ਪਿੰਡਾਂ ਦੇ ਲੋਕਾਂ ਦੇ ਘਰਾਂ ਦੀ ਰਜਿਸਟਰੀ ਨਾਂਅ ਕਰਵਾ ਕੇ ਮਾਨ ਨੇ ਸਭ ਤੋਂ ਵੱਡਾ ਕੰਮ ਕੀਤਾ- ਬੀਬੀ ਲੂੰਬਾ
ਪਿੰਡ ਬੂਰੜ੍ਹ ਦੇ ਵਸਨੀਕਾਂ ਨੂੰ ਘਰਾਂ ਦੇ ਰਜਿਸਟਰੀ ਪੱਤਰ ਵੰਡੇ
ਪਾਤੜਾਂ, 29 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਕਿਸੇ ਵੀ ਸਰਕਾਰ ਨੇ ਪਿੰਡਾਂ ਦੇ ਵਿਚ ਰਹਿੰਦੇ ਲੋਕਾਂ ਦੇ ਘਰਾਂ ਦੀ ਰਜਿਸਟਰੀ ਉਨ੍ਹਾਂ ਦੇ ਨਾਂਅ ਨਹੀਂ ਕਰਵਾਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਵੱਡਾ ਕੰਮ ਕਰਕੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਪਾਤੜਾਂ, 29 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਕਿਸੇ ਵੀ ਸਰਕਾਰ ਨੇ ਪਿੰਡਾਂ ਦੇ ਵਿਚ ਰਹਿੰਦੇ ਲੋਕਾਂ ਦੇ ਘਰਾਂ ਦੀ ਰਜਿਸਟਰੀ ਉਨ੍ਹਾਂ ਦੇ ਨਾਂਅ ਨਹੀਂ ਕਰਵਾਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਵੱਡਾ ਕੰਮ ਕਰਕੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੇ ਪਿੰਡ ਬੂਰੜ੍ਹ ਵਿਖੇ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਰਜਿਸਟਰੀ ਪੱਤਰ ਵੰਡਣ ਮਗਰੋਂ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਸਾਬਕਾ ਚੇਅਰਮੈਨ ਤਜਿੰਦਰ ਸਿੰਘ ਤੇਜੀ ਬੂਰੜ੍ਹ ਦੀ ਅਗਵਾਈ ’ ਚ ਪਿੰਡ ਵਾਸੀਆਂ ਵਲੋਂ ਰਜਿਸਟਰੀਆਂ ਪੱਤਰ ਮਿਲਣ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਬੀਬੀ ਵਨਿੰਦਰ ਕੌਰ ਲੂੰਬਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਹਰਦੀਪ ਸਿੰਘ ਸ਼ਾਹਪੁਰ, ਕੁਲਦੀਪ ਸਿੰਘ ਥਿੰਦ, ਕਾਕਾ ਸਿੰਘ ਚੇਅਰਮੈਨ ਬਲਾਕ ਸੰਮਤੀ, ਮਨਜੀਤ ਸਿੰਘ ਕੁੱਕੂ, ਦਰਬਾਰਾ ਸਿੰਘ ਦੁਗਾਲ, ਦਰਸ਼ਨ ਸਿੰਘ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਗੁਰਜੰਟ ਸਿੰਘ ਸਰਪੰਚ ਹਰਿਆਊ ਕਲਾਂ, ਗੁਰਲਾਲ ਸਿੰਘ ਸਰਪੰਚ ਬੂਰੜ੍ਹ ਖ਼ੁਰਦ, ਸੁਖਵਿੰਦਰ ਸਿੰਘ ਕਲਵਾਣੂੰ, ਗੁਰਪ੍ਰੀਤ ਸਿੰਘ ਸਰਪੰਚ ਮੋਮੀਆਂ, ਗੁਰਮੀਤ ਸਿੰਘ ਸਾਧਮਾਜਰਾ, ਜਸਵੰਤ ਸਿੰਘ ਅਰਨੇਟੂ, ਤਰਸੇਮ ਸਿੰਘ ਸਰਪੰਚ, ਹਰਦੀਪ ਸਿੰਘ ਸਰਪੰਚ, ਅਮਰਜੀਤ ਸਿੰਘ ਸਰਪੰਚ ਬੂਟਾ ਸਿੰਘ ਵਾਲਾ ਆਦਿ ਮੌਜੂਦ ਸਨ।