28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪੋਲੋ ਗਰਾਊਂਡ ਪਟਿਆਲਾ ਵਿਖੇ ਦੋ ਸਿੰਥੈਟਿਕ ਬਾਸਕਟਬਾਲ ਕੋਰਟ ਤਿਆਰ ਕੀਤੇ ਜਾਣਗੇ- ਡੀ. ਸੀ. ਡੀ.ਸੀ. ਦੀ ਅਗਵਾਈ ਹੇਠ ਰੈੱਡ ਕਰਾਸ ਅਤੇ ਇੰਡੀਅਨ ਆਇਲ ਵਿਚਕਾਰ ਐਮ.ਓ.ਯੂ. ਸਾਈਨ

ਪਟਿਆਲਾ, 27 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਸਕੱਤਰ, ਰੈੱਡ ਕਰਾਸ ਪਟਿਆਲਾ ਤੇ ਜਨਰਲ ਮੈਨੇਜਰ, ਇੰਡੀਅਨ ਆਇਲ ਵਲੋਂ ਇਕ ਸਮਝੌਤਾ ਪੱਤਰ ਸਾਈਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-10-2026
ਪਟਿਆਲਾ, 27 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਸਕੱਤਰ, ਰੈੱਡ ਕਰਾਸ ਪਟਿਆਲਾ ਤੇ ਜਨਰਲ ਮੈਨੇਜਰ, ਇੰਡੀਅਨ ਆਇਲ ਵਲੋਂ ਇਕ ਸਮਝੌਤਾ ਪੱਤਰ ਸਾਈਨ ਕੀਤਾ ਗਿਆ। ਇਸ ਸਮਝੌਤੇ ਤਹਿਤ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਦੋ ਸਿੰਥੈਟਿਕ ਬਾਸਕਟਬਾਲ ਕੋਰਟ ਤਿਆਰ ਕਰਵਾਏ ਜਾਣਗੇ, ਜਿਨ੍ਹਾਂ ਦੇ ਨਾਲ ਚੇਨ ਲਿੰਕ ਫੈਂਸਿੰਗ ਵੀ ਲਗਾਈ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰੀਤ ਜੌਹਲ, ਪੀ. ਆਈ. ਐੱਸ. ਦੇ ਡਾਇਰੈਕਟਰ ਟ੍ਰੇਨਿੰਗ ਜੀਵਨਜੋਤ ਸਿੰਘ ਤੇਜਾ ਤੇ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਨਵਜੋਤ ਸਿੰਘ ਧਾਲੀਵਾਲ ਵੀ ਮੌਜੂਦ ਸਨ। ਇਸ ਸਮਝੌਤੇ ਤਹਿਤ ਰੈੱਡ ਕਰਾਸ ਵਲੋਂ ਪੋਲੋ ਗਰਾਊਂਡ ਪਟਿਆਲਾ ਵਿਖੇ ਦੋ ਸਿੰਥੈਟਿਕ ਬਾਸਕਟਬਾਲ ਕੋਰਟ ਤਿਆਰ ਕਰਵਾ ਕੇ ਮੁਹੱਈਆ ਕਰਵਾਏ ਜਾਣਗੇ। ਇਹ ਪਹਿਲ ਸ਼ਹਿਰ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਖਿਡਾਰੀਆਂ ਨੂੰ ਬਿਹਤਰ ਖੇਡ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਅਹਿਮ ਕਦਮ ਹੈ। ਇਨ੍ਹਾਂ ਕੋਰਟਾਂ ਦੇ ਤਿਆਰ ਹੋਣ ਨਾਲ ਬਾਸਕਟਬਾਲ ਖਿਡਾਰੀਆਂ ਨੂੰ ਅਭਿਆਸ ਅਤੇ ਖੇਡ ਗਤੀਵਿਧੀਆਂ ਲਈ ਬਿਹਤਰ ਸਹੂਲਤਾਂ ਮਿਲਣਗੀਆਂ, ਜਿਸ ਨਾਲ ਉਨ੍ਹਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਢੁਕਵਾਂ ਮਾਹੌਲ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਯੰਗ ਪ੍ਰੋਗਰੈਸਿਵ ਸਿੱਖ ਫੋਰਮ ਦੇ ਵਿਦਿਆਰਥੀ ਵਿੰਗ ਨੇ ਮੁਫ਼ਤ ਬੂਟੇ ਵੰਡ... ਅਗਲੀ ਖ਼ਬਰ ਬੇਸਹਾਰਾ ਲੋਕਾਂ ਦੀ ਸੇਵਾ ਲਈ ਪਿੰਗਲਾ ਆਸ਼ਰਮ ਦੇ ਉਪਰਾਲੇ ਸ਼ਲਾਘਾਯੋਗ- ਇੰਦਰਜੀਤ ਸਿੰਘ ਸੰਧੂ
Ad Position 24