27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ

ਘਨੌਰ, 27 ਅਕਤੂਬਰ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਅਧੀਨ ਪੈਂਦੇ ਪਿੰਡ ਲੋਹਾਖੇੜੀ ਵਿਖੇ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਮੁੱਚੀ ਸੰਗਤ ਅਤੇ ਸੇਵਾਦਾਰਾਂ ਵੱਲੋਂ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ‘ਚ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਹਾਜ਼ਰੀ ਲਗਵਾਈ।

Ad Position 21
No active advertisement
ਅਜੀਤ ਡੈਸਕ 28-10-2026
ਘਨੌਰ, 27 ਅਕਤੂਬਰ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਅਧੀਨ ਪੈਂਦੇ ਪਿੰਡ ਲੋਹਾਖੇੜੀ ਵਿਖੇ ਮਹਾਂਰਿਸ਼ੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਮੁੱਚੀ ਸੰਗਤ ਅਤੇ ਸੇਵਾਦਾਰਾਂ ਵੱਲੋਂ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ‘ਚ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਹਾਜ਼ਰੀ ਲਗਵਾਈ। ਇਸ ਮੌਕੇ ਉਚੇਚੇ ਤੌਰ ‘ਤੇ ਗੁਰਨਾਮ ਸਿੰਘ ਕਾਨੂੰਗੋ, ਉੱਘੇ ਸਮਾਜ ਸੇਵੀ ਤੇ ਲੇਖਕ ਗੁਰਪ੍ਰੀਤ ਬੱਲ, ਸਰਪੰਚ ਰਣਜੀਤ ਸਿੰਘ ਬਿੱਟੂ, ਹਰਪ੍ਰੀਤ ਸਿੰਘ (ਅੰਗਰੇਜ), ਸਾਬਕਾ ਸਰਪੰਚ ਮੇਜਰ ਸਿੰਘ, ਮਲਕੀਤ ਸਿੰਘ ਕਾਕਾ, ਕਰਨਜੋਤ ਸਿੰਘ ਵਾਹਲਾ, ਕੁਲਵੰਤ ਸਿੰਘ ਕੁੱਥਾਖੇੜੀ, ਗੁਰਦੀਪ ਸਿੰਘ, ਬਲਜਿੰਦਰ ਬੱਲੀ, ਗਗਨਦੀਪ ਸਿੰਘ, ਬਲਜਿੰਦਰ ਸਿੰਘ ਬਿੰਦਰ, ਗੁਰਸੇਵਕ ਸੇਬੀ ਅਤੇ ਮਨਪ੍ਰੀਤ ਸਿੰਘ (ਵਿਕਾਸ) ਨੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਸਮਾਜ ਸੇਵੀ ਗੁਰਪ੍ਰੀਤ ਬੱਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਸ੍ਰਿਸ਼ਟੀ ਦੇ ਰਚੇਤਾ ਹਨ, ਜਿਨ੍ਹਾਂ ਦੇ ਹੱਥ ‘ਚ ਫੜੀ ਕਲਮ ਸਾਨੂੰ ਸਿੱਖਿਅਤ ਹੋਣ ਦੀ ਪ੍ਰੇਰਨਾ ਦਿੰਦੀ ਹੈ। ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਸਮਾਗਮ ਉਪਰੰਤ ਲੰਗਰ ਅਤੁੱਟ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸਾਹਿਲ ਗੁਪਤਾ ਦੇ ਇਲਾਜ ਲਈ ਪਰਿਵਾਰ ਨੂੰ 2 ਲੱਖ ਰੁਪਏ ਦੀ ਮਾਲੀ ਮਦਦ ਦਿੱਤੀ-ਰਾਕੇਸ਼ ਗੁਪਤਾ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ’ਚ ਪਟਿਆਲਾ ਦੇ ਹੈਂਡਬਾਲ ਖਿਡਾਰੀਆਂ ਨੇ ਗੱਡੇ ਜਿੱਤ ਦੇ ਝੰਡੇ
Ad Position 24