29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਝੂਠੇ ਵਾਅਦੇ ਕਰਕੇ ਆਈ ਸੱਤਾ ’ਚ ‘ਆਪ’ ਸਰਕਾਰ ਨੂੰ ਲੋਕ 2027 ’ਚ ਢੁਕਵਾਂ ਜਵਾਬ ਦੇਣਗੇ- ਚੱਠਾ, ਕੌਲ

ਨਾਭਾ, 28 ਅਕਤੂਬਰ (ਵਰਿੰਦਰ ਵਰਮਾ)- ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ‘ਆਪ’ ਸਰਕਾਰ ਨੂੰ ਲੋਕ 2027 ਵਿਚ ਢੁੱਕਵਾਂ ਜਵਾਬ ਦੇਣਗੇ, ਆਮ ਆਦਮੀ ਪਾਰਟੀ ਜ਼ਮੀਨੀ ਹਕੀਕਤਾਂ ਤੋਂ ਬਾਹਰ ਹੋ ਚੁੱਕੀ ਹੈ ਤੇ ਪੰਜਾਬ ਦੀ ਜਨਤਾ ਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਪਟਿਆਲਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਅਤੇ ਜਨਰਲ ਕੌਂਸਲ ਮੈਂਬਰ ਗੁਰਤੇਜ ਸਿੰਘ ਕੌਲ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਪਟਿਆਲਾ ਦਿਹਾਤੀ ਹਲਕਾ ਇੰਚਾਰਜ ਬਿੱਟੂ ਚੱਠਾ, ਗੁਰਤੇਜ ਸਿੰਘ ਕੌਲ ਜਨਰਲ ਕੌਂਸਲ ਮੈਂਬਰ 29-10-2026
ਨਾਭਾ, 28 ਅਕਤੂਬਰ (ਵਰਿੰਦਰ ਵਰਮਾ)- ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ‘ਆਪ’ ਸਰਕਾਰ ਨੂੰ ਲੋਕ 2027 ਵਿਚ ਢੁੱਕਵਾਂ ਜਵਾਬ ਦੇਣਗੇ, ਆਮ ਆਦਮੀ ਪਾਰਟੀ ਜ਼ਮੀਨੀ ਹਕੀਕਤਾਂ ਤੋਂ ਬਾਹਰ ਹੋ ਚੁੱਕੀ ਹੈ ਤੇ ਪੰਜਾਬ ਦੀ ਜਨਤਾ ਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਪਟਿਆਲਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਅਤੇ ਜਨਰਲ ਕੌਂਸਲ ਮੈਂਬਰ ਗੁਰਤੇਜ ਸਿੰਘ ਕੌਲ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਵਿਚ ਆਪਣੀ ਮੌਜੂਦਗੀ ਨੂੰ ਸਫਲਤਾਪੂਰਵਕ ਸਥਾਪਿਤ ਕੀਤਾ ਹੈ ਹੁਣ ਲੋਕ ਉਸੇ ਸੋਸ਼ਲ ਮੀਡੀਆ ’ਤੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਗੱਲ ਕਰਨ ਨਾਲ ਸੂਬੇ ਦੀ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਦੀ ਇਕ ਵੱਖਰੀ ਤਸਵੀਰ ਸਾਹਮਣੇ ਆਉਂਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਸੱਤਾ ਵਿਚ ਆਵੇਗੀ ਤੇ ਪੰਜਾਬ ਦੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹੋਣਗੇ, ਉਨ੍ਹਾਂ ਨੇ ਜੋ ਪੰਜਾਬ ਦੀ ਜਨਤਾ ਨੂੰ ਕਿਹਾ ਹੈ ਉਹ ਕਰਕੇ ਦਿਖਾਇਆ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ 1966 ਦੇ ਡਾਇਮੰਡ ਜੁਬਲੀ ਬੈਚ ਨੇ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਕੀਤਾ ਤਾਜ਼ਾ ਅਗਲੀ ਖ਼ਬਰ ਪੰਜਾਬ ਸਰਕਾਰ ਹਰੇਕ ਮੁੱਦੇ ’ਤੇ ਫੇਲ੍ਹ- ਸਾਧੂ ਸਿੰਘ ਧਰਮਸੋਤ
Ad Position 24