ਪਿੰਡ ਭੈਣੀ ਤੋਂ ਤੀਰਥ ਯਾਤਰਾ ਲਈ ਸੁਖਵਿੰਦਰ ਸਿੰਘ ਰੱਖੜਾ ਵਲੋਂ ਬੱਸ ਰਵਾਨਾ
ਡਕਾਲਾ, 29 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਭੈਣੀ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਪ੍ਰੋਗਰਾਮ ਦੌਰਾਨ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੇ ਪੁੱਤਰ ਸੁਖਵਿੰਦਰ ਸਿੰਘ ਰੱਖੜਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਡਕਾਲਾ, 29 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਭੈਣੀ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਪ੍ਰੋਗਰਾਮ ਦੌਰਾਨ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੇ ਪੁੱਤਰ ਸੁਖਵਿੰਦਰ ਸਿੰਘ ਰੱਖੜਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਰੱਖੜਾ ਨੇ ਕਿਹਾ ਕਿ ਧਾਰਮਿਕ ਯਾਤਰਾਵਾਂ ਲੋਕਾਂ ਨੂੰ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਲੋਕਾਂ ਦੀ ਆਸਥਾ ਨਾਲ ਜੁੜੀ ਹੋਈ ਹੈ। ਇਸ ਤੋਂ ਇਲਾਵਾ ਪਿੰਡ ਦੇ ਸਰਪੰਚ ਸੰਦੀਪ ਸਿੰਘ ਦੀ ਅਗਵਾਈ ਹੇਠ ਬੱਸ ਦੀ ਰਵਾਨਗੀ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ। ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਪਟਿਆਲਾ ਮਨਿੰਦਰ ਸਿੰਘ, ਹਰਕਿੰਦਰ ਸਿੰਘ, ਸਾ. ਚੇਅਰਮੈਨ ਮਲਕੀਤ ਸਿੰਘ ਡਕਾਲਾ, ਹਰਜੀਤ ਸਿੰਘ ਕੱਲਰ ਭੈਣੀ, ਅਮਰਦੀਪ ਸਿੰਘ ਸਰਪੰਚ ਡਕਾਲਾ, ਲਖਵੀਰ ਸਿੰਘ ਕਲੱਰ ਭੈਣੀ, ਰਣਧੀਰ ਸਿੰਘ ਕਲੱਰ ਭੈਣੀ, ਸੂਬਾ ਖਾਨ ਕਲੱਰ ਭੈਣੀ, ਜਰਨੈਲ ਸਿੰਘ ਕਲੱਰ ਭੈਣੀ ਆਦਿ ਹਾਜ਼ਰ ਸਨ।