29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੰਜਾਬੀ ’ਵਰਸਿਟੀ ਪ੍ਰਸ਼ਾਸਨ ਵਲੋਂ ਗੈਰ ਅਧਿਆਪਨ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ

ਪਟਿਆਲਾ, 28 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਗੈਰ ਅਧਿਆਪਨ ਕਰਮਚਾਰੀ ਯੂਨੀਅਨ ਦੇ ਆਗੂਆਂ ਤੇ ਹੋਰਨਾਂ ਕਰਮਚਾਰੀਆਂ ’ਤੇ ਕਾਰਵਾਈ ਕਰਦਿਆਂ ਕੁੱਲ 18 ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਡਿਪਟੀ ਰਜਿਸਟਰਾਰ ਅਮਲਾ ਵੱਲੋਂ ਜਾਰੀ ਇਸ ਨੋਟਿਸ ਵਿਚ ਕਿਹਾ ਗਿਆ ਹੈ ਕਿ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਿਤੀ 28/10/2026 ਨੂੰ ਸਵੇਰੇ ਪ੍ਰਬੰਧਕੀ ਬਲਾਕ ਨੰਬਰ ਦੋ ਦੀ ਬਿਲਡਿੰਗ ਦੇ ਦੋਵੇਂ ਦਰਵਾਜੇ ਬੰਦ ਕਰਕੇ ਬਰਾਂਚ ਵਿਖੇ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅੰਦਰ ਜਾਣ ਤੋਂ ਰੋਕ ਕੇ ਦਫ਼ਤਰੀ ਕੰਮ ਕਾਜ ਵਿਚ ਵਿਘਨ ਪਾਇਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 29-10-2026
ਪਟਿਆਲਾ, 28 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਗੈਰ ਅਧਿਆਪਨ ਕਰਮਚਾਰੀ ਯੂਨੀਅਨ ਦੇ ਆਗੂਆਂ ਤੇ ਹੋਰਨਾਂ ਕਰਮਚਾਰੀਆਂ ’ਤੇ ਕਾਰਵਾਈ ਕਰਦਿਆਂ ਕੁੱਲ 18 ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਡਿਪਟੀ ਰਜਿਸਟਰਾਰ ਅਮਲਾ ਵੱਲੋਂ ਜਾਰੀ ਇਸ ਨੋਟਿਸ ਵਿਚ ਕਿਹਾ ਗਿਆ ਹੈ ਕਿ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਿਤੀ 28/10/2026 ਨੂੰ ਸਵੇਰੇ ਪ੍ਰਬੰਧਕੀ ਬਲਾਕ ਨੰਬਰ ਦੋ ਦੀ ਬਿਲਡਿੰਗ ਦੇ ਦੋਵੇਂ ਦਰਵਾਜੇ ਬੰਦ ਕਰਕੇ ਬਰਾਂਚ ਵਿਖੇ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅੰਦਰ ਜਾਣ ਤੋਂ ਰੋਕ ਕੇ ਦਫ਼ਤਰੀ ਕੰਮ ਕਾਜ ਵਿਚ ਵਿਘਨ ਪਾਇਆ ਗਿਆ ਹੈ। ਜਿਸ ਕਾਰਨ ਜਰੂਰੀ, ਮਿਤੀ ਬੱਧ ਅਤੇ ਦਫ਼ਤਰ ਕੰਮ ਕਾਜ ਦੇ ਸਮੇਂ ਦਾ ਹਰਜਾ ਹੋਇਆ ਹੈ। ਇਸ ਲਈ ਯੂਨੀਵਰਸਟੀ ਪ੍ਰਸ਼ਾਸਨ ਵੱਲੋਂ ਗੈਰ ਅਧਿਆਪਨ ਸੰਘ ਦੇ ਪ੍ਰਧਾਨ, ਮੀਤ ਪ੍ਰਧਾਨ, ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਸਮੇਤ ਕੁੱਲ 18 ਗੈਰ ਅਧਿਆਪਨ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦੇ ਹੋਏ ਹਦਾਇਤ ਕੀਤੀ ਗਈ ਹੈ ਕਿ ਉਹ ਆਪਣਾ ਸਪਸ਼ਟੀਕਰਨ ਮਿਤੀ 30/10/ 2026 ਨੂੰ ਸ਼ਾਮ 4 ਵਜੇ ਤੱਕ ਦੇਣ ਅਤੇ ਜਵਾਬ ਪ੍ਰਾਪਤ ਨਾ ਹੋਣ ਦੀ ਸੂਰਤ ਵਿੱਚ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇੱਥੇ ਜ਼ਿਕਰਯੋਗ ਹੈ ਕਿ ਗੈਰ ਅਧਿਆਪਨ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਸੰਬੰਧੀ ਪਿਛਲੇ ਸਮੇਂ ਤੋਂ ਯੂਨੀਵਰਸਿਟੀ ਕੈਂਪਸ ਵਿਖੇ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਜੀ. ਐਸ. ਏ. ਇੰਡਸਟਰੀਜ਼ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਵਿਕਾਸ ਕਾਰਜਾਂ ਦੇ ਆਧਾਰ ’ਤੇ ਮੁੜ ਬਣੇਗੀ ‘ਆਪ’ ਦੀ ਸਰਕਾਰ- ਸੰਦੀਪ ਸਿੰਘ
Ad Position 24