29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸੀਆਰਪੀਐਫ ਜਵਾਨ ਨਾਲ ਕਥਿਤ ਕੁੱਟਮਾਰ ਦੇ ਮਾਮਲੇ ’ਚ ਮਾਨ ਸਰਕਾਰ ਜਵਾਬ ਦੇਵੇ : ਪਰਮਜੀਤ ਸਿੰਘ ਕੈਂਥ

ਨਾਭਾ, 28 ਅਕਤੂਬਰ (ਵਰਿੰਦਰ ਵਰਮਾ)- ਭਾਜਪਾ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਚ ਨਸ਼ਿਆਂ ਨਾਲ ਸੰਬੰਧਤ ਕਥਿਤ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਇਨ੍ਹਾਂ ਦਾ ਵਿਰੋਧ ਕਰਨ ਵਾਲੇ ਸੀ. ਆਰ.

Ad Position 21
No active advertisement
ਅਜੀਤ ਡੈਸਕ 29-10-2026
ਨਾਭਾ, 28 ਅਕਤੂਬਰ (ਵਰਿੰਦਰ ਵਰਮਾ)- ਭਾਜਪਾ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਚ ਨਸ਼ਿਆਂ ਨਾਲ ਸੰਬੰਧਤ ਕਥਿਤ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਇਨ੍ਹਾਂ ਦਾ ਵਿਰੋਧ ਕਰਨ ਵਾਲੇ ਸੀ.ਆਰ.ਪੀ.ਐਫ. ਜਵਾਨ ਤੇ ਉਸ ਦੀ ਪਤਨੀ ਨਾਲ ਕਥਿਤ ਕੁੱਟਮਾਰ ਅਤੇ ਦੁਰਵਿਵਹਾਰ ਦੇ ਦੋਸ਼ਾਂ ’ਤੇ ਭਗਵੰਤ ਮਾਨ ਸਰਕਾਰ ਤੋਂ ਜਵਾਬ ਮੰਗਿਆ ਹੈ। ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਾ ਮੁਕਤ ਪੰਜਾਬ ਤੇ ਜ਼ੀਰੋ ਟਾਲਰੈਂਸ ਨੀਤੀ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਜੇਕਰ ਨਸ਼ਾ ਪੀੜਤਾਂ ਦੇ ਇਲਾਜ ਲਈ ਬਣੇ ਸਰਕਾਰੀ ਹਸਪਤਾਲ ਵਿਚ ਹੀ ਨਸ਼ੀਲੇ ਪਦਾਰਥਾਂ ਦੇ ਕਥਿਤ ਗੈਰ-ਕਾਨੂੰਨੀ ਕਾਰੋਬਾਰ ਦੀਆਂ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਹਨ, ਤਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਉੱਠਣੇ ਸੁਭਾਵਿਕ ਹਨ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਅਰਧਸੈਨਿਕ ਬਲ ਦੇ ਜਵਾਨ ਅਤੇ ਉਸ ਦੀ ਪਤਨੀ ਨੂੰ ਹੀ ਕਥਿਤ ਕੁੱਟਮਾਰ ਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ ਅਤੇ ਜਵਾਨ ਨੂੰ ਨਿਆਂ ਲਈ ਧਰਨਾ ਦੇਣਾ ਪਵੇ, ਤਾਂ ਇਹ ਕਾਨੂੰਨ-ਵਿਵਸਥਾ ਤੇ ਸਰਕਾਰੀ ਜਵਾਬਦੇਹੀ ਦਾ ਗੰਭੀਰ ਮਾਮਲਾ ਹੈ। ਕੈਂਥ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਨਸ਼ਿਆਂ ਸਬੰਧੀ ਸ਼ਿਕਾਇਤ ਕਰਨ ਵਾਲਿਆਂ ਦੀ ਸੁਰੱਖਿਆ ਕੌਣ ਯਕੀਨੀ ਬਣਾਏਗਾ? ਕੀ ਸਰਕਾਰ ਇਨ੍ਹਾਂ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਏਗੀ ਜਾਂ ਨਸ਼ਾ ਮੁਕਤ ਪੰਜਾਬ ਦੇ ਦਾਅਵੇ ਸਿਰਫ਼ ਭਾਸ਼ਣਾਂ ਤੱਕ ਸੀਮਤ ਰਹਿਣਗੇ? ਉਨ੍ਹਾਂ ਮੰਗ ਕੀਤੀ ਕਿ ਹਸਪਤਾਲ ਦੀ ਸੀਸੀਟੀਵੀ ਫੁਟੇਜ ਤੁਰੰਤ ਸੁਰੱਖਿਅਤ ਕੀਤੀ ਜਾਵੇ, ਜਵਾਨ ਤੇ ਉਸ ਦੀ ਪਤਨੀ ਦੇ ਬਿਆਨ ਦਰਜ ਕੀਤੇ ਜਾਣ ਅਤੇ ਕਥਿਤ ਗੈਰ -ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਸੁਤੰਤਰ ਅਧਿਕਾਰੀ ਤੋਂ ਕਰਵਾਈ ਜਾਵੇ। ਕੈਂਥ ਨੇ ਕਿਹਾ ਕਿ ਦੋਸ਼ ਸਾਬਤ ਹੋਣ ’ਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਦੀ ਨਾਭਾ ਫੇਰੀ ਨੂੰ ਲੈ ਕੇ ਵਰਕਰਾਂ ਤੇ ਵਪਾਰੀਆਂ ’ਚ ਭਾਰੀ ਉਤਸ਼ਾਹ- ਮੱਖਣ ਸਿੰਘ ਲਾਲਕਾ ਅਗਲੀ ਖ਼ਬਰ ਚੌਧਰੀ ਦੇ ਬਾਰ ਕੌਂਸਲ ਦੇ ਕੋ ਚੇਅਰਮੈਨ ਬਣਨ ਦੀ ਖੁਸ਼ੀ ’ਚ ਸਮਾਣਾ ਬਾਰ ’ਚ ਲੱਡੂ ਵੰਡੇ
Ad Position 24