29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਖ਼ਾਲਸਾ ਕਾਲਜ ਵਿਖੇ ਖੇਤਰੀ ਯੁਵਕ ਤੇ ਲੋਕ ਮੇਲੇ ਦੇ ਤੀਜੇ ਦਿਨ ਪਦਮਸ੍ਰੀ ਨਿਰਮਲ ਰਿਸ਼ੀ ਨੇ ਕੀਤੀ ਸ਼ਿਰਕਤ ਇਕਾਂਗੀ ਨਾਟਕਾਂ ਸਮੇਤ ਵੱਖ-ਵੱਖ ਲੋਕ ਕਲਾਵਾਂ ਦੇ ਮੁਕਾਬਲੇ ਰਹੇ ਖਿੱਚ ਦਾ ਕੇਂਦਰ

ਪਟਿਆਲਾ, 29 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਖ਼ਾਲਸਾ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਜ਼ੋਨ ਵਲੋਂ ਕਰਵਾਏ ਜਾ ਰਹੇ ਚਾਰ ਦਿਨਾਂ ਖੇਤਰੀ ਯੁਵਕ ਤੇ ਲੋਕ ਮੇਲੇ ਦੇ ਤੀਜੇ ਦਿਨ ਦੀ ਸ਼ੁਰੂਆਤ ਇਕਾਂਗੀ ਨਾਟਕਾਂ ਨਾਲ ਹੋਈ। ਇਸ ਮੌਕੇ ਪ੍ਰਸਿੱਧ ਪੰਜਾਬੀ ਫ਼ਿਲਮ ਅਦਾਕਾਰਾ ਪਦਮਸ੍ਰੀ ਡਾ.

Ad Position 21
No active advertisement
ਖ਼ਾਲਸਾ ਕਾਲਜ ਵਿਖੇ ਖੇਤਰੀ ਯੁਵਕ ਤੇ ਲੋਕ ਮੇਲੇ ਦੇ ਤੀਜੇ ਦਿਨ ਪਦਮਸ੍ਰੀ ਨਿਰਮਲ ਰਿਸ਼ੀ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਤੇ ਹੋਰ। ਅਜੀਤ ਤਸਵੀਰ 30-10-2026
ਪਟਿਆਲਾ, 29 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਖ਼ਾਲਸਾ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਜ਼ੋਨ ਵਲੋਂ ਕਰਵਾਏ ਜਾ ਰਹੇ ਚਾਰ ਦਿਨਾਂ ਖੇਤਰੀ ਯੁਵਕ ਤੇ ਲੋਕ ਮੇਲੇ ਦੇ ਤੀਜੇ ਦਿਨ ਦੀ ਸ਼ੁਰੂਆਤ ਇਕਾਂਗੀ ਨਾਟਕਾਂ ਨਾਲ ਹੋਈ। ਇਸ ਮੌਕੇ ਪ੍ਰਸਿੱਧ ਪੰਜਾਬੀ ਫ਼ਿਲਮ ਅਦਾਕਾਰਾ ਪਦਮਸ੍ਰੀ ਡਾ. ਨਿਰਮਲ ਰਿਸ਼ੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਲੋਕ ਸੰਪਰਕ ਵਿਭਾਗ ਪੰਜਾਬ ਦੇ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਤੋਂ ਇਲਾਵਾ ਡਾ. ਜਸਲੀਨ ਕੌਰ, ਡਾ. ਹਰਵਿੰਦਰ ਕੌਰ, ਡਾ. ਗੁਰਮੀਤ ਸਿੰਘ, ਡਾ. ਅਜੀਤ ਸਿੰਘ ਸਮੇਤ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਪਦਮਸ੍ਰੀ ਡਾ. ਨਿਰਮਲ ਰਿਸ਼ੀ ਨੇ ਕਿਹਾ ਕਿ ਮੰਚ ਦੀ ਸੰਘਰਸ਼ਮਈ ਫ਼ਿਜ਼ਾ ਨਾਲ ਜੁੜ ਕੇ ਮਨ ਅਥਾਹ ਖ਼ੁਸ਼ੀ ਨਾਲ ਭਰ ਜਾਂਦਾ ਹੈ। ਜ਼ਿੰਦਗੀ ਇਕ ਸੰਘਰਸ਼ ਹੈ, ਜਿੱਥੇ ਜ਼ਿੰਮੇਵਾਰੀਆਂ ਹੀ ਮਨੁੱਖ ਨੂੰ ਜਿਊਣ ਦਾ ਹੌਸਲਾ ਤੇ ਮਕਸਦ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸਕਾਰਾਤਮਕ ਸੋਚ ਨਾਲ ਹਰ ਚੁਣੌਤੀ ਦਾ ਸਾਹਮਣਾ ਕਰਨਾ ਹੀ ਅਸਲ ਜਿੱਤ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਤੇ ਮੇਲੇ ਵਿਚ ਸ਼ਾਮਲ ਸ਼ਖ਼ਸੀਅਤਾਂ ਦੇ ਸਹਿਯੋਗ ਨੂੰ ਪ੍ਰੇਰਨਾਦਾਇਕ ਦੱਸਿਆ। ਇਸ ਮੌਕੇ ਰਣਦੀਪ ਸਿੰਘ ਆਹਲੂਵਾਲੀਆ ਨੇ ਨੌਜਵਾਨਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਅਤੇ ਕਰੀਅਰ ਪ੍ਰਤੀ ਸਮਰਪਿਤ ਰਹਿਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਨੇ ਸਰਕਾਰੀ ਸਕੂਲ ਮਾਨਸਾ ਤੋਂ ਪੜ੍ਹਾਈ ਕਰਕੇ ਪ੍ਰਾਪਤ ਕੀਤੀਆਂ ਸਫ਼ਲਤਾਵਾਂ ਦਾ ਜ਼ਿਕਰ ਕਰਦਿਆਂ ਵਿਦਿਆਰਥੀਆਂ ਨੂੰ ਉੱਚੇ ਟੀਚੇ ਮਿੱਥਣ ਤੇ ਉਨ੍ਹਾਂ ਦੀ ਪ੍ਰਾਪਤੀ ਲਈ ਮਿਹਨਤ ਕਰਨ ਦਾ ਸੁਨੇਹਾ ਦਿੱਤਾ। ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਖ਼ਾਲਸਾ ਕਾਲਜ ਪਟਿਆਲਾ ਹਮੇਸ਼ਾ ਸਿੱਖਿਆ, ਖੇਡਾਂ, ਸਿਵਲ ਸੇਵਾਵਾਂ ਅਤੇ ਸੱਭਿਆਚਾਰਕ ਖੇਤਰਾਂ ਵਿਚ ਮੱਲਾਂ ਮਾਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਰਾਹੀਂ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਕਾਲਜ ਵਲੋਂ ਵੱਖ-ਵੱਖ ਸਮਿਆਂ ਦੌਰਾਨ ਪੈਦਾ ਕੀਤੀਆਂ ਨਾਮਵਰ ਸ਼ਖ਼ਸੀਅਤਾਂ ਦੀਆਂ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ। ਮੇਲੇ ਦੇ ਤੀਜੇ ਦਿਨ ਇਕਾਂਗੀ ਨਾਟਕ, ਮਿਮਿਕਰੀ, ਲੋਕ ਗੀਤ, ਲੋਕ ਸਾਜ਼, ਫੋਕ ਆਰਕੈਸਟਰਾ, ਵਾਦ-ਵਿਵਾਦ, ਭਾਸ਼ਣ-ਕਲਾ ਅਤੇ ਕਾਵਿ-ਉਚਾਰਨ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪਹਿਲੇ ਮੰਚ ਦਾ ਸੰਚਾਲਨ ਡਾ. ਜਸਪ੍ਰੀਤ ਕੌਰ, ਪ੍ਰੋ. ਰਾਜਦੀਪ ਸਿੰਘ ਧਾਲੀਵਾਲ ਅਤੇ ਡਾ. ਮਨਸਿਮਰਨ ਕੌਰ ਨੇ ਕੀਤਾ। ਦੂਜੇ ਮੰਚ ਦਾ ਸੰਚਾਲਨ ਡਾ. ਦਵਿੰਦਰ ਸਿੰਘ ਅਤੇ ਡਾ. ਗੁਰਵੀਰ ਸਿੰਘ, ਜਦਕਿ ਤੀਜੇ ਮੰਚ ਦਾ ਸੰਚਾਲਨ ਡਾ. ਸਰਬਜੀਤ ਸਿੰਘ, ਪ੍ਰੋ. ਜਤਿੰਦਰ ਸਿੰਘ ਅਤੇ ਪ੍ਰੋ. ਹਰਮਨਪ੍ਰੀਤ ਕੌਰ ਨੇ ਕੀਤਾ। ਕਾਲਜ ਦੇ ਡੀਨ ਸੱਭਿਆਚਾਰਕ ਸਰਗਰਮੀਆਂ ਡਾ. ਹਰਵਿੰਦਰ ਕੌਰ ਦੀ ਅਗਵਾਈ ਹੇਠ ਸਮੁੱਚੀ ਟੀਮ ਅਤੇ ਕਾਲਜ ਸਟਾਫ਼ ਦੇ ਸੁਹਿਰਦ ਤੇ ਅਣਥੱਕ ਯਤਨਾਂ ਸਦਕਾ ਮੇਲੇ ਦਾ ਤੀਜਾ ਦਿਨ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ। ਇਸ ਮੌਕੇ ਪ੍ਰੋ. ਗੁਰਸ਼ਰਨ ਸਿੰਘ ਗਿੱਲ, ਗੁਰਪਾਲ ਸਿੰਘ ਮਾਨ, ਪ੍ਰੋ. ਬਲਜਿੰਦਰ ਕੌਰ ਅਤੇ ਪ੍ਰੋ. ਇੰਦਰਬੀਰ ਕੌਰ ਦੇ ਨਾਂ ਵੀ ਵਿਸ਼ੇਸ਼ ਤੌਰ ’ਤੇ ਜ਼ਿਕਰਯੋਗ ਰਹੇ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆਂ ਨੇ ਅਨਾਜ ਮੰਡੀ ਸਾਹਨੇਵਾਲ ’ਚ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਨਾਭਾ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਤੋਂ ਰਾਹਗੀਰ ਪ੍ਰੇਸ਼ਾਨ ਕਾਂਗਰਸੀਆਂ ਨੇ ਘੇਰੀ ਸੂਬਾ ਸਰਕਾਰ, ਲਗਾਏ ਇਲਜ਼ਾਮ
Ad Position 24