29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕਪੂਰੀ ਅਨਾਜ ਮੰਡੀ ’ਚ ਝੋਨੇ ਦੀ ਖਰੀਦ ਠੱਪ ਹੋਣ ’ਤੇ ਕਿਸਾਨਾਂ ਨੇ ਘਨੌਰ-ਅੰਬਾਲਾ ਸੜਕ ਜਾਮ ਕਰ ਕੇ ਲਗਾਇਆ ਧਰਨਾ

ਘਨੌਰ, 29 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਮਾਰਕੀਟ ਕਮੇਟੀ ਘਨੌਰ ਅਧੀਨ ਆਉਂਦੇ ਪਿੰਡ ਕਪੂਰੀ ਦੇ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ, ਬਾਰਦਾਨੇ ਦੀ ਭਾਰੀ ਕਿੱਲਤ ਤੇ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨਾਂ ਦੇ ਸਬਰ ਦਾ ਪਿਆਲਾ ਭਰ ਗਿਆ। ਗ਼ੁੱਸੇ ਵਿਚ ਆਏ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਖ਼ਰੀਦ ਏਜੰਸੀਆਂ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਘਨੌਰ-ਅੰਬਾਲਾ ਮੁੱਖ ਮਾਰਗ ’ਤੇ ਚੱਕਾ ਜਾਮ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 30-10-2026
ਘਨੌਰ, 29 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਮਾਰਕੀਟ ਕਮੇਟੀ ਘਨੌਰ ਅਧੀਨ ਆਉਂਦੇ ਪਿੰਡ ਕਪੂਰੀ ਦੇ ਅਨਾਜ ਮੰਡੀ ’ਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ, ਬਾਰਦਾਨੇ ਦੀ ਭਾਰੀ ਕਿੱਲਤ ਤੇ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨਾਂ ਦੇ ਸਬਰ ਦਾ ਪਿਆਲਾ ਭਰ ਗਿਆ। ਗ਼ੁੱਸੇ ਵਿਚ ਆਏ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਖ਼ਰੀਦ ਏਜੰਸੀਆਂ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਘਨੌਰ-ਅੰਬਾਲਾ ਮੁੱਖ ਮਾਰਗ ’ਤੇ ਚੱਕਾ ਜਾਮ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਸੜਕ ਜਾਮ ਹੋਣ ਕਾਰਨ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਧਰਨੇ ਦੌਰਾਨ ਕਿਸਾਨ ਆਗੂਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਮੰਡੀ ਵਿਚ ਆਪਣੀ ਫ਼ਸਲ ਲੈ ਕੇ ਆਏ ਕਿਸਾਨਾਂ ਨੂੰ ਤਿੰਨ ਤੋਂ ਚਾਰ ਦਿਨਾਂ ਤੱਕ ਖੁੱਲ੍ਹੇ ਅਸਮਾਨ ਹੇਠ ਰੁਲ਼ਣਾ ਪੈ ਰਿਹਾ ਹੈ। ਖਰੀਦ ਕੇਂਦਰ ਵਿਚ ਬਾਰਦਾਨਾ ਬਿਲਕੁਲ ਉਪਲਬਧ ਨਹੀਂ ਹੈ ਅਤੇ ਬੋਲੀ ਲਗਾਉਣ ਵਾਲੀਆਂ ਟੀਮਾਂ ਵੀ ਸ਼ਾਮ ਨੂੰ ਬਹੁਤ ਦੇਰੀ ਨਾਲ ਪਹੁੰਚਦੀਆਂ ਹਨ, ਜਿਸ ਕਾਰਨ ਪੂਰੀ ਖ਼ਰੀਦ ਪ੍ਰਕਿਰਿਆ ਪ੍ਰਭਾਵਿਤ ਹੋ ਚੁੱਕੀ ਹੈ। ਕਿਸਾਨਾਂ ਨੇ ਦੱਸਿਆ ਕਿ ਲਿਫ਼ਟਿੰਗ ਨਾ ਹੋਣ ਕਾਰਨ ਮੰਡੀ ਵਿਚ ਝੋਨੇ ਦੀਆਂ ਬੋਰੀਆਂ ਅਤੇ ਢੇਰਾਂ ਦੇ ਵੱਡੇ ਅੰਬਾਰ ਲੱਗੇ ਹੋਏ ਹਨ, ਜਿਸ ਕਾਰਨ ਨਵੀਂ ਫ਼ਸਲ ਉਤਾਰਨ ਲਈ ਤਿਲ ਧਰਨ ਨੂੰ ਵੀ ਥਾਂ ਨਹੀਂ ਬਚੀ। ਇਸ ਤੋਂ ਇਲਾਵਾ ਮੌਸਮ ਵਿਚ ਆ ਰਹੀ ਤਬਦੀਲੀ ਕਾਰਨ ਮੀਂਹ ਪੈਣ ਦਾ ਖ਼ਤਰਾ ਬਣਿਆ ਹੋਇਆ ਹੈ, ਜਿਸ ਨਾਲ ਖੁੱਲ੍ਹੇ ਵਿਚ ਪਈ ਫ਼ਸਲ ਦੇ ਭਾਰੀ ਨੁਕਸਾਨ ਦਾ ਖ਼ਦਸ਼ਾ ਹੈ। ਇਸ ਮਾਮਲੇ ਸੰਬੰਧੀ ਜਦੋਂ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਜਰਨੈਲ ਸਿੰਘ ਮੰਨੂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਸਥਿਤੀ ਸਪਸ਼ਟ ਕਰਦਿਆਂ ਦੱਸਿਆ ਕਿ ਕਪੂਰੀ ਖ਼ਰੀਦ ਕੇਂਦਰ ਲਈ ਝੋਨੇ ਦੀ ਖ਼ਰੀਦ ਦੀ ਸੀਮਾ 93,000 ਕੁਇੰਟਲ ਨਿਰਧਾਰਤ ਕੀਤੀ ਗਈ ਸੀ, ਜੋ ਪੂਰੀ ਹੋ ਚੁੱਕੀ ਹੈ। ਚੇਅਰਮੈਨ ਜਰਨੈਲ ਸਿੰਘ ਮੰਨੂ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਮਾਰਕੀਟ ਕਮੇਟੀ ਦੇ ਸਕੱਤਰ ਜਸਵਿੰਦਰ ਸਿੰਘ ਤੇ ਸਹਾਇਕ ਖ਼ੁਰਾਕ ਸਪਲਾਈ ਅਫ਼ਸਰ ਵਲੋਂ 37,000 ਕੁਇੰਟਲ ਦੀ ਵਾਧੂ ਖ਼ਰੀਦ ਸਮਰੱਥਾ ਵਧਾਉਣ ਲਈ ਪ੍ਰਸਤਾਵ ਤਿਆਰ ਕਰਕੇ ਪ੍ਰਵਾਨਗੀ ਲਈ ਉੱਚ ਅਧਿਕਾਰੀਆਂ ਨੂੰ ਭੇਜ ਦਿੱਤਾ ਗਿਆ ਹੈ, ਤਾਂ ਜੋ ਕਿਸੇ ਵੀ ਕਿਸਾਨ ਦੀ ਫ਼ਸਲ ਅਣਵਿਕੀ ਨਾ ਰਹੇ। ਜਾਮ ਦੀ ਸੂਚਨਾ ਮਿਲਦਿਆਂ ਹੀ ਮਾਰਕੀਟ ਕਮੇਟੀ ਘਨੌਰ ਦੇ ਸਕੱਤਰ ਜਸਵਿੰਦਰ ਸਿੰਘ ਤੇ ਖ਼ੁਰਾਕ ਸਪਲਾਈ ਵਿਭਾਗ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ। ਉਨ੍ਹਾਂ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲਬਾਤ ਕਰਕੇ ਭਰੋਸਾ ਦਿੱਤਾ ਕਿ ਵਾਧੂ ਖ਼ਰੀਦ ਪ੍ਰਵਾਨਗੀ ਜਲਦੀ ਮਿਲ ਜਾਵੇਗੀ। ਸਕੱਤਰ ਨੇ ਦੱਸਿਆ ਕਿ ਬਾਰਦਾਨੇ ਦੀ ਘਾਟ ਦੀ ਜਾਣਕਾਰੀ ਉਨ੍ਹਾਂ ਨੂੰ ਅੱਜ ਹੀ ਮਿਲੀ ਹੈ ਅਤੇ ਤੁਰੰਤ ਪ੍ਰਭਾਵ ਨਾਲ ਲੋੜੀਂਦੇ ਬਾਰਦਾਨੇ ਦਾ ਪ੍ਰਬੰਧ ਕਰਵਾਇਆ ਜਾ ਰਿਹਾ ਹੈ। ਅਧਿਕਾਰੀਆਂ ਅਤੇ ਚੇਅਰਮੈਨ ਵਲੋਂ ਮਿਲੇ ਠੋਸ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਸੜਕ ਤੋਂ ਜਾਮ ਖੋਲ੍ਹ ਕੇ ਧਰਨਾ ਸਮਾਪਤ ਕਰ ਦਿੱਤਾ। ਇਸ ਮੌਕੇ ਭਜਨ ਸਿੰਘ ਸੌਂਟਾ, ਨਿਰਮਲ ਸਿੰਘ ਸਰਾਲਾ, ਗੁਰਮੇਲ ਸਿੰਘ, ਰਾਮ ਸਿੰਘ, ਸਰਬਜੀਤ ਸਿੰਘ, ਬਚਨ ਸਿੰਘ ਕਪੂਰੀ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਸਦੇਵ ਸਿੰਘ ਸੰਧੂ ਫਾਊਂਡੇਸ਼ਨ ਦੇ 25ਵੇਂ ਸਥਾਪਨਾ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਦੀ ਚੜ੍ਹਦੀ ਕਲਾ ਅਤੇ ਮੋਰਚੇ...
Ad Position 24