28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸੂਬੇ ਦੀਆਂ ਔਰਤਾਂ ਆਪਣੇ ਪੁੱਤਰਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਲਈ ਅੱਗੇ ਆਉਣ- ਹਰਸਿਮਰਤ ਕੌਰ ਬਾਦਲ ਹਲਕਾ ਘਨੌਰ ਦੇ ਇੰਚਾਰਜ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ’ਚ ਹੋਈ ਰੈਲੀ

ਘਨੌਰ, 27 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਹਲਕਾ ਘਨੌਰ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ’ਚ ਨਿੱਜੀ ਪੈਲੇਸ ਵਿਖੇ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਂਗੇ ਨਸ਼ੇ ਦਾ ਵਪਾਰ’ ਦੇ ਬੈਨਰ ਹੇਠ ਜਾਗਰੂਕਤਾ ਰੈਲੀ ਕਰਵਾਈ ਗਈ, ਜਿਸ ਵਿਚ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਹਲਕਾ ਘਨੌਰ ਦੇ ਪਿੰਡਾਂ ਤੋਂ ਪਹੁੰਚੀਆਂ ਹਜ਼ਾਰਾਂ ਦੀ ਗਿਣਤੀ ਵਿਚ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਸੂਬੇ ਦੀ ਹਰ ਮਾਂ ਨਸ਼ਿਆਂ ਦੇ ਮਾਮਲੇ ਸੰਬੰਧੀ ਚਿੰਤਤ ਹੈ ਤੇ ਉਹ ਨਸ਼ੇ ਦੇ ਖ਼ਿਲਾਫ਼ ਜੰਗ ਲੜਨ ਲਈ ਵੀ ਤਿਆਰ ਹੈ।

Ad Position 21
No active advertisement
ਰੈਲੀ ਦੌਰਾਨ ਹਰਸਿਮਰਤ ਕੌਰ ਬਾਦਲ ਦਾ ਸਨਮਾਨ ਕਰਦੀਆਂ ਹੋਈਆਂ ਔਰਤਾਂ ਨਾਲ ਖੜ੍ਹੇ ਹਨ ਸਰਬਜੀਤ ਸਿੰਘ ਝਿੰਜਰ। ਤਸਵੀਰ : ਸਰਦਾਰਾ ਸਿੰਘ ਲਾਛੜੂ 28-10-2026
ਘਨੌਰ, 27 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਹਲਕਾ ਘਨੌਰ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ’ਚ ਨਿੱਜੀ ਪੈਲੇਸ ਵਿਖੇ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਂਗੇ ਨਸ਼ੇ ਦਾ ਵਪਾਰ’ ਦੇ ਬੈਨਰ ਹੇਠ ਜਾਗਰੂਕਤਾ ਰੈਲੀ ਕਰਵਾਈ ਗਈ, ਜਿਸ ਵਿਚ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਹਲਕਾ ਘਨੌਰ ਦੇ ਪਿੰਡਾਂ ਤੋਂ ਪਹੁੰਚੀਆਂ ਹਜ਼ਾਰਾਂ ਦੀ ਗਿਣਤੀ ਵਿਚ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਸੂਬੇ ਦੀ ਹਰ ਮਾਂ ਨਸ਼ਿਆਂ ਦੇ ਮਾਮਲੇ ਸੰਬੰਧੀ ਚਿੰਤਤ ਹੈ ਤੇ ਉਹ ਨਸ਼ੇ ਦੇ ਖ਼ਿਲਾਫ਼ ਜੰਗ ਲੜਨ ਲਈ ਵੀ ਤਿਆਰ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜਦੋਂ ਉਹ ਪੰਜਾਬ ਦੇ ਪਿੰਡਾਂ ਵਿਚ ਜਾਂਦੇ ਸਨ ਤਾਂ ਉੱਥੋਂ ਦੀਆਂ ਔਰਤਾਂ ਹਸਪਤਾਲ, ਸਕੂਲ ਤੇ ਆਪਣੇ ਬੱਚਿਆਂ ਨੂੰ ਨੌਕਰੀਆਂ ਦੀ ਮੰਗ ਕਰਦੀਆਂ ਸਨ ਪਰੰਤੂ ਹੁਣ ਉਹ ਸੂਬੇ ਅੰਦਰ ਖੁੱਲ੍ਹੇਆਮ ਵਿਕ ਰਹੇ ਨਸ਼ਿਆਂ ਨੂੰ ਬੰਦ ਕਰਵਾਉਣਾ ਚਾਹੁੰਦੀਆਂ ਹਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਅਖਵਾਉਣ ਵਾਲਾ ਪੰਜਾਬ ਸੂਬਾ ਅੱਜ ਨਸ਼ਿਆਂ ਦੇ ਦਲਦਲ ਵਿਚ ਪੂਰੀ ਤਰ੍ਹਾਂ ਧਸ ਚੁੱਕਿਆ ਹੈ, ਜਿਸ ਦਾ ਕਾਰਨ ਪਹਿਲਾ ਪੰਜਾਬ ਸੂਬੇ ਅੰਦਰ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਕਾਂਗਰਸ ਸਰਕਾਰ ਨੇ ਪੰਜਾਬ ਸੂਬੇ ਨੂੰ ਨਸ਼ਿਆਂ ਦੇ ਵੱਲ ਧੱਕਿਆ ਉੱਥੇ ਦੂਜੇ ਪਾਸੇ ਛੇ ਮਹੀਨਿਆਂ ਦੇ ਵਿਚ ਨਸ਼ਾ ਖ਼ਤਮ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਝੂਠੀਆਂ ਗਰੰਟੀਆਂ ਵਾਲੀ ਸਰਕਾਰ ਨੇ ਤਾਂ ਪੰਜਾਬ ਦੀ ਜਵਾਨੀ ਨੂੰ ਖ਼ਤਮ ਕਰਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਸਮੁੱਚੀਆਂ ਮਾਵਾਂ ਨੂੰ ਨਸ਼ਿਆਂ ਖ਼ਿਲਾਫ਼ ਅੱਗੇ ਆਉਣਾ ਚਾਹੀਦਾ ਹੈ ਤੇ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਦੇ ਲਈ ਚੱਲਦੇ ਤਿੰਨ ਮਹੀਨਿਆਂ ਦੇ ਲਈ ਪਿੰਡਾਂ ਦੇ ਵਿਚ ਠੀਕਰੀ ਪਹਿਰੇ ਦੇਣੇ ਚਾਹੀਦੇ ਹਨ। ਇਸ ਮੌਕੇ ਹਲਕਾ ਘਨੌਰ ਦੇ ਇੰਚਾਰਜ ਅਤੇ ਯੂਥ ਅਕਾਲੀ ਦਲ ਪੰਜਾਬ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜੀ, ਬੀਬਾ ਪਰਮਿੰਦਰ ਕੌਰ ਝਿੰਜਰ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਅਤੇ ਬੀਬਾ ਅਨੁਪਿੰਦਰ ਕੌਰ ਸੰਧੂ ਸਮੇਤ ਹੋਰ ਉਹਨਾਂ ਦੇ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਸ੍ਰੀ ਸਾਹਿਬ ਅਤੇ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਘਨੌਰ ਤੋਂ ਸ਼ੋ੍ਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਤਜਿੰਦਰਪਾਲ ਸਿੰਘ ਸੰਧੂ, ਡਾ. ਪ੍ਰਨੀਤ ਕੌਰ ਮੁਖਮੈਲਪੁਰ, ਲਾਲ ਸਿੰਘ ਮਰਦਾਂਪੁਰ, ਸੁਰਿੰਦਰ ਸਿੰਘ ਘੁਮਾਣਾ, ਨਰੇਸ਼ ਕੁਮਾਰ ਬਠੋਣੀਆ, ਸਮੇਤ ਵੱਡੀ ਗਿਣਤੀ ਦੇ ਵਿਚ ਅਕਾਲੀ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਕਮੇਟੀ ਵਲੋਂ ਕੁਲਵਿੰਦਰ ਸਿੰਘ ਅਰਨੋਂ ਐਸ. ਸੀ. ਵਿਭਾਗ ਦੇ ਵਾਈਸ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਸਕਾਲਰਜ਼ ਸਕੂਲ ਦੇ ਵਿਦਿਆਰਥੀਆਂ ਨੇ ਤਾਇਕਵਾਂਡੋ ’ਚ ਜਿੱਤੇ ਦੋ ਤਗਮੇ ਤੇ ਨਕਦ ਇਨਾਮ
Ad Position 24