31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਸਮੂਹ ਵਪਾਰੀ ਵਰਗ ਲਈ ਬਣਾਈਆਂ ਜਾਣਗੀਆਂ ਵਿਸ਼ੇਸ਼ ਸਕੀਮਾਂ-ਸੁਖਬੀਰ ਸਿੰਘ ਬਾਦਲ

ਪਾਤੜਾਂ, 30 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਸ਼ੁਤਰਾਣਾ ਦੇ ਵਪਾਰੀ ਵਰਗ ਨਾਲ ਇਕ ਅਹਿਮ ਮੀਟਿੰਗ ਪਾਤੜਾਂ ਦੇ ਨਿੱਜੀ ਪੈਲੇਸ ਵਿਖੇ ਕੀਤੀ ਗਈ। ਮੀਟਿੰਗ ਵਿਚ ਜ਼ਿਲ੍ਹਾ ਪਰਿਸ਼ਦ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਸ਼੍ਰੋਮਣੀ ਅਕਾਲੀ ਦਲ ਦੇ ਵਪਾਰੀ ਵਿੰਗ ਦੇ ਪ੍ਰਧਾਨ ਐਨ.

Ad Position 21
No active advertisement
ਅਜੀਤ ਡੈਸਕ 31-10-2026
ਪਾਤੜਾਂ, 30 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਸ਼ੁਤਰਾਣਾ ਦੇ ਵਪਾਰੀ ਵਰਗ ਨਾਲ ਇਕ ਅਹਿਮ ਮੀਟਿੰਗ ਪਾਤੜਾਂ ਦੇ ਨਿੱਜੀ ਪੈਲੇਸ ਵਿਖੇ ਕੀਤੀ ਗਈ। ਮੀਟਿੰਗ ਵਿਚ ਜ਼ਿਲ੍ਹਾ ਪਰਿਸ਼ਦ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਸ਼੍ਰੋਮਣੀ ਅਕਾਲੀ ਦਲ ਦੇ ਵਪਾਰੀ ਵਿੰਗ ਦੇ ਪ੍ਰਧਾਨ ਐਨ. ਕੇ. ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ਤਰਾਣਾ ਦੇ ਅਬਜਰਵਰ ਅਮਰਜੀਤ ਸਿੰਘ ਪੰਜਰਥ, ਸਾਬਕਾ ਚੇਅਰਮੈਨ ਤਜਿੰਦਰਪਾਲ ਸਿੰਘ ਸੰਧੂ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਜਥੇਦਾਰ ਜੋਗਾ ਸਿੰਘ ਸਿੱਧੂ, ਸਰਕਲ ਪਾਤੜਾਂ ਦਿਹਾਤੀ ਦੇ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਖਾਂਗ, ਸਰਕਲ ਠਰੂਆਂ ਦੇ ਪ੍ਰਧਾਨ ਜੋਗਿੰਦਰ ਸਿੰਘ ਬਾਵਾ, ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇਜਬੀਰ ਸਿੰਘ ਖਾਂਗ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਦਵਿੰਦਰ ਸਿੰਘ ਸਿੱਧੂ, ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਬਾਵਾ ਸ਼ੇਰਗੜ੍ਹ, ਯੂਥ ਅਕਾਲੀ ਆਗੂ ਦਵਿੰਦਰ ਸਿੰਘ ਗੋਗੀ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਵਲੋਂ ਵਪਾਰੀ ਵਰਗ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਪਰੇਸ਼ਾਨੀਆਂ ਸੰਬੰਧੀ ਜਾਣਕਾਰੀ ਹਾਸਿਲ ਕੀਤੀ। ਇਸ ਮੀਟਿੰਗ ਵਿਚ ਜਿੱਥੇ ਸੇਲਾ ਐਸੋਸੀਏਸ਼ਨ, ਸ਼ੈਲਰ ਐਸੋਸੀਏਸ਼ਨ, ਆੜ੍ਹਤੀ ਐਸੋਸੀਏਸ਼ਨ, ਸਬਜ਼ੀ ਮੰਡੀ ਆੜ੍ਹਤੀ ਐਸੋਸੀਏਸ਼ਨ, ਸਵਰਨਕਾਰ ਸੰਘ ਸਮੇਤ ਸਮੁੱਚੇ ਵਪਾਰਕ ਅਦਾਰਿਆਂ ਦੇ ਨੁਮਾਇੰਦਿਆਂ ਵਲੋਂ ਇਸ ਮੀਟਿੰਗ ਵਿਚ ਸ਼ਮੂਲੀਅਤ ਕਰਦਿਆਂ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਤੇ ਉਨ੍ਹਾਂ ਦੇ ਹੱਲ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵਪਾਰੀ ਵਰਗ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਮੌਕੇ ਵੀ ਵਪਾਰੀ ਵਰਗ ਲਈ ਰਾਹਤ ਸਕੀਮ ਵਰਗੀਆਂ ਕਈ ਸਕੀਮਾਂ ਚਲਾਈਆਂ ਗਈਆਂ ਸਨ, ਜਿਸ ਨਾਲ ਪੰਜਾਬ ਦੇ ਸਮੁੱਚੇ ਵਪਾਰੀ ਵਰਗ ਨੂੰ ਵੱਡਾ ਲਾਭ ਹੋਇਆ ਸੀ। ਉਨ੍ਹਾਂ ਕਿਹਾ ਕਿ ਹੁਣ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਹਰ ਛੋਟੇ ਤੋਂ ਛੋਟੇ ਅਤੇ ਵੱਡੇ ਤੋਂ ਵੱਡੇ ਵਪਾਰੀ ਲਈ ਵਿਸ਼ੇਸ਼ ਸਕੀਮਾਂ ਚਲਾਈਆਂ ਜਾਣਗੀਆਂ ਤਾਂ ਜੋ ਵਪਾਰੀ ਵਰਗ ਨੂੰ ਵੱਡੀਆਂ ਰਾਹਤਾਂ ਮਿਲ ਸਕਣ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਹਰ ਛੋਟੇ ਤੇ ਵੱਡੇ ਜੀ. ਐਸ. ਟੀ. ਪ੍ਰਾਪਤ ਵਪਾਰੀ ਦਾ ਜਿੱਥੇ ਬੀਮਾ ਕੀਤਾ ਜਾਵੇਗਾ ਉਥੇ ਹੀ ਹੋਰ ਵੀ ਕਈ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਤੇ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਨੇ ਪਿਛਲੀ ਅਕਾਲੀ ਸਰਕਾਰ ਦੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਿਛਲੀ ਅਕਾਲੀ ਸਰਕਾਰ ਦੌਰਾਨ ਪੰਜਾਬ ਦੇ ਵਪਾਰੀ ਵਰਗ ਨੂੰ ਵੱਡੀਆਂ ਰਾਹਤਾਂ ਦਿੱਤੀਆਂ ਸਨ ਉਸ ਨੂੰ ਅੱਜ ਪੰਜਾਬ ਦਾ ਹਰ ਵਪਾਰੀ ਵਰਗ ਯਾਦ ਕਰ ਰਿਹਾ ਹੈ ਜਿਸ ਕਾਰਨ ਪੰਜਾਬ ਦੇ ਵਪਾਰੀ ਵਰਗ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਪ੍ਰਤੀ ਭਾਰੀ ਉਤਸ਼ਾਹ ਹੈ। ਇਸ ਮੌਕੇ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ, ਜਥੇਦਾਰ ਸੁਰਜੀਤ ਸਿੰਘ ਮਾਹਲ ,ਯੂਥ ਅਕਾਲੀ ਆਗੂ ਵਰਿੰਦਰ ਸਿੰਘ ਲਾਲਵਾ, ਵਿਸ਼ਾਲ ਗੋਇਲ, ਡਾ. ਬਹਾਦਰ ਸਿੰਘ ਘੱਗਾ, ਕਰਨੈਲ ਸਿੰਘ ਸ਼ੁਤਰਾਣਾ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਪੰਥਕ ਚੇਤਨਾ ਸਮਾਗਮ ਦੌਰਾਨ ਅਕਾਲੀ ਦਲ ‘ਵਾਰਿਸ ਪੰਜਾਬ’ ਦੇ’ ਦੀ ਟੀਮ ਨੇ ਕੀਤੀ ਸ਼... ਅਗਲੀ ਖ਼ਬਰ ਅਪ੍ਰੈਂਟਸਸ਼ਿਪ ਲਾਈਨਮੈਨ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
Ad Position 24