28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਡੀ. ਏ. ਵੀ. ਪਬਲਿਕ ਸਕੂਲ ’ਚ ਦੇਵਮਨ 2026 ਦਾ 13ਵਾਂ ਸੰਸਕਰਣ ਕਰਵਾਇਆ

ਪਟਿਆਲਾ, 27 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਡੀ. ਏ.

Ad Position 21
No active advertisement
ਡੀ.ਏ.ਵੀ. ਪਬਲਿਕ ਸਕੂਲ ’ਚ ਕਰਵਾਏ ਪ੍ਰੋਗਰਾਮ ਦੇ ਦ੍ਰਿਸ਼। ਅਜੀਤ ਤਸਵੀਰਾਂ 28-10-2026
ਪਟਿਆਲਾ, 27 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਡੀ. ਏ. ਵੀ. ਪਬਲਿਕ ਸਕੂਲ ਵਿਖੇ ਦੇਵਮਨ 2026 ਦਾ 13ਵਾਂ ਸੰਸਕਰਣ ਸਫਲਤਾਪੂਰਵਕ ਕਰਵਾਇਆ ਗਿਆ। ਇਸ ਦੋ ਦਿਨਾਂ ਕਾਨਫ਼ਰੰਸ ਵਿਚ ਪਟਿਆਲਾ ਤੇ ਨੇੜੇ ਤੇੜੇ ਦੇ ਸ਼ਹਿਰਾਂ ਦੇ ਵੱਖ-ਵੱਖ ਸਕੂਲਾਂ ਤੋਂ 400 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਸਕੂਲ ਦੇ ਸਮਾਜਿਕ ਵਿਗਿਆਨ ਵਿਭਾਗ ਵਲੋਂ ਕਰਵਾਏ ਇਸ ਕਾਨਫ਼ਰੰਸ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਨ, ਕੂਟਨੀਤਕ ਦ੍ਰਿਸ਼ਟੀਕੋਣ ਵਿਕਸਿਤ ਕਰਨ ਤੇ ਵਿਸ਼ਵਵਿਆਪੀ ਚੁਣੌਤੀਆਂ ਨੂੰ ਸਮਝਣ ਲਈ ਇਕ ਸ਼ਾਨਦਾਰ ਮੰਚ ਪ੍ਰਦਾਨ ਕੀਤਾ ਗਿਆ। ਇਸ ਮੌਕੇ ਰਾਜਦੂਤ ਸ੍ਰੀਮਤੀ ਸਾਵਿਤ੍ਰੀ ਲਕਸ਼ਮਣਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਪ੍ਰਤੀ ਸਮਰਪਿਤ ਰਹਿਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਮਾਨਦਾਰ ਯਤਨਾਂ, ਲਗਨ ਤੇ ਨਿਰੰਤਰ ਸਿੱਖਣ ਦਾ ਕੋਈ ਬਦਲ ਨਹੀਂ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਘਟਨਾਕ੍ਰਮਾਂ ਬਾਰੇ ਜਾਣੂ ਰਹਿਣ ਅਤੇ ਵਿਸ਼ਵ ਨੂੰ ਪ੍ਰਭਾਵਿਤ ਕਰਨ ਵਾਲੇ ਸਮਕਾਲੀ ਮੁੱਦਿਆਂ ਪ੍ਰਤੀ ਜਾਗਰੂਕ ਤੇ ਤਰਕਸ਼ੀਲ ਦ੍ਰਿਸ਼ਟੀਕੋਣ ਅਪਣਾਉਣ ਲਈ ਉਤਸ਼ਾਹਿਤ ਕੀਤਾ। ਕਾਨਫ਼ਰੰਸ ਵਿਚ ਸੱਤ ਕਮੇਟੀਆਂ ਬਣਾਈਆਂ ਗਈਆਂ, ਜਿਨ੍ਹਾਂ ਵਿਚ ਮਹੱਤਵਪੂਰਨ ਰਾਸ਼ਟਰੀ ਤੇ ਅੰਤਰਰਾਸ਼ਟਰੀ ਮੁੱਦਿਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਕਾਨਫ਼ਰੰਸ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਹਰੇਕ ਕਮੇਟੀ ਵਿਚ ਸਰਵੋਤਮ ਪ੍ਰਤੀਨਿਧੀ ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਪੁਰਸਕਾਰ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ’ਚ ਹਾਇਮਨ ਸਿੰਘ ਰੰਧਾਵਾ, ਨਮਿਆ ਬਾਂਸਲ, ਅਨਮੋਲ ਕੌਰ, ਸੁਖਮਨਪ੍ਰੀਤ, ਔਮਾਨ, ਮਨਵਜੋਤ ਕੌਰ, ਅਦਿਤੀ ਗੁਪਤਾ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਖੋਜ, ਪ੍ਰਭਾਵਸ਼ਾਲੀ ਤਰਕਾਂ, ਕੂਟਨੀਤਕ ਹੁਨਰਾਂ, ਅਗਵਾਈ ਦੀ ਯੋਗਤਾ ਅਤੇ ਸਰਗਰਮ ਭਾਗੀਦਾਰੀ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਅਤੇ ਰਚਨਾਤਮਕ ਸੰਵਾਦ ਤੇ ਵਿਚਾਰਸ਼ੀਲ ਭਾਗੀਦਾਰੀ ਦੀ ਪ੍ਰੇਰਨਾਦਾਇਕ ਮਿਸਾਲ ਪੇਸ਼ ਕੀਤੀ। ਸਕੂਲ ਦੇ ਪ੍ਰਿੰਸੀਪਲ ਵਿਵੇਕ ਤਿਵਾਰੀ ਨੇ ਇਸ ਦੋ ਦਿਨਾਂ ਵਿਦਿਅਕ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਮਾਜਿਕ ਵਿਗਿਆਨ ਵਿਭਾਗ ਅਤੇ ਸਮੁੱਚੀ ਪ੍ਰਬੰਧਕੀ ਟੀਮ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਲਾਸਰੂਮ ਤੋਂ ਬਾਹਰ ਸਿੱਖਣ, ਵਿਸ਼ਵਵਿਆਪੀ ਦ੍ਰਿਸ਼ਟੀਕੋਣ ਵਿਕਸਿਤ ਕਰਨ ਤੇ ਵਿਹਾਰਕ ਅਨੁਭਵ ਪ੍ਰਾਪਤ ਕਰਨ ਦੇ ਮੌਕੇ ਪ੍ਰਦਾਨ ਕਰਨ ਲਈ ਸਮੁੱਚੀ ਟੀਮ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਦੋ ਦਿਨਾਂ ਕਾਮਰਸ ਫੈਸਟ ਕਰਵਾਇਆ ਅਗਲੀ ਖ਼ਬਰ ਤਿਉਹਾਰਾਂ ਦੇ ਦਿਨਾਂ ’ਚ ਹੁੱਲੜ੍ਹਬਾਜ਼ੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ- ਡੀ. ਐਸ. ਪੀ. ਬੱਲ
Ad Position 24