30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਰੂਪਨਗਰ ’ਚ 70ਵੀਂ ਪੰਜਾਬ ਰਾਜ ਸ਼ੂਟਿੰਗ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ ਪੰਜਾਬ ਭਰ ਦੇ 650 ਦੇ ਕਰੀਬ ਸਕੂਲੀ ਨਿਸ਼ਾਨੇਬਾਜ਼ ਲੈ ਰਹੇ ਹਨ ਭਾਗ

ਰੂਪਨਗਰ, 29 ਅਕਤੂਬਰ (ਸਤਨਾਮ ਸਿੰਘ ਸੱਤੀ)- ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ (ਸਾਸਾ-ਇੰਡੀਆ), ਰੂਪਨਗਰ ਵਿਖੇ 70ਵੀਂ ਪੰਜਾਬ ਰਾਜ ਸ਼ੂਟਿੰਗ ਚੈਂਪੀਅਨਸ਼ਿਪ-2026 ਦਾ ਸ਼ਾਨਦਾਰ ਆਗਾਜ਼ ਹੋਇਆ। 2 ਨਵੰਬਰ ਤੱਕ ਚੱਲਣ ਵਾਲੀ ਇਸ ਚੈਂਪੀਅਨਸ਼ਿਪ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਪਗ 650 ਸਕੂਲੀ ਨਿਸ਼ਾਨੇਬਾਜ਼ ਹਿੱਸਾ ਲੈ ਰਹੇ ਹਨ।

Ad Position 21
No active advertisement
ਚੈਂਪੀਅਨਸ਼ਿਪ ਦਾ ਆਰੰਭ ਕਰਨ ਮੌਕੇ ਸਕੂਲ ਦੇ ਨਿਰਦੇਸ਼ਕ ਸੁਖਜਿੰਦਰ ਸਿੰਘ ਅਤੇ ਹੋਰ। 30-10-2026
ਰੂਪਨਗਰ, 29 ਅਕਤੂਬਰ (ਸਤਨਾਮ ਸਿੰਘ ਸੱਤੀ)- ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ (ਸਾਸਾ-ਇੰਡੀਆ), ਰੂਪਨਗਰ ਵਿਖੇ 70ਵੀਂ ਪੰਜਾਬ ਰਾਜ ਸ਼ੂਟਿੰਗ ਚੈਂਪੀਅਨਸ਼ਿਪ-2026 ਦਾ ਸ਼ਾਨਦਾਰ ਆਗਾਜ਼ ਹੋਇਆ। 2 ਨਵੰਬਰ ਤੱਕ ਚੱਲਣ ਵਾਲੀ ਇਸ ਚੈਂਪੀਅਨਸ਼ਿਪ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਪਗ 650 ਸਕੂਲੀ ਨਿਸ਼ਾਨੇਬਾਜ਼ ਹਿੱਸਾ ਲੈ ਰਹੇ ਹਨ। ਚੈਂਪੀਅਨਸ਼ਿਪ ਦਾ ਰਸਮੀ ਉਦਘਾਟਨ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਦੇ ਡਾਇਰੈਕਟਰ ਸੁਖਜਿੰਦਰ ਸਿੰਘ ਨੇ ਕੀਤਾ। ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਪ੍ਰੇਮ ਕੁਮਾਰ ਮਿੱਤਲ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਵਿਚ ਅੰਡਰ-14 ਤੋਂ ਅੰਡਰ-19 ਉਮਰ ਵਰਗ ਦੇ ਲੜਕੇ ਅਤੇ ਲੜਕੀਆਂ ਪਿਸਟਲ, ਏਅਰ ਰਾਈਫਲ ਤੇ ਓਪਨ ਸਾਈਟ ਸ਼ੂਟਿੰਗ ਦੇ ਮੁਕਾਬਲਿਆਂ ਵਿਚ ਆਪਣੀ ਨਿਸ਼ਾਨੇਬਾਜ਼ੀ ਦੇ ਜੌਹਰ ਦਿਖਾ ਰਹੇ ਹਨ। ਜ਼ਿਕਰਯੋਗ ਹੈ ਕਿ ਅਕੈਡਮੀ ਦੀ ਸ਼ੂਟਿੰਗ ਰੇਂਜ ਨੂੰ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਖੇਲੋ ਇੰਡੀਆ ਪ੍ਰੋਜੈਕਟ ਤਹਿਤ ਮਾਨਤਾ ਪ੍ਰਾਪਤ ਹੈ। ਮੁਕਾਬਲੇ ਉਪ-ਕਨਵੀਨਰ ਅਤੇ ਸਟੇਟ ਐਵਾਰਡੀ ਨਰਿੰਦਰ ਸਿੰਘ ਬੰਗਾ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ, ਜਦਕਿ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਖੇਡ ਸਕੱਤਰ ਅਤੇ ਸਟੇਟ ਐਵਾਰਡੀ ਜਗਤਾਰ ਸਿੰਘ ਲੌਂਗੀਆ ਵੀ ਪ੍ਰਬੰਧਾਂ ਵਿਚ ਅਹਿਮ ਯੋਗਦਾਨ ਪਾ ਰਹੇ ਹਨ। ਇਸ ਮੌਕੇ ਅਕੈਡਮੀ ਦੀ ਵਾਈਸ ਚੇਅਰਪਰਸਨ ਹਰਮਿੰਦਰ ਕੌਰ, ਪ੍ਰਿੰਸੀਪਲ ਰਾਜਨ ਚੋਪੜਾ, ਵਾਈਸ ਪ੍ਰਿੰਸੀਪਲ ਵੰਦਨਾ ਵਿੱਜ, ਪ੍ਰਬੰਧਕੀ ਅਧਿਕਾਰੀ ਗੁਰਦਿਆਲ ਸਿੰਘ ਸਮੇਤ ਹੋਰ ਅਧਿਕਾਰੀ, ਕੋਚ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਟੀਮ ਮੈਨੇਜਰ ਹਾਜ਼ਰ ਸਨ। ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ 2 ਨਵੰਬਰ ਨੂੰ ਦੁਪਹਿਰ 2 ਵਜੇ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਦੇ ਕੈਂਪਸ ਵਿਖੇ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤੀ ਤੇ ਨੌਜਵਾਨਾਂ ਦੇ ਮੁੜ-ਵਸੇਬੇ ਲਈ ਜਾਗਰੂਕਤਾ ਤੇ ਸਮਾਜਿਕ ਸਹਿਯੋਗ ਜ਼ਰੂਰੀ- ਅਮਨਦੀਪ ਕੌਰ ਅਗਲੀ ਖ਼ਬਰ ਰੂਪਨਗਰ ’ਚ ਸੀਵਰੇਜ ਦੇ ਓਵਰਫਲੋਅ ਸਮੱਸਿਆ ਦੇ ਹੱਲ ਦੀ ਮੰਗ
Ad Position 24