29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੰਜਾਬ ਸਰਕਾਰ ਹਰੇਕ ਮੁੱਦੇ ’ਤੇ ਫੇਲ੍ਹ- ਸਾਧੂ ਸਿੰਘ ਧਰਮਸੋਤ

ਨਾਭਾ, 28 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੌਜੂਦਾ ਸਰਕਾਰ ਹਰੇਕ ਮੁੱਦੇ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ‘ਆਪ’ ਸਰਕਾਰ ਨਾਕਾਮ ਰਹੀ ਹੈ।

Ad Position 21
No active advertisement
ਅਜੀਤ ਡੈਸਕ 29-10-2026
ਨਾਭਾ, 28 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੌਜੂਦਾ ਸਰਕਾਰ ਹਰੇਕ ਮੁੱਦੇ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ‘ਆਪ’ ਸਰਕਾਰ ਨਾਕਾਮ ਰਹੀ ਹੈ। ਧਰਮਸੋਤ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਰਕਾਰ ਤੋਂ ਬਹੁਤ ਉਮੀਦਾਂ ਸਨ, ਪਰ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦੇ ਕੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਵਿਕਾਸ, ਰੁਜ਼ਗਾਰ ਅਤੇ ਬਿਹਤਰ ਪ੍ਰਸ਼ਾਸਨ ਦੀ ਉਮੀਦ ਕਰ ਰਹੇ ਸਨ ਦੇ ਬਾਵਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਨ੍ਹਾਂ ਮੁੱਦਿਆਂ ਵੱਲ ਕੋਈ ਤਵੱਜੋਂ ਨਹੀਂ ਦਿੱਤੀ ਜਿਸ ਕਰਕੇ ਅੱਜ ਪੰਜਾਬ ਦੇ ਵਾਸੀ ਤਰਾਹਿ-ਤਰਾਹਿ ਕਰ ਰਹੇ ਹਨ। ਧਰਮਸੋਤ ਨੇ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਲੜੇਗੀ ਤੇ ਵਿਰੋਧੀਆਂ ਨੂੰ ਵੱਡੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਕਾਂਗਰਸ ਦੀ ਸਰਕਾਰ ਸਮੇਂ ਕਰਵਾਏ ਗਏ ਸੂਬੇ ਦੇ ਵਿਕਾਸ ਦੇ ਮੁੱਦੇ ਨੂੰ ਲੈ ਕੇ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਝੂਠੇ ਵਾਅਦੇ ਕਰਕੇ ਆਈ ਸੱਤਾ ’ਚ ‘ਆਪ’ ਸਰਕਾਰ ਨੂੰ ਲੋਕ 2027 ’ਚ ਢੁਕਵਾਂ ਜਵਾਬ ਦੇਣਗੇ- ਚੱਠਾ, ਕੌਲ ਅਗਲੀ ਖ਼ਬਰ ਸੀਵਰੇਜ ਐਸਟੀਮੇਟ ਦੇ ਗ਼ਲਤ ਰੂਟ ਖ਼ਿਲਾਫ਼ ਗੁੱਗਾ ਮਾੜੀ ਕਾਲੋਨੀ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਪਾਈਪ ਉੱਚੇ ਚੁੱਕਣ ਨਾਲ ਨੀਵੇਂ...
Ad Position 24