28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸੁਰਜੀਤ ਸਿੰਘ ਰੱਖੜਾ ਵਲੋਂ ਸਮਾਣਾ ਅਨਾਜ ਮੰਡੀ ਦਾ ਦੌਰਾ

ਸਮਾਣਾ, 27 ਅਕੂਤਬਰ (ਹਰਵਿੰਦਰ ਸਿੰਘ ਟੋਨੀ)- ਮਾਨ ਸਰਕਾਰ ਵਲੋਂ ਸੂਬੇ ਭਰ ’ਚ ਪੁਖ਼ਤਾ ਪ੍ਰਬੰਧ ਤਹਿਤ ਚੱਲ ਰਹੀ ਝੋਨੇ ਦੀ ਸਰਕਾਰੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਨ ਸਭਾ ਹਲਕਾ ਸਮਾਣਾ ਦੇ ‘ਆਪ’ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਮੰਡੀ ਵਿਚ ਆਪਣੀ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਸਿੱਧੀ ਗੱਲਬਾਤ ਕਰਕੇ ਸਰਕਾਰੀ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਿਲ ਕੀਤੀ, ਤਾਂ ਜੋ ਕਿਸੇ ਵੀ ਵਰਗ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Ad Position 21
No active advertisement
ਅਜੀਤ ਡੈਸਕ 28-10-2026
ਸਮਾਣਾ, 27 ਅਕੂਤਬਰ (ਹਰਵਿੰਦਰ ਸਿੰਘ ਟੋਨੀ)- ਮਾਨ ਸਰਕਾਰ ਵਲੋਂ ਸੂਬੇ ਭਰ ’ਚ ਪੁਖ਼ਤਾ ਪ੍ਰਬੰਧ ਤਹਿਤ ਚੱਲ ਰਹੀ ਝੋਨੇ ਦੀ ਸਰਕਾਰੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਨ ਸਭਾ ਹਲਕਾ ਸਮਾਣਾ ਦੇ ‘ਆਪ’ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਮੰਡੀ ਵਿਚ ਆਪਣੀ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਸਿੱਧੀ ਗੱਲਬਾਤ ਕਰਕੇ ਸਰਕਾਰੀ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਿਲ ਕੀਤੀ, ਤਾਂ ਜੋ ਕਿਸੇ ਵੀ ਵਰਗ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸ. ਰੱਖੜਾ ਨੇ ਮੰਡੀ ਵਿਖੇ ਆੜ੍ਹਤੀਆਂ ਤੇ ਕਿਸਾਨਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਹਰ ਵਰਗ ਦੇ ਵਿਕਾਸ ਅਤੇ ਧਿਆਨਹਿਤ ਵਚਨਬੱਧ ਹੈ। ਇਸੇ ਲੜੀ ਤਹਿਤ ਝੋਨੇ ਦੇ ਸੀਜ਼ਨ ਦੌਰਾਨ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਡੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਸਰਕਾਰ ਵਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਇਆ ਜਾਵੇ, ਤਾਂ ਜੋ ਮੰਡੀ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹ ਸਮੇਂ ਸਿਰ ਆਪਣੀ ਫ਼ਸਲ ਵੇਚ ਕੇ ਘਰ ਪਰਤ ਸਕਣ। ਇਸ ਮੌਕੇ ਪ੍ਰਧਾਨ ਕਪੂਰ ਚੰਦ ਬਾਂਸਲ, ਪ੍ਰਧਾਨ ਨਰਿੰਦਰ ਸਿੰਘ ਅਸਰਪੁਰ, ਸਾਬਕਾ ਚੇਅਰਮੈਨ ਹਰਜਿੰਦਰ ਸਿੰਘ ਕੁਲਬੁਰਛਾਂ, ਸੈਕਟਰੀ ਪਵਨ ਕੁਮਾਰ, ਗੋਪਾਲ ਕ੍ਰਿਸ਼ਨ, ਜੀਵਨ ਕੁਮਾਰ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਕੌਂਸਲਰ ਜਗਤਾਰ ਸੰਧੂ, ਕੌਂਸਲਰ ਸ਼ੈਂਕੀ ਢਕੇਜਾ, ਕੌਂਸਲਰ ਹੈਪੀ ਢੀਂਗਰਾ, ਦੀਪਕ ਸ਼ਰਮਾ, ਸਾਬਕਾ ਕੌਂਸਲਰ ਮਿੰਟੂ ਸਮਾਣਾ, ਗੁਰਦੀਪ ਸ਼ਰਮਾ, ਲਾਡੀ ਮਿਆਲਾ, ਯਾਦਵਿੰਦਰ ਚੀਮਾ, ਗੁਰਦਿਆਲ ਸਿੰਘ ਰੰਧਾਵਾ ਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੇਅਰ ਕੁੰਦਨ ਗੋਗੀਆ ਤੇ ਕਮਿਸ਼ਨਰ ਪੂਜਾ ਸਿਆਲ ਦੇ ਹੁਕਮਾਂ ’ਤੇ ਨਾਜਾਇਜ਼ ਝੁੱਗੀਆਂ ਹਟਾਈਆਂ ਅਗਲੀ ਖ਼ਬਰ ਈਕੋਲਕਸ ਕੰਪਨੀ ਦੇ ਐਮ.ਡੀ. ਗਊਸ਼ਾਲਾ ’ਚ ਪਾਇਆ ਯੋਗਦਾਨ
Ad Position 24