ਕਾਂਗਰਸ ਕਮੇਟੀ ਵਲੋਂ ਕੁਲਵਿੰਦਰ ਸਿੰਘ ਅਰਨੋਂ ਐਸ. ਸੀ. ਵਿਭਾਗ ਦੇ ਵਾਈਸ ਚੇਅਰਮੈਨ ਨਿਯੁਕਤ
ਪਟਿਆਲਾ, 27 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਹਲਕਾ ਸ਼ੁਤਰਾਣਾ ਲਈ ਕੰਮ ਕਰ ਰਹੇ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਅਰਨੋਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ. ਸੀ.
ਚ
ਚੇਅਰਮੈਨ ਗੁਰਪ੍ਰੀਤ ਸਿੰਘ ਲੱਖੀ ਪੱਖੋਕੇ ਕੁਲਵਿੰਦਰ ਸਿੰਘ ਅਰਨੋਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ। ਅਜੀਤ ਤਸਵੀਰ
28-10-2026
ਪਟਿਆਲਾ, 27 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਹਲਕਾ ਸ਼ੁਤਰਾਣਾ ਲਈ ਕੰਮ ਕਰ ਰਹੇ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਅਰਨੋਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ. ਸੀ. ਵਿਭਾਗ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਹਾਈ ਕਮਾਂਡ ਦੀ ਪ੍ਰਵਾਨਗੀ ਨਾਲ ਗੁਰਪ੍ਰੀਤ ਸਿੰਘ ਲੱਖੀ ਪੱਖੋਕੇ ਚੇਅਰਮੈਨ ਪੰਜਾਬ ਸਟੇਟ ਕਾਂਗਰਸ ਕਮੇਟੀ ਵਲੋਂ ਕੀਤੀ ਗਈ ਹੈ। ਇਸ ਨਿਯੁਕਤੀ ਨਾਲ ਸ. ਅਰਨੋਂ ਨੂੰ ਸੂਬਾ ਪੱਧਰ ’ਤੇ ਸੰਗਠਨ ਦੀ ਸੇਵਾ ਕਰਨ ਅਤੇ ਐਸ. ਸੀ. ਵਰਗ ਨਾਲ ਸੰਬੰਧਿਤ ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦੀ ਨਵੀਂ ਜ਼ਿੰਮੇਵਾਰੀ ਮਿਲੀ ਹੈ। ਇਸ ਮੌਕੇ ਕੁਲਵਿੰਦਰ ਸਿੰਘ ਅਰਨੋਂ ਨੇ ਕਾਂਗਰਸ ਹਾਈ ਕਮਾਂਡ, ਏ. ਆਈ. ਸੀ. ਸੀ. ਦੀ ਲੀਡਰਸ਼ਿਪ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਗੁਰਪ੍ਰੀਤ ਸਿੰਘ ਲੱਖੀ ਪੱਖੋਕੇ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਪ੍ਰਗਟਾਇਆ ਗਿਆ ਭਰੋਸਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੋਣ ਦੇ ਨਾਲ-ਨਾਲ ਇਕ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਨਿਰੰਤਰ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਮਾਜ ਦੇ ਅਨੁਸੂਚਿਤ ਜਾਤੀਆਂ ਸਮੇਤ ਪਛੜੇ ਅਤੇ ਵਾਂਝੇ ਵਰਗਾਂ ਦੇ ਹੱਕਾਂ, ਮਾਣ-ਸਨਮਾਨ ਅਤੇ ਸਮਾਜਿਕ ਨਿਆਂ ਨਾਲ ਜੁੜੇ ਮੁੱਦਿਆਂ ਨੂੰ ਉਚਿਤ ਮੰਚਾਂ ’ਤੇ ਉਠਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਇੱਥੇ ਇਹ ਵੀ ਵਰਣਨਯੋਗ ਹੈ ਕਿ ਕੁਲਵਿੰਦਰ ਸਿੰਘ ਅਰਨੋਂ ਪਹਿਲਾਂ ਹੀ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਵਿਚ ਜਨਰਲ ਸਕੱਤਰ ਅਤੇ ਪ੍ਰੈੱਸ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਹੁਣ ਸੂਬਾ ਪੱਧਰ ’ਤੇ ਐਸ.ਸੀ. ਵਿਭਾਗ ਦੇ ਵਾਈਸ ਚੇਅਰਮੈਨ ਵਜੋਂ ਮਿਲੀ ਨਵੀਂ ਜ਼ਿੰਮੇਵਾਰੀ ਨਾਲ ਉਨ੍ਹਾਂ ਨੂੰ ਪਾਰਟੀ ਸੰਗਠਨ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਤਾਲਮੇਲ ਹੋਰ ਮਜ਼ਬੂਤ ਕਰਨ ਦਾ ਹੋਰ ਮੌਕਾ ਮਿਲੇਗਾ। ਅਰਨੋਂ ਨੇ ਕਿਹਾ ਕਿ ਉਹ ਪਾਰਟੀ ਦੀ ਏਕਤਾ, ਅਨੁਸ਼ਾਸਨ ਅਤੇ ਸੰਗਠਨਾਤਮਕ ਮਜ਼ਬੂਤੀ ਨੂੰ ਪਹਿਲ ਦਿੰਦਿਆਂ ਸਾਰੇ ਸਾਥੀਆਂ ਨੂੰ ਨਾਲ ਲੈ ਕੇ ਕੰਮ ਕਰਨਗੇ।