ਭੇਦਭਰੇ ਹਾਲਾਤ ’ਚ ਲੜਕੀ ਲਾਪਤਾ
ਪਟਿਆਲਾ, 28 ਅਕਤੂਬਰ (ਮਨਦੀਪ ਸਿੰਘ ਖਰੌੜ)- ਇੱਥੋਂ ਦੀ ਰਹਿਣ ਵਾਲੀ ਇਕ 20 ਸਾਲਾ ਲੜਕੀ ਭੇਦਭਰੇ ਹਾਲਾਤ ’ਚ ਲਾਪਤਾ ਹੋ ਗਈ। ਇਸ ਸੰਬੰਧੀ ਪੀੜਤਾਂ ਦੇ ਮਾਪਿਆਂ ਨੇ ਥਾਣਾ ਪਸਿਆਣਾ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਦੀ ਲੜਕੀ ਪਿਛਲੇ 20 ਦਿਨਾਂ ਤੋਂ ਉਨ੍ਹਾਂ ਦੇ ਚਾਚੇ ਦੇ ਘਰ ਰਹਿ ਰਹੀ ਸੀ ਤੇ ਬਿਨਾਂ ਦੱਸੇ ਘਰੋਂ ਚਲੀ ਗਈ।
ਪਟਿਆਲਾ, 28 ਅਕਤੂਬਰ (ਮਨਦੀਪ ਸਿੰਘ ਖਰੌੜ)- ਇੱਥੋਂ ਦੀ ਰਹਿਣ ਵਾਲੀ ਇਕ 20 ਸਾਲਾ ਲੜਕੀ ਭੇਦਭਰੇ ਹਾਲਾਤ ’ਚ ਲਾਪਤਾ ਹੋ ਗਈ। ਇਸ ਸੰਬੰਧੀ ਪੀੜਤਾਂ ਦੇ ਮਾਪਿਆਂ ਨੇ ਥਾਣਾ ਪਸਿਆਣਾ ’ਚ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਦੀ ਲੜਕੀ ਪਿਛਲੇ 20 ਦਿਨਾਂ ਤੋਂ ਉਨ੍ਹਾਂ ਦੇ ਚਾਚੇ ਦੇ ਘਰ ਰਹਿ ਰਹੀ ਸੀ ਤੇ ਬਿਨਾਂ ਦੱਸੇ ਘਰੋਂ ਚਲੀ ਗਈ। ਜਦੋਂ ਉਸ ਦੀ ਮਾਪਿਆਂ ਨੇ ਭਾਲ ਕੀਤੀ ਤਾਂ ਉਸ ਬਾਰੇ ਕੁੱਝ ਵੀ ਪਤਾ ਨਹੀਂ ਲੱਗਿਆ। ਸ਼ਿਕਾਇਤਕਰਤਾ ਨੇ ਪੁਲਿਸ ਕੋਲ ਸ਼ੰਕਾ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਲੜਕੀ ਨੂੰ ਕਿਸੇ ਨੇ ਬੰਦੀ ਬਣਾ ਕੇ ਰੱਖਿਆ ਹੋਇਆ ਹੈ, ਜਿਸ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।