28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਕਰਨ ਸਿੰਘ ਡੀ. ਟੀ. ਓ. ਨੇ ਪਿੰਡਾਂ ਦੇ ਲੋਕਾਂ ਨੂੰ ਘਰਾਂ ਦੇ ਰਜਿਸਟਰੀ ਪੱਤਰ ਸੌਂਪੇ

ਪਾਤੜਾਂ, 27 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਪੰਜਾਬ ਸਰਕਾਰ ਵਲੋਂ ‘ਮੇਰਾ ਘਰ ਮੇਰੇ ਨਾਮ’ ਤਹਿਤ ਚਲਾਈ ਜਾ ਰਹੀ ਸਕੀਮ ਤਹਿਤ ਕਰਨ ਸਿੰਘ ਡੀ. ਟੀ.

Ad Position 21
No active advertisement
ਅਜੀਤ ਡੈਸਕ 28-10-2026
ਪਾਤੜਾਂ, 27 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਪੰਜਾਬ ਸਰਕਾਰ ਵਲੋਂ ‘ਮੇਰਾ ਘਰ ਮੇਰੇ ਨਾਮ’ ਤਹਿਤ ਚਲਾਈ ਜਾ ਰਹੀ ਸਕੀਮ ਤਹਿਤ ਕਰਨ ਸਿੰਘ ਡੀ. ਟੀ. ਓ. ਵਲੋਂ ਲਾਲ ਲਕੀਰ ਦੇ ਅੰਦਰ ਰਹਿ ਰਹੇ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਾਂਅ ਕੀਤੇ ਗਏ ਰਜਿਸਟਰੀ ਦੇ ਪੱਤਰ ਸੌਂਪੇ ਗਏ ਤੇ ਇਹ ਰਜਿਸਟਰੀ ਪੱਤਰ ਹਾਸਿਲ ਕਰਨ ਮਗਰੋਂ ਪਿੰਡ ਵਾਸੀਆਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ ਗਈ। ਇਸ ਮੌਕੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਕਰਨ ਸਿੰਘ ਡੀ. ਟੀ. ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਦਿਆਂ ਪੰਜਾਬ ਦੇ 80 ਫ਼ੀਸਦੀ ਪਿੰਡਾਂ ਵਿਚ ਰਹਿ ਰਹੇ ਲੋਕਾਂ ਦੇ ਘਰ ਲਾਲ ਲਕੀਰ ਦੇ ਅੰਦਰ ਘਰ ਬਣੇ ਹੋਏ ਹਨ ਪਰ ਇਸ ਤੇ ਕਾਬਜ਼ ਭਾਵੇਂ ਇਸ ਥਾਂ ’ਤੇ ਰਹਿ ਰਹੇ ਲੋਕ ਸਨ ਪਰ ਮਾਲ ਰਿਕਾਰਡ ਵਿਚ ਉਨ੍ਹਾਂ ਦੇ ਘਰ ਦੀ ਜ਼ਮੀਨ ਉਨ੍ਹਾਂ ਦੇ ਨਾਂਅ ਨਾ ਹੋਣ ਕਾਰਨ ਪਿੰਡ ਵਾਸੀਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਮੁਸ਼ਕਿਲ ਦਾ ਹੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਲੋਕਾਂ ਦੇ ਘਰਾਂ ਵਾਲੀ ਜ਼ਮੀਨ ਉਨ੍ਹਾਂ ਦੇ ਆਂਅ ਕਰ ਦਿੱਤੀ ਗਈ ਹੈ, ਜਿਸ ਨਾਲ ਪਿੰਡਾਂ ਦੇ ਲੋਕ ਬਹੁਤ ਖ਼ੁਸ਼ ਦਿਖਾਈ ਦੇ ਰਹੇ ਹਨ। ਇਸ ਮੌਕੇ ਕਰਮਜੀਤ ਸਿੰਘ ਨਾਇਬ ਤਹਿਸੀਲਦਾਰ, ਕੁਲਦੀਪ ਸਿੰਘ ਸਰਪੰਚ ਮਵੀ ਕਲਾਂ, ਤਜਿੰਦਰ ਸਿੰਘ ਤੇਜੀ ਸਾਬਕਾ ਚੇਅਰਮੈਨ, ਚਰਨਜੀਤ ਸਿੰਘ ਕਲਵਾਣੂੰ, ਮਸਤਾਨ ਸਿੰਘ, ਵਰੁਣ ਕੁਮਾਰ ਕਾਂਸਲ, ਪਰਮਜੀਤ ਸਿੰਘ ਥਿੰਦ, ਕੁਲਵੀਰ ਸਿੰਘ ਨਨਹੇੜਾ ਅਤੇ ਫ਼ਤਿਹ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਸੰਬੰਧੀ ਸ਼ਿਕਾਇਤਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੰਟਰੋਲ ਰੂਮ ਸਥਾਪਤ ਅਗਲੀ ਖ਼ਬਰ ਯੁਵਕ ਮੇਲੇ ਦੌਰਾਨ ਜਨਗਣਨਾ-2027 ਸੰਬੰਧੀ ਜਾਗਰੂਕਤਾ ਸਿਖਲਾਈ ਦਾ ਜਾਇਜ਼ਾ
Ad Position 24