ ਸਿਹਰਾ ਤਾਇਕਵਾਂਡੋ ਕੋਚ ਰਾਕੇਸ਼ ਕੁਮਾਰ ਨੂੰ ਦਿੰਦਿਆਂ ਉਨ੍ਹਾਂ ਨੂੰ ਵੀ ਵਧਾਈ ਦਿੱਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਭਾਰਤੀ ਆਸ਼ੂਤੋਸ਼ ਨੇ ਜੇਤੂ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।