ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਕਾਂਗਰਸੀ ਵਰਕਰਾਂ ’ਚ ਭਾਰੀ ਉਤਸ਼ਾਹ- ਸਾਧੂ ਸਿੰਘ ਧਰਮਸੋਤ
ਨਾਭਾ, 29 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਕਾਂਗਰਸ ਦੇ ਸੀਨੀਅਰ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਆਗਾਮੀ ਪੰਜਾਬ ਫੇਰੀ ਨੂੰ ਲੈ ਕੇ ਸੂਬੇ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਅੱਜ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਹਲਕੇ ਦੇ ਸ਼ਹਿਰੀ ਵਰਕਰਾਂ ਦੀ ਇਕ ਭਰਮੀ ਇਕੱਤਰਤਾ ਹੋਈ।
ਨਾਭਾ, 29 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਕਾਂਗਰਸ ਦੇ ਸੀਨੀਅਰ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਆਗਾਮੀ ਪੰਜਾਬ ਫੇਰੀ ਨੂੰ ਲੈ ਕੇ ਸੂਬੇ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਅੱਜ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਹਲਕੇ ਦੇ ਸ਼ਹਿਰੀ ਵਰਕਰਾਂ ਦੀ ਇਕ ਭਰਮੀ ਇਕੱਤਰਤਾ ਹੋਈ। ਉਪਰੰਤ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਇਹ ਦੌਰਾ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਮੋੜ ਲਿਆਵੇਗਾ ਅਤੇ ਪਾਰਟੀ ਵਰਕਰਾਂ ਵਿਚ ਇਕ ਨਵੀਂ ਰੂਹ ਫੂਕੇਗਾ। ਉਨ੍ਹਾਂ ਦਾਅਵਾ ਕਰਦੇ ਹੋਏ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਲੋਕ ਹੁਣ ਕਾਂਗਰਸ ਵੱਲ ਬਹੁਤ ਉਮੀਦ ਨਾਲ ਦੇਖ ਰਹੇ ਹਨ ਤੇ ਰਾਹੁਲ ਗਾਂਧੀ ਦੀ ਆਮਦ ਇਸ ਬਦਲਾਅ ਦੀ ਸ਼ੁਰੂਆਤ ਸਾਬਿਤ ਹੋਵੇਗੀ। ਇਸ ਮੌਕੇ ਸਾਬਕਾ ਪ੍ਰਧਾਨ ਨਗਰ ਕੌਂਸਲ ਹਰੀ ਕ੍ਰਿਸ਼ਨ ਸੇਠ, ਬਲਾਕ ਸ਼ਹਿਰੀ ਪ੍ਰਧਾਨ ਵਿਵੇਕ ਸਿੰਗਲਾ, ਚੰਚਲ ਗਾਬਾ, ਕਮਲੇਸ਼ ਕੌਰ ਗਿੱਲ ਬਲਾਕ ਸ਼ਹਿਰੀ ਪ੍ਰਧਾਨ ਮਹਿਲਾ ਕਾਂਗਰਸ, ਮਨਿੰਦਰ ਸਿੰਘ ਸਨੀ, ਸਾਬਕਾ ਸਰਪੰਚ ਬਾਬਾ ਬਚਿੱਤਰ ਸਿੰਘ, ਨਰੇਸ਼ ਸ਼ਰਮਾ, ਬਿੱਟੂ ਸ਼ਰਮਾ ਆਦਿ ਕਾਂਗਰਸੀ ਵਰਕਰ ਤੇ ਅਹੁਦੇਦਾਰ ਮੌਜੂਦ ਸਨ।